ਪਤਨੀ ਵੱਲੋਂ ਰੋਕਣ 'ਤੇ ਵੀ ਨਾਜਾਇਜ਼ ਸੰਬੰਧਾਂ ਤੋਂ ਨਾ ਟਲਿਆ ਪਤੀ, ਚੁੱਕਿਆ ਖੌਫ਼ਨਾਕ ਕਦਮ

Friday, May 19, 2023 - 01:38 PM (IST)

ਮਲੋਟ (ਜੁਨੇਜਾ) : ਪਤੀ ਦੇ ਨਾਜਾਇਜ਼ ਸੰਬੰਧਾਂ ਤੋਂ ਤੰਗ ਆ ਕੇ ਪਿੰਡ ਕੱਟਿਆਵਾਲੀ ਵਿਖੇ ਇਕ ਔਰਤ ਵੱਲੋਂ ਖ਼ੁਦਕੁਸ਼ੀ ਕਰ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਕਬਰਵਾਲਾ ਪੁਲਸ ਨੇ ਮ੍ਰਿਤਕਾ ਦੇ ਪਿਤਾ ਦੇ ਬਿਆਨਾਂ ’ਤੇ ਉਸ ਦੇ ਪਤੀ ਅਤੇ ਇਕ ਔਰਤ ਸਮੇਤ ਤਿੰਨ ਵਿਰੁੱਧ ਮੁਕੱਦਮਾ ਦਰਜ ਕਰ ਲਿਆ ਹੈ। ਥਾਣਾ ਕਬਰਵਾਲਾ ਦੇ ਮੁੱਖ ਅਫ਼ਸਰ ਇੰਸਪੈਕਟਰ ਬਲਵੰਤ ਸਿੰਘ ਨੇ ਦੱਸਿਆ ਕਿ ਠੁੰਮਣ ਸਿੰਘ ਵਾਸੀ ਫਿਰੋਜ਼ਪੁਰ ਨੇ ਪੁਲਸ ਕੋਲ ਦਰਜ ਕਰਵਾਏ ਬਿਆਨਾਂ ਵਿਚ ਦੱਸਿਆ ਹੈ ਕਿ ਉਸ ਨੇ ਆਪਣੇ ਕੁੜੀ ਕੁਲਵਿੰਦਰ ਕੌਰ ਦਾ ਵਿਆਹ 12 ਸਾਲ ਪਹਿਲਾਂ ਪਿੰਡ ਕੱਟਿਆਵਾਲੀ ਦੇ ਸਵਰਨ ਸਿੰਘ ਪੁੱਤਰ ਜੋਗਿੰਦਰ ਸਿੰਘ ਨਾਲ ਕੀਤਾ ਸੀ, ਜਿਨ੍ਹਾਂ ਦਾ ਇਕ 10 ਸਾਲ ਦਾ ਬੱਚਾ ਵੀ ਹੈ।

ਇਹ ਵੀ ਪੜ੍ਹੋ- ਕਾਲ ਬਣ ਕੇ ਆਏ ਬੇਸਹਾਰਾ ਪਸ਼ੂ ਕਾਰਣ 4 ਬੱਚਿਆਂ ਦੇ ਪਿਓ ਨੂੰ ਮਿਲੀ ਦਰਦਨਾਕ ਮੌਤ

ਵਿਆਹ ਤੋਂ 7 ਸਾਲ ਬਾਅਦ ਉਸਦੇ ਜਵਾਈ ਸਵਰਨ ਸਿੰਘ ਦੇ ਫਿਰੋਜ਼ਪੁਰ ਦੇ ਪਿੰਡ ਫਲੀਆਂਵਾਲੀ ਦੀ ਇਕ ਔਰਤ ਸ਼ਿਮਲਾ ਰਾਣੀ ਪਤਨੀ ਪਰਮਜੀਤ ਸਿੰਘ ਨਾਲ ਨਾਜਾਇਜ਼ ਸੰਬੰਧ ਸਥਾਪਤ ਹੋ ਗਏ, ਜਿਸ ਦਾ ਪਤਾ ਜਦੋਂ ਉਸ ਦੀ ਕੁੜੀ ਕੁਲਵਿੰਦਰ ਕੌਰ ਨੂੰ ਲੱਗਾ ਤਾਂ ਉਸ ਨੇ ਆਪਣੇ ਪਤੀ ਸਵਰਨ ਸਿੰਘ ਨੂੰ ਅਜਿਹਾ ਕਰਨ ਤੋਂ ਵਰਜਿਆ।

