ਇਸ਼ਕ ''ਚ ਅੰਨ੍ਹੀ ਪਤਨੀ ਨੇ ਪ੍ਰੇਮੀ ਨਾਲ ਮਿਲ ਕੀਤਾ ਕਾਰਾ, ਪਤੀ ''ਤੇ ਕੁਹਾੜੀ ਨਾਲ ਕੀਤੇ ਵਾਰ

Wednesday, Nov 03, 2021 - 03:09 PM (IST)

ਇਸ਼ਕ ''ਚ ਅੰਨ੍ਹੀ ਪਤਨੀ ਨੇ ਪ੍ਰੇਮੀ ਨਾਲ ਮਿਲ ਕੀਤਾ ਕਾਰਾ, ਪਤੀ ''ਤੇ ਕੁਹਾੜੀ ਨਾਲ ਕੀਤੇ ਵਾਰ

ਪਾਤੜਾਂ (ਚੋਪੜਾ) : ਸਬ-ਡਵੀਜ਼ਨ ਪਾਤੜਾਂ ਅਧੀਨ ਪੈਂਦੇ ਪਿੰਡ ਕਲਵਾਣੂ ਵਿਖੇ ਇਕ ਜਨਾਨੀ ਵੱਲੋਂ ਪ੍ਰੇਮੀ ਨਾਲ ਮਿਲ ਕੇ ਆਪਣੇ ਪਤੀ ’ਤੇ ਕੁਹਾੜੀ ਨਾਲ ਜਾਨਲੇਵਾ ਹਮਲਾ ਕੀਤਾ ਗਿਆ ਹੈ। ਪੁਲਸ ਵੱਲੋਂ ਦੋਹਾਂ ਨੂੰ ਗ੍ਰਿਫ਼ਤਾਰ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਰਾਮਪਾਲ ਸਿੰਘ ਪੁੱਤਰ ਸੀਤਾ ਰਾਮ ਵਾਸੀ ਕਲਵਾਣੂ ਦੀ ਪਤਨੀ ਸਰਬਜੀਤ ਕੌਰ ਦੇ ਪਿੰਡ ਦੇ ਹੀ ਰਹਿਣ ਵਾਲੇ ਗੁਰਮੁੱਖ ਸਿੰਘ ਪੁੱਤਰ ਅਮਰੀਕ ਸਿੰਘ ਨਾਲ ਨਾਜਾਇਜ਼ ਸਬੰਧ ਹਨ।

ਇਹ ਵੀ ਪੜ੍ਹੋ : ਜਲਾਲਾਬਾਦ ਬੰਬ ਧਮਾਕੇ ਦੇ ਲੁਧਿਆਣਾ ਨਾਲ ਜੁੜੇ ਤਾਰ, ਲੋੜੀਂਦੇ ਦੋਸ਼ੀ ਨੂੰ ਪਨਾਹ ਦੇਣ ਵਾਲੇ 2 ਲੋਕ ਗ੍ਰਿਫ਼ਤਾਰ

ਇਸ ਗੱਲ ਨੂੰ ਲੈ ਕੇ ਰਾਤ 10 ਵਜੇ ਦੇ ਕਰੀਬ ਦੋਵੇਂ ਪਤੀ-ਪਤਨੀ ’ਚ ਤਕਰਾਰਬਾਜ਼ੀ ਹੋ ਗਈ। ਮੌਕੇ ’ਤੇ ਹੀ ਉਸ ਦਾ ਆਸ਼ਕ ਹੱਥ ’ਚ ਕੁਹਾੜੀ ਫੜ੍ਹ ਕੇ ਪਹੁੰਚ ਗਿਆ, ਜਿਸ ਨੇ ਕੁਹਾੜੀ ਸਰਬਜੀਤ ਕੌਰ ਨੂੰ ਫੜ੍ਹਾ ਕੇ ਉਸ ਦੇ ਪਤੀ ਰਾਮਪਾਲ ਸਿੰਘ ਦੇ ਮਾਰਨ ਨੂੰ ਕਿਹਾ। ਪ੍ਰੇਮੀ ਦੀ ਸ਼ੈਅ 'ਤੇ ਸਰਬਜੀਤ ਕੌਰ ਨੇ ਆਪਣੇ ਪਤੀ ਨੂੰ ਜਾਨੋਂ ਮਾਰਨ ਦੀ ਨੀਅਤ ਨਾਲ ਉਸ ਦੀ ਧੌਣ ’ਤੇ ਕੁਹਾੜੀ ਨਾਲ ਵਾਰ ਕਰ ਦਿੱਤਾ।

ਇਹ ਵੀ ਪੜ੍ਹੋ : ਮੁਹੰਮਦ ਮੁਸਤਫ਼ਾ ਨੇ ਟਵੀਟ ਕਰਕੇ ਕੀਤਾ ਖ਼ੁਲਾਸਾ, ਦੱਸਿਆ ਕਿਉਂ ਕੈਪਟਨ ਨੇ ਨਹੀਂ ਬਣਾਇਆ DGP

ਉਸ ਦੇ ਰੌਲਾ ਪਾਉਣ ’ਤੇ ਦੋਵੇਂ ਮੌਕੇ ਤੋਂ ਫ਼ਰਾਰ ਹੋ ਗਏ। ਰਾਮਪਾਲ ਸਿੰਘ ਨੂੰ ਗੰਭੀਰ ਜ਼ਖਮੀ ਹਾਲਤ ’ਚ ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ ਦਾਖ਼ਲ ਕਰਵਾਇਆ ਗਿਆ ਹੈ। ਥਾਣਾ ਘੱਗਾ ਦੀ ਪੁਲਸ ਨੇ ਦੋਵੇਂ ਕਥਿਤ ਦੋਸ਼ੀਆਂ ਸਰਬਜੀਤ ਕੌਰ ਅਤੇ ਗੁਰਮੁੱਖ ਸਿੰਘ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।

ਇਹ ਵੀ ਪੜ੍ਹੋ : ਲੁਧਿਆਣਾ : ਸਰਦਾਰ ਗੰਨਮੈਨ ਨੇ ਜਾਨ 'ਤੇ ਖੇਡ ਕੇ ਬਚਾਇਆ ਬੈਂਕ ਦਾ ਸੋਨਾ, CCTV ਤਸਵੀਰਾਂ ਆਈਆਂ ਸਾਹਮਣੇ

ਦੋਹਾਂ ਨੂੰ ਅਦਾਲਤ ’ਚ ਪੇਸ਼ ਕੀਤਾ ਗਿਆ ਅਤੇ ਬਾਅਦ 'ਚ ਹੋਰ ਪੁੱਛ-ਪੜਤਾਲ ਲਈ ਪੁਲਸ ਰਿਮਾਂਡ ’ਤੇ ਭੇਜ ਦਿੱਤਾ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ
 


author

Babita

Content Editor

Related News