ਪਤੀ ਦੇ ਨਾਜਾਇਜ਼ ਸਬੰਧਾਂ ਤੋਂ ਦੁਖੀ ਪਤਨੀ ਨੇ ਕੀਤੀ ਖ਼ੁਦਕੁਸ਼ੀ

Saturday, Jun 20, 2026 - 03:17 PM (IST)

ਪਤੀ ਦੇ ਨਾਜਾਇਜ਼ ਸਬੰਧਾਂ ਤੋਂ ਦੁਖੀ ਪਤਨੀ ਨੇ ਕੀਤੀ ਖ਼ੁਦਕੁਸ਼ੀ

ਫਿਰੋਜ਼ਪੁਰ (ਪਰਮਜੀਤ ਸੋਢੀ) : ਥਾਣਾ ਕੁੱਲਗੜ੍ਹੀ ਦੇ ਅਧੀਨ ਆਉਂਦੇ ਪਿੰਡ ਵਲੂਰ ਵਿਖੇ ਇਕ ਵਿਆਹੁਤਾ ਵੱਲੋਂ ਪਤੀ ਦੇਨਾਜਾਇਜ਼ ਸਬੰਧਾਂ ਤੋਂ ਦੁਖੀ ਹੋ ਕੇ ਫ਼ਾਹਾ ਲੈ ਕੇ ਖ਼ੁਦਕੁਸ਼ੀ ਕਰਨ ਦੀ ਖ਼ਬਰ ਮਿਲੀ ਹੈ। ਇਸ ਸਬੰਧ 'ਚ ਥਾਣਾ ਕੁੱਲਗੜ੍ਹੀ ਪੁਲਸ ਨੇ ਔਰਤ ਦੇ ਪਤੀ ਸਮੇਤ ਦੋ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੇ ਬਿਆਨਾਂ 'ਚ ਤਾਰਾ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਪਿੰਡ ਵਲੂਰ ਨੇ ਦੱਸਿਆ ਕਿ ਉਸ ਦੀ ਪੁੱਤਰੀ ਅਨਮੋਲਪ੍ਰੀਤ ਕੌਰ ਦਾ ਵਿਆਹ ਉਡੀਕ ਸਿੰਘ ਪੁੱਤਰ ਸੁਖਚੈਨ ਸਿੰਘ ਵਾਸੀ ਪਿੰਡ ਵਲੂਰ ਨਾਲ ਹੋਇਆ ਸੀ।

ਤਾਰਾ ਸਿੰਘ ਨੇ ਦੱਸਿਆ ਕਿ ਉਡੀਕ ਸਿੰਘ ਦੇ ਬਾਹਰ ਕਿਸੇ ਹੋਰ ਔਰਤ ਨਾਲ ਨਾਜਾਇਜ਼ ਸਬੰਧ ਸੀ, ਜਿਸ ਤੋਂ ਦੁੱਖੀ ਹੋ ਕੇ ਉਸ ਦੀ ਧੀ ਅਨਮੋਲਪ੍ਰੀਤ ਕੌਰ (25 ਸਾਲ) ਵੱਲੋਂ ਫ਼ਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਗਈ। ਇਸ ਮਾਮਲੇ ਦੀ ਜਾਂਚ ਕਰ ਰਹੇ ਇੰਸਪੈਕਟਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਵਿਆਹੁਤਾ ਔਰਤ ਦੇ ਪਤੀ ਉਡੀਕ ਸਿੰਘ ਅਤੇ ਤੀਰਥ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਪਿੰਡ ਝੋਕ ਹਰੀਹਰ ਖ਼ਿਲਾਫ਼ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


author

Babita

Content Editor

Related News