ਇਹ ਵੀ ਪੜ੍ਹੋ- ਮਾਲਵੇ ਦੇ ਪ੍ਰਸਿੱਧ ਮੰਦਰ ਮਾਈਸਰਖਾਨਾ ਦੀਆਂ ਕੰਧਾਂ ’ਤੇ ਲਿਖੇ ਮਿਲੇ ਖ਼ਾਲਿਸਤਾਨੀ ਨਾਅਰੇ

ਉਧਰ ਸ਼ਿਮਲਾ ਰਾਣੀ ਦੇ ਪਤੀ ਪਰਮਜੀਤ ਸਿੰਘ ਨੂੰ ਇਨ੍ਹਾਂ ਸੰਬੰਧਾਂ ਦਾ ਪਤਾ ਸੀ ਪਰ ਉਸ ਨੇ ਰੋਕਣ ਦੀ ਬਜਾਏ ਆਪਣੀ ਪਤਨੀ ਨਾਲ ਮਿਲ ਕੇ ਸਵਰਨ ਸਿੰਘ ਤੋਂ ਪੈਸੇ ਖਾਣੇ ਸ਼ੁਰੂ ਕਰ ਦਿੱਤੇ। ਠੁੰਮਣ ਸਿੰਘ ਅਨੁਸਾਰ ਉਸ ਦਾ ਜਵਾਈ ਸਵਰਨ ਸਿੰਘ ਉਸ ਦੀ ਕੁੜੀ ਨੂੰ ਤੰਗ ਪ੍ਰੇਸ਼ਾਨ ਕਰਨ ਲੱਗਾ, ਜਿਸ ਕਾਰਨ ਘਰ ਵਿਚ ਕਲੇਸ਼ ਚੱਲਦਾ ਰਿਹਾ। ਅਖੀਰ ਪਤੀ ਤੋਂ ਪ੍ਰੇਸ਼ਾਨ ਹੋ ਕੇ ਕੁਲਵਿੰਦਰ ਕੌਰ ਨੇ ਜ਼ਹਿਰੀਲੀ ਚੀਜ਼ ਖਾ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਕੁਲਵਿੰਦਰ ਸਿੰਘ ਦੇ ਪਿਤਾ ਠੁੰਮਣ ਸਿੰਘ ਵਾਸੀ ਫਿਰੋਜ਼ਪੁਰ ਦੇ ਬਿਆਨਾਂ ’ਤੇ ਕਾਰਵਾਈ ਕਰਦਿਆਂ ਕਬਰਵਾਲਾ ਪੁਲਸ ਨੇ ਮ੍ਰਿਤਕਾ ਦੇ ਪਤੀ ਸਵਰਨ ਸਿੰਘ, ਔਰਤ ਸ਼ਿਮਲਾ ਰਾਣੀ ਅਤੇ ਸ਼ਿਮਲਾ ਰਾਣੀ ਦੇ ਪਤੀ ਪਰਮਜੀਤ ਸਿੰਘ ਵਿਰੁੱਧ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਮ੍ਰਿਤਕਾ ਦੀ ਲਾਸ਼ ਪੋਸਟਮਾਰਟਮ ਕਰਵਾ ਕੇ ਵਾਰਸਾਂ ਨੂੰ ਸੌਂਪ ਦਿੱਤੀ।

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।


Simran Bhutto

Content Editor

Related News