ਸ਼ਰਾਬ ਪੀਣੋਂ ਰੋਕਣ ''ਤੇ ਕੀਤੀ ਪਤਨੀ ਦੀ ਕੁੱਟਮਾਰ
Saturday, Apr 28, 2018 - 05:19 AM (IST)

ਕਪੂਰਥਲਾ, (ਮਲਹੋਤਰਾ)- ਸ਼ਰਾਬ ਪੀਣ ਤੋਂ ਰੋਕਣ 'ਤੇ ਇਕ ਵਿਅਕਤੀ ਵਲੋਂ ਆਪਣੀ ਪਤਨੀ ਨੂੰ ਕੁੱਟਮਾਰ ਕਰ ਕੇ ਜ਼ਖਮੀ ਕਰਨ ਦਾ ਸਮਾਚਾਰ ਮਿਲਿਆ ਹੈ, ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਕਪੂਰਥਲਾ 'ਚ ਭਰਤੀ ਕਰਵਾਇਆ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਜ਼ੇਰੇ ਇਲਾਜ ਰੂਬੀ ਪਤਨੀ ਮੁਕੇਸ਼ ਨਿਵਾਸੀ ਦੇਵੀ ਤਲਾਬ ਕਪੂਰਥਲਾ ਨੇ ਦੱਸਿਆ ਕਿ ਉਸ ਦਾ ਇਕ ਸਾਲ ਪਹਿਲਾਂ ਵਿਆਹ ਹੋਇਆ ਸੀ, ਉਸ ਨੇ 15 ਦਿਨ ਪਹਿਲਾਂ ਬੱਚੇ ਨੂੰ ਜਨਮ ਦਿੱਤਾ। ਅੱਜ ਜਦੋਂ ਉਸ ਦਾ ਪਤੀ ਸ਼ਰਾਬ ਪੀ ਕੇ ਘਰ ਆਇਆ ਤਾਂ ਉਸ ਨੂੰ ਸ਼ਰਾਬ ਪੀਣ ਲਈ ਮਨ੍ਹਾ ਕੀਤਾ ਤਾਂ ਗੁੱਸੇ 'ਚ ਆਏ ਉਸ ਦੇ ਪਤੀ ਨੇ ਜ਼ਬਰਦਸਤੀ ਉਸ ਨਾਲ ਕੁੱਟਮਾਰ ਕੀਤੀ, ਜਿਸ ਨਾਲ ਉਹ ਜ਼ਖਮੀ ਹੋ ਗਈ।