ਪਤੀ ਤੋਂ ਪ੍ਰੇਸ਼ਾਨ ਹੋ ਕੇ ਪਤਨੀ ਨੇ ਫਾਹਾ ਲਗਾ ਕੇ ਕੀਤੀ ਖ਼ੁਦਕੁਸ਼ੀ

Monday, Sep 06, 2021 - 06:17 PM (IST)

ਪਤੀ ਤੋਂ ਪ੍ਰੇਸ਼ਾਨ ਹੋ ਕੇ ਪਤਨੀ ਨੇ ਫਾਹਾ ਲਗਾ ਕੇ ਕੀਤੀ ਖ਼ੁਦਕੁਸ਼ੀ

ਲੁਧਿਆਣਾ (ਰਾਜ) : ਪਤੀ ਤੋਂ ਪ੍ਰੇਸ਼ਾਨ ਵਿਆਹੁਤਾ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕਾ ਦਾ ਬਿੱਟੂ ਦੇਵੀ (29) ਹੈ। ਸੂਚਨਾ ਤੋਂ ਬਾਅਦ ਫੋਕਲ ਪੁਆਇੰਟ ਦੀ ਪੁਲਸ ਮੌਕੇ ’ਤੇ ਪੁੱਜੀ ਅਤੇ ਮ੍ਰਿਤਕਾ ਦੀ ਲਾਸ਼ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਦੀ ਮੌਰਚਰੀ ਵਿਚ ਰਖਵਾ ਦਿੱਤੀ। ਪਰਿਵਾਰ ਦੇ ਦੋਸ਼ ਤੋਂ ਬਾਅਦ ਪੁਲਸ ਨੇ ਮ੍ਰਿਤਕਾ ਦੇ ਪਤੀ ਕਮਲ ਸੋਨੀ ਖ਼ਿਲਾਫ਼ ਖ਼ੁਦਕੁਸ਼ੀ ਲਈ ਮਜਬੂਰ ਕਰਨ ਦਾ ਪਰਚਾ ਦਰਜ ਕੀਤਾ ਹੈ।

ਪੁਲਸ ਸ਼ਿਕਾਇਤ ਵਿਚ ਮ੍ਰਿਤਕਾ ਦੀ ਮਾਂ ਕਿਰਨ ਦੇਵੀ ਨੇ ਦੱਸਿਆ ਕਿ ਉਸ ਧੀ ਦਾ ਵਿਆਹ ਮੁਲਜ਼ਮ ਕਮਲ ਦੇ ਨਾਲ ਸੰਨ 2016 ਵਿਚ ਹੋਇਆ ਸੀ। ਉਨ੍ਹਾਂ ਦੇ ਦੋ ਬੱਚੇ ਹਨ। ਵਿਆਹ ਤੋਂ ਬਾਅਦ ਤੋਂ ਕਮਲ ਉਸ ਦੀ ਬੇਟੀ ਨੂੰ ਪ੍ਰੇਸ਼ਾਨ ਕਰਨ ਲੱਗਾ ਸੀ। ਇਕ ਵਾਰ ਉਸ ਦੀ ਬੇਟੀ ਕੁੱਟਮਾਰ ਤੋਂ ਤੰਗ ਆ ਕੇ ਪੇਕੇ ਆ ਗਈ ਸੀ ਜਿਸ ਤੋਂ ਬਾਅਦ ਪੰਚਾਇਤੀ ਰਾਜ਼ੀਨਾਮੇ ਤੋਂ ਬਾਅਦ ਲੜਕੀ ਨੂੰ ਵਾਪਸ ਬੁਲਾ ਲਿਆ ਗਿਆ। ਕੁਝ ਦਿਨ ਸਹੀ ਰਹਿਣ ਤੋਂ ਬਾਅਦ ਫਿਰ ਕਮਲ ਨੇ ਉਸ ਦੀ ਬੇਟੀ ਨਾਲ ਕੁੱਟਮਾਰ ਸ਼ੁਰੂ ਕਰ ਦਿੱਤੀ ਸੀ। ਉਹ ਇੰਨੀ ਪ੍ਰੇਸ਼ਾਨ ਹੋ ਗਈ ਸੀ ਕਿ ਉਸ ਨੇ ਆਪਣੀ ਜਾਨ ਦੇ ਦਿੱਤੀ। ਉਧਰ, ਪੁਲਸ ਦਾ ਕਹਿਣਾ ਹੈ ਕਿ ਮੁਲਜ਼ਮ ’ਤੇ ਕੇਸ ਦਰਜ ਕਰ ਲਿਆ ਹੈ। ਉਸ ਦੀ ਭਾਲ ਕੀਤੀ ਜਾ ਰਹੀ ਹੈ। ਜਲਦ ਦੋਸ਼ੀ ਨੂੰ ਕਾਬੂ ਕਰ ਲਿਆ ਜਾਵੇਗਾ।


author

Gurminder Singh

Content Editor

Related News