ਪਤਨੀ ਤੇ 10 ਮਹੀਨਿਆਂ ਦੀ ਧੀ ਨੂੰ ਕਤਲ ਕਰਨ ਵਾਲਾ ਗ੍ਰਿਫ਼ਤਾਰ, ਇੰਝ ਦਿੱਤੀ ਸੀ ਦਿਲ ਕੰਬਾਊ ਮੌਤ

Sunday, Apr 24, 2022 - 11:39 PM (IST)

ਪਤਨੀ ਤੇ 10 ਮਹੀਨਿਆਂ ਦੀ ਧੀ ਨੂੰ ਕਤਲ ਕਰਨ ਵਾਲਾ ਗ੍ਰਿਫ਼ਤਾਰ, ਇੰਝ ਦਿੱਤੀ ਸੀ ਦਿਲ ਕੰਬਾਊ ਮੌਤ

ਫ਼ਤਿਹਗੜ੍ਹ ਸਾਹਿਬ (ਬਿਪਨ ਭਾਰਦਵਾਜ਼) : ਫ਼ਤਹਿਗੜ੍ਹ ਸਾਹਿਬ ਦੇ ਸਰਹਿੰਦ ਵਿਖੇ ਪਤਨੀ ਅਤੇ 10 ਮਹੀਨੇ ਦੀ ਮਾਸੂਮ ਬੱਚੀ ਨੂੰ ਪੈਟਰੋਲ ਪਾ ਕੇ ਸਾੜਨ ਵਾਲੇ ਪਤੀ ਨੂੰ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਕਥਿਤ ਦੋਸ਼ੀ ਨੂੰ ਆਂਧਰਾ ਪ੍ਰਦੇਸ਼ ਤੋਂ ਫੜਿਆ ਗਿਆ ਹੈ। ਦਰਅਸਲ ਉਕਤ ਜੋੜੇ ਦੀ ਚਾਰ ਸਾਲ ਪਹਿਲਾਂ ਹੋਈ ਲਵ ਮੈਰਿਜ ਹੋਈ ਸੀ। ਫ਼ਤਹਿਗੜ੍ਹ ਸਾਹਿਬ ਦੇ ਐੱਸ. ਐੱਸ. ਪੀ. ਰਵਜੋਤ ਕੌਰ ਗਰੇਵਾਲ ਨੇ ਦੱਸਿਆ ਕਿ ਜਸਵਿੰਦਰ ਸਿੰਘ ਨੇ ਲਗਭਗ ਚਾਰ ਸਾਲ ਪਹਿਲਾਂ ਮੋਨਿਕਾ ਨਾਲ ਲਵ ਮੈਰਿਜ ਕਰਵਾਈ ਸੀ ਅਤੇ ਦੋਵੇਂ ਸਰਹਿੰਦ ਦੇ ਹਿਮਾਯੂਪੁਰ ਇਲਾਕੇ ’ਚ ਕਿਰਾਏ ਦੇ ਮਕਾਨ ’ਚ ਰਹਿੰਦੇ ਸੀ। ਇਨ੍ਹਾਂ ਦੀ ਇਕ 10 ਮਹੀਨੇ ਦੀ ਬੱਚੀ ਵੀ ਸੀ।

ਇਹ ਵੀ ਪੜ੍ਹੋ : ਨੂਰਪੁਰਬੇਦੀ ’ਚ ਕੁਆਰੀ ਕੁੜੀ ਵਲੋਂ ਬੱਚੀ ਨੂੰ ਜਨਮ ਦੇਣ ਵਾਲੇ ਮਾਮਲੇ ’ਚ ਨਵਾਂ ਮੋੜ, ਸਾਹਮਣੇ ਆਇਆ ਸੱਚ

ਐੱਸ. ਐੱਸ. ਪੀ. ਨੇ ਦੱਸਿਆ ਕਿ ਜਸਵਿੰਦਰ ਅਕਸਰ ਸ਼ਰਾਬ ਪੀ ਕੇ ਮੋਨਿਕਾ ਨਾਲ ਝਗੜਾ ਕਰਦਾ ਰਹਿੰਦਾ ਸੀ। 8 ਅਪ੍ਰੈਲ ਨੂੰ ਸਵੇਰੇ 6 ਵਜੇ ਜਸਵਿੰਦਰ ਸਿੰਘ ਨੇ ਪੈਟਰੋਲ ਪਾ ਕੇ ਆਪਣੀ ਪਤਨੀ ਅਤੇ ਬੱਚੀ ਨੂੰ ਅੱਗ ਲਗਾ ਦਿੱਤੀ ਸੀ ਅਤੇ ਖੁਦ ਫ਼ਰਾਰ ਹੋ ਗਿਆ ਸੀ। ਪੀ. ਜੀ. ਆਈ. ’ਚ ਪਹਿਲਾਂ ਮੋਨਿਕਾ ਅਤੇ ਬਾਅਦ ਵਿਚ ਨਿਸ਼ਾ ਦੀ ਮੌਤ ਹੋ ਗਈ ਸੀ। ਕਥਿਤ ਦੋਸ਼ੀ ਫ਼ਰਾਰ ਸੀ ਜੋ ਕਿ ਆਂਧਰਾ ਪ੍ਰਦੇਸ਼ ’ਚ ਜਾ ਕੇ ਲੁਕ ਗਿਆ ਸੀ। ਪੁਲਸ ਨੇ ਕਥਿਤ ਦੋਸ਼ੀ ਨੂੰ ਉੱਥੋਂ ਕਾਬੂ ਕਰ ਲਿਆ ਹੈ, ਜਿਸਦਾ ਰਿਮਾਂਡ ਲੈ ਕੇ ਹੋਰ ਪੁਛਗਿੱਛ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਪਟਿਆਲਾ ’ਚ ਫਿਰ ਵੱਡੀ ਵਾਰਦਾਤ, ਭਰੇ ਬਾਜ਼ਾਰ ’ਚ ਤਲਵਾਰਾਂ ਤੇ ਗੰਡਾਸਿਆਂ ਨਾਲ ਵੱਢਿਆ ਨੌਜਵਾਨ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Gurminder Singh

Content Editor

Related News