ਪਤੀ ਦਾ ਕਤਲ ਕਰਨ ਵਾਲੀ ਪਤਨੀ 11 ਸਾਲਾਂ ਬਾਅਦ ਗ੍ਰਿਫਤਾਰ

12/27/2019 3:38:00 PM

ਚੰਡੀਗੜ੍ਹ (ਸੁਸ਼ੀਲ) : ਪਤੀ ਦੇ ਕਤਲ ਦੇ ਮਾਮਲੇ 'ਚ 11 ਸਾਲ ਤੋਂ ਫਰਾਰ ਚੱਲ ਰਹੀ ਔਰਤ ਬਬਲੀ ਨੂੰ ਸਪੈਸ਼ਲ ਟੀਮ ਨੇ ਮਨੀਮਾਜਰਾ ਤੋਂ ਗ੍ਰਿਫਤਾਰ ਕਰ ਲਿਆ ਹੈ। ਟੀਮ ਇੰਚਾਰਜ ਏ. ਐੱਸ. ਆਈ. ਅਮਰਜੀਤ ਸਿੰਘ ਨੇ ਮੁਲਜ਼ਮ ਔਰਤ ਨੂੰ ਵੀਰਵਾਰ ਨੂੰ ਜ਼ਿਲਾ ਅਦਾਲਤ 'ਚ ਪੇਸ਼ ਕੀਤਾ, ਜਿੱਥੋਂ ਉਸ ਨੂੰ ਕਾਨੂੰਨੀ ਹਿਰਾਸਤ 'ਚ ਭੇਜ ਦਿੱਤਾ ਗਿਆ ਹੈ। ਡੀ. ਐੱਸ. ਪੀ. ਕ੍ਰਿਸ਼ਨ ਕੁਮਾਰ ਦੀ ਅਗਵਾਈ 'ਚ ਬਣਾਈ ਗਈ ਟੀਮ ਦੇ ਮੈਂਬਰ ਏ. ਐੱਸ. ਆਈ. ਅਮਰਜੀਤ ਸਿੰਘ ਨੇ ਪੁਲਸ ਟੀਮ ਨਾਲ ਪਤੀ ਦੇ ਕਤਲ ਮਾਮਲੇ 'ਚ ਫਰਾਰ ਬਬਲੀ ਨੂੰ ਗ੍ਰਿਫਤਾਰ ਕਰ ਲਿਆ। ਬਬਲੀ ਨੇ ਪ੍ਰੇਮੀ ਰਾਜਿੰਦਰ ਅਤੇ ਇਕ ਹੋਰ ਵਿਅਕਤੀ ਨਾਲ ਮਿਲ ਕੇ ਪਤੀ ਦਾ ਕਤਲ ਕਰ ਦਿੱਤਾ ਸੀ। ਮਨੀਮਾਜਰਾ ਥਾਣਾ ਪੁਲਸ ਨੇ ਤਿੰਨਾਂ 'ਤੇ 2001 'ਚ ਕਤਲ ਦਾ ਮਾਮਲਾ ਦਰਜ ਕੀਤਾ ਸੀ ਅਤੇ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਸੀ।
2005 'ਚ ਜ਼ਿਲਾ ਅਦਾਲਤ ਨੇ ਉਕਤ ਤਿੰਨਾਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਸੀ। ਚਾਰ ਸਾਲ ਜੇਲ 'ਚ ਰਹਿਣ ਤੋਂ ਬਾਅਦ ਬਬਲੀ ਨੇ ਸਜ਼ਾ ਖਿਲਾਫ ਪੰਜਾਬ ਤੇ ਹਰਿਆਣਾ ਹਾਈਕੋਰਟ 'ਚ ਅਪੀਲ ਦਰਜ ਕੀਤੀ ਸੀ। ਹਾਈਕੋਰਟ ਨੇ ਜ਼ਿਲਾ ਅਦਾਲਤ ਨੂੰ ਬਬਲੀ ਦੀ ਜ਼ਮਾਨਤ ਦੇ ਹੁਕਮ ਦਿੱਤੇ ਸਨ। 2008 'ਚ ਹਾਈਕੋਰਟ ਨੇ ਬਬਲੀ ਦੀ ਅਪੀਲ ਨੂੰ ਖਾਰਜ ਕਰ ਦਿੱਤਾ ਸੀ। ਇਸ ਤੋਂ ਬਾਅਦ ਬਬਲੀ ਫਰਾਰ ਹੋ ਗਈ ਸੀ।

Babita

This news is Content Editor Babita