ਮੰਦਰ ਮੱਥਾ ਟੇਕਣ ਜਾ ਰਹੇ ਪਤੀ-ਪਤਨੀ ਨਾਲ ਵਾਪਰਿਆ ਦਰਦਨਾਕ ਹਾਦਸਾ, ਪਤਨੀ ਦੀ ਮੌਤ

Tuesday, Apr 04, 2023 - 05:42 PM (IST)

ਮੰਦਰ ਮੱਥਾ ਟੇਕਣ ਜਾ ਰਹੇ ਪਤੀ-ਪਤਨੀ ਨਾਲ ਵਾਪਰਿਆ ਦਰਦਨਾਕ ਹਾਦਸਾ, ਪਤਨੀ ਦੀ ਮੌਤ

ਬੁਢਲਾਡਾ (ਬਾਂਸਲ) : ਬੁਢਲਾਡਾ ਵਿਖੇ ਵਾਪਰੇ ਭਿਆਨਕ ਸੜਕ ਹਾਦਸੇ 'ਚ ਇਕ ਔਰਤ ਦੀ ਮੌਤ ਹੋਣ ਜਾ ਦੁਖ਼ਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਇਹ ਹਾਦਸਾ ਸਥਾਨਕ ਗੁਰੂ ਨਾਨਕ ਕਾਲਜ ਦੇ ਨਜ਼ਦੀਕ ਵਾਪਰਿਆ, ਜਿੱਥੇ ਟਰੱਕ-ਟਰਾਲੇ ਤੇ ਮੋਟਰਸਾਈਕਲ ਦੀ ਟੱਕਰ 'ਚ ਬਾਈਕ ਸਵਾਰ ਔਰਤ ਦੀ ਮੌਤ ਹੋ ਗਈ। ਮ੍ਰਿਤਕਾ ਦੀ ਪਛਾਣ ਰੁਪਿੰਦਰ ਕੌਰ ਪਤਨੀ ਹਰਬੰਸ ਸਿੰਘ ਵਾਸੀ ਸੈਰੋਂ ਮਾਡਲ ਟਾਊਣ ਵਜੋਂ ਹੋਈ ਹੈ। 

ਇਹ ਵੀ ਪੜ੍ਹੋ- ਮੰਤਰੀ ਹਰਜੋਤ ਬੈਂਸ ਪਤਨੀ ਸਮੇਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਹੋਏ ਨਤਮਸਤਕ

ਦੱਸਿਆ ਜਾ ਰਿਹਾ ਹੈ ਕਿ ਦੋਹੇ ਪਤੀ-ਪਤਨੀ ਮਾਤਾ ਸ਼ੀਤਲਾ ਮੰਦਰ ਕੁਲਾਣਾ ਵਿਖੇ ਮੱਥਾ ਟੇਕਣ ਆ ਰਹੇ ਸਨ। ਇਸ ਦੌਰਾਨ ਟਰੱਕ-ਟਰਾਲੇ ਨੇ ਮੋਟਰਸਾਈਕਲ ਨੂੰ ਪਿੱਛੋਂ ਟੱਕਰ ਮਾਰ ਦਿੱਤੀ, ਜਿਸ 'ਚ ਰੁਪਿੰਦਰ ਕੌਰਾ ਟਰੱਕ ਦੇ ਟਾਇਰ ਹੇਠਾਂ ਆ ਗਈ ਤੇ ਉਸਦੀ ਮੌਕੇ 'ਤੇ ਹੀ ਮੌਤ ਹੋ ਗਈ। ਸਿਟੀ ਪੁਲਸ ਨੇ ਮ੍ਰਿਤਕਾ ਦੇ ਪਤੀ ਦੇ ਬਿਆਨ 'ਤੇ ਅਣਪਛਾਤੇ ਟਰੱਕ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਵਿੱਚ ਭੇਜ ਦਿੱਤੀ ਗਈ ਹੈ ਅਤੇ ਪੁਲਿਸ ਨੇ ਟਰੱਕ ਨੂੰ ਕਬਜ਼ੇ ਵਿੱਚ ਲੈ ਲਿਆ ਹੈ। 

ਇਹ ਵੀ ਪੜ੍ਹੋ- ਹਾਈਕੋਰਟ ਵੱਲੋਂ ਖੋਲ੍ਹੇ ਗਏ