ਮੋਟਰਸਾਈਕਲਾਂ ਦੀ ਟੱਕਰ ''ਚ ਪਤੀ-ਪਤਨੀ ਜ਼ਖਮੀ
Friday, Feb 23, 2018 - 11:32 PM (IST)

ਬਟਾਲਾ, (ਸੈਂਡੀ, ਬੇਰੀ)- ਅੱਜ ਸ਼ਾਮ ਹੋਏ ਸੜਕ ਹਾਦਸੇ 'ਚ ਪਤੀ-ਪਤਨੀ ਦੇ ਜ਼ਖਮੀ ਹੋਣ ਦਾ ਸਮਾਚਾਰ ਹੈ। ਜਾਣਕਾਰੀ ਅਨੁਸਾਰ ਸੁਖਵਿੰਦਰ ਸਿੰਘ ਪੁੱਤਰ ਬੀਰ ਸਿੰਘ ਵਾਸੀ ਕੋਟਲਾ ਸ਼ਰਫ ਜੋ ਆਪਣੀ ਪਤਨੀ ਪ੍ਰਭਜੀਤ ਕੌਰ ਦੇ ਨਾਲ ਮੋਟਰਸਾਈਕਲ 'ਤੇ ਸਵਾਰ ਹੋ ਕਿ ਪਿੰਡ ਬੱਲਪੁਰੀਆਂ ਤੋਂ ਵਾਪਸ ਆਪਣੇ ਘਰ ਜਾ ਰਿਹਾ ਸੀ ਕਿ ਰਸਤੇ ਵਿਚ ਅੱਗੋਂ ਆ ਰਹੇ ਇਕ ਤੇਜ਼ ਰਫ਼ਤਾਰ ਮੋਟਰਸਾਈਕਲ ਨਾਲ ਇਸ ਦੀ ਜ਼ਬਰਦਸਤ ਟੱਕਰ ਹੋ ਗਈ, ਜਿਸ ਕਾਰਨ ਸੁਖਵਿੰਦਰ ਤੇ ਉਸ ਦੀ ਪਤਨੀ ਜ਼ਖ਼ਮੀ ਹੋ ਗਏ। ਇਨ੍ਹਾਂ ਨੂੰ ਤੁਰੰਤ ਇਲਾਜ ਲਈ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ।