ਘਰਵਾਲੀ ਦੇ ਬੇਗਾਨੇ ਮੁੰਡੇ ਨਾਲ ਸੀ ਸੰਬੰਧ, ਪੇਕਿਆਂ ਬਹਾਨੇ ਕਰ ਗਈ ਕਾਰਾ, ਪਤੀ ਲਈ ਜਰਨਾ ਹੋ ਗਿਆ ਔਖਾ

Tuesday, Sep 12, 2023 - 01:24 PM (IST)

ਘਰਵਾਲੀ ਦੇ ਬੇਗਾਨੇ ਮੁੰਡੇ ਨਾਲ ਸੀ ਸੰਬੰਧ, ਪੇਕਿਆਂ ਬਹਾਨੇ ਕਰ ਗਈ ਕਾਰਾ, ਪਤੀ ਲਈ ਜਰਨਾ ਹੋ ਗਿਆ ਔਖਾ

ਲੁਧਿਆਣਾ (ਰਾਜ) : ਪਤਨੀ ਦੇ ਆਪਣੇ ਆਸ਼ਕ ਕੋਲ ਜਾ ਕੇ ਰਹਿਣ ਤੋਂ ਪਰੇਸ਼ਾਨ ਪਤੀ ਨੇ ਫ਼ਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਹਰਪ੍ਰੀਤ ਸਿੰਘ ਵਾਸੀ ਪਿੰਡ ਖੇੜਾ ਵੱਜੋਂ ਹੋਈ ਹੈ। ਸੂਚਨਾ ਤੋਂ ਬਾਅਦ ਥਾਣਾ ਡੇਹਲੋਂ ਦੀ ਪੁਲਸ ਮੌਕੇ ’ਤੇ ਪੁੱਜੀ। ਪੁਲਸ ਨੇ ਲਾਸ਼ ਕਬਜ਼ੇ ’ਚ ਲੈ ਕੇ ਸਿਵਲ ਹਸਪਤਾਲ ਪਹੁੰਚਾਈ। ਇਸ ਮਾਮਲੇ ’ਚ ਥਾਣਾ ਡੇਹਲੋਂ ਦੀ ਪੁਲਸ ਨੇ ਮ੍ਰਿਤਕ ਦੇ ਪਿਤਾ ਦੇ ਬਿਆਨਾਂ ’ਤੇ ਕਮਲਜੀਤ ਕੌਰ ਅਤੇ ਉਸ ਦੇ ਆਸ਼ਕ ਲਵਪ੍ਰੀਤ ਸਿੰਘ ਖ਼ਿਲਾਫ਼ ਖ਼ੁਦਕੁਸ਼ੀ ਲਈ ਮਜਬੂਰ ਕਰਨ ਦਾ ਕੇਸ ਦਰਜ ਕੀਤਾ ਹੈ।

ਇਹ ਵੀ ਪੜ੍ਹੋ : ਗੁਰਦੁਆਰਾ ਸਾਹਿਬ ਦੇ ਪ੍ਰਧਾਨ ਨੇ ਵਾਲਾਂ ਤੋਂ ਫੜ੍ਹ ਘੜੀਸਿਆ ਮੁੰਡਾ, ਕਰ ਦਿੱਤਾ ਲਹੂ-ਲੁਹਾਨ, ਜਾਣੋ ਪੂਰਾ ਮਾਮਲਾ

ਜਾਣਕਾਰੀ ਦਿੰਦਿਆਂ ਗੁਰਮੁਖ ਸਿੰਘ ਨੇ ਦੱਸਿਆ ਕਿ 4 ਸਾਲ ਪਹਿਲਾਂ ਉਸ ਦੇ ਪੁੱਤਰ ਹਰਪ੍ਰੀਤ ਸਿੰਘ ਦਾ ਵਿਆਹ ਬਰਨਾਲਾ ਦੀ ਰਹਿਣ ਵਾਲੀ ਕਮਲਜੀਤ ਕੌਰ ਨਾਲ ਹੋਇਆ ਸੀ। ਵਿਆਹ ਤੋਂ ਬਾਅਦ ਉਸ ਦੇ ਪੁੱਤਰ ਨੂੰ ਪਤਾ ਲੱਗਾ ਕਿ ਉਸ ਦੀ ਪਤਨੀ ਦੇ ਲਵਪ੍ਰੀਤ ਸਿੰਘ ਨਾਂ ਦੇ ਨੌਜਵਾਨ ਨਾਲ ਨਾਜਾਇਜ਼ ਸਬੰਧ ਸਨ। ਉਹ ਫਿਰ ਵੀ ਚੁੱਪ ਰਿਹਾ।

ਇਹ ਵੀ ਪੜ੍ਹੋ : ਪੰਜਾਬ 'ਚ 'ਮੌਸਮ' ਨੂੰ ਲੈ ਕੇ ਆਈ ਵੱਡੀ ਖ਼ਬਰ, ਇਨ੍ਹਾਂ 7 ਜ਼ਿਲ੍ਹਿਆਂ ਲਈ ਜਾਰੀ ਹੋਇਆ Alert

ਕੁੱਝ ਦਿਨ ਪਹਿਲਾਂ ਉਸ ਦੀ ਨੂੰਹ ਨੇ ਪੇਕੇ ਜਾਣ ਲਈ ਕਿਹਾ ਤਾਂ ਉਸ ਦਾ ਪੁੱਤ ਆਪਣੀ ਪਤਨੀ ਨੂੰ ਬੱਸ ਅੱਡੇ ਛੱਡ ਆਇਆ ਪਰ ਕਮਲਜੀਤ ਕੌਰ ਪੇਕੇ ਜਾਣ ਦੀ ਬਜਾਏ ਆਪਣੇ ਆਸ਼ਕ ਲਵਪ੍ਰੀਤ ਸਿੰਘ ਦੇ ਘਰ ਜਾ ਕੇ ਰਹਿਣ ਲੱਗ ਗਈ। ਇਸ ਗੱਲ ਤੋਂ ਉਸ ਦਾ ਪੁੱਤ ਹਰਪ੍ਰੀਤ ਸਿੰਘ ਕਾਫੀ ਪਰੇਸ਼ਾਨ ਹੋ ਗਿਆ। ਇਸੇ ਪਰੇਸ਼ਾਨੀ ਕਾਰਨ ਉਸ ਦੇ ਪੁੱਤ ਹਰਪ੍ਰੀਤ ਸਿੰਘ ਨੇ ਫ਼ਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਉੱਧਰ, ਪੁਲਸ ਦਾ ਕਹਿਣਾ ਹੈ ਕਿ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ। ਜਲਦ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਜਾਵੇਗਾ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


 


author

Babita

Content Editor

Related News