ਪਤਨੀ ਅਤੇ ਬੱਚਿਆਂ ਨੂੰ ਮੌਤ ਦੇ ਘਾਟ ਉਤਾਰਨ ਵਾਲਾ ਪਿਤਾ ਗ੍ਰਿਫਤਾਰ (ਤਸਵੀਰਾਂ)

Wednesday, Feb 06, 2019 - 03:56 PM (IST)

ਪਤਨੀ ਅਤੇ ਬੱਚਿਆਂ ਨੂੰ ਮੌਤ ਦੇ ਘਾਟ ਉਤਾਰਨ ਵਾਲਾ ਪਿਤਾ ਗ੍ਰਿਫਤਾਰ (ਤਸਵੀਰਾਂ)

ਫਿਰੋਜ਼ਪੁਰ (ਸਨੀ) - ਫਿਰੋਜ਼ਪੁਰ ਦੇ ਪਿੰਡ ਆਸਲ 'ਚ ਬੀਤੀ 11 ਜਨਵਰੀ ਨੂੰ ਪਤਨੀ ਅਤੇ ਆਪਣੇ 2 ਬੱਚਿਆਂ ਨੂੰ ਮੌਤ ਦੇ ਘਾਟ ਉਤਾਰਨ ਵਾਲੇ ਪਿਤਾ ਨੂੰ ਪੁਲਸ ਨੇ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਕਾਬੂ ਕੀਤੇ ਦੋਸ਼ੀ ਨੂੰ ਪੁਲਸ ਵਲੋਂ ਅਦਾਲਤ 'ਚ ਪੇਸ਼ ਕਰਨ ਤੋਂ ਬਾਅਦ 2 ਦਿਨ ਦੇ ਪੁਲਸ ਰਿਮਾਂਡ 'ਤੇ ਭੇਜ ਦਿੱਤਾ ਗਿਆ ਹੈ, ਜਿਸ ਦੌਰਾਨ ਉਸ ਤੋਂ ਪੁੱਛਗਿੱਛ ਕੀਤੀ ਜਾਵੇਗੀ। 

PunjabKesari

ਦੱਸ ਦੇਈਏ ਕਿ ਦੋਸ਼ੀ ਕਿਸਾਨ ਪਰਮਜੀਤ ਸਿੰਘ ਨੇ ਨਜਾਇਜ਼ ਸਬੰਧਾਂ ਦੇ ਸ਼ੱਕ ਦੇ ਆਧਾਰ 'ਤੇ 11 ਜਨਵਰੀ ਨੂੰ ਆਪਣੀ ਪਤਨੀ ਪਲਵਿੰਦਰ ਕੌਰ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਸੀ ਅਤੇ ਦੋਵੇਂ ਬੱਚਿਆਂ ਲੜਕਾ ਪ੍ਰਭਨੂਰ (9) ਅਤੇ ਲੜਕੀ ਮਨਕੀਰਤ ਕੌਰ (11) ਨੂੰ ਨਸ਼ੀਲੀ ਵਸਤੂ ਦੇਣ ਤੋਂ ਬਾਅਦ ਉਨ੍ਹਾਂ ਦਾ ਸਾਹ ਘੁੱਟ ਦਿੱਤਾ ਸੀ। 

PunjabKesari

ਕਤਲ ਦੀ ਇਸ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਉਹ ਮੌਕੇ ਤੋਂ ਫਰਾਰ ਹੋ ਗਿਆ ਸੀ, ਜਿਸ ਤੋਂ ਬਾਅਦ ਪੁਲਸ ਨੇ ਉਸ ਖਿਲਾਫ ਮਾਮਲਾ ਦਰਜ ਕਰਦਿਆਂ ਉਸ ਦੀ ਭਾਲ ਕਰਨੀ ਸ਼ੁਰੂ ਕਰ ਦਿੱਤੀ ਸੀ। ਜਾਣਕਾਰੀ ਦਿੰਦਿਆਂ ਸਦਰ ਥਾਣਾ ਫਿਰੋਜ਼ਪੁਰ ਦੇ ਐੱਸ.ਐੱਚ.ਓ. ਮੋਹਿਤ ਧਵਨ ਨੇ ਦੱਸਿਆ ਕਿ ਦੋਸ਼ੀ ਨੇ ਪਤਨੀ ਦੇ ਨਜਾਇਜ਼ ਸਬੰਧਾਂ ਦੇ ਸ਼ੱਕ ਦੇ ਆਧਾਰ 'ਤੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਸੀ, ਜਿਸ ਨੂੰ ਅੱਜ ਗ੍ਰਿਫਤਾਰੀ ਕਰ ਲਿਆ ਗਿਆ ਹੈ।

PunjabKesari


author

rajwinder kaur

Content Editor

Related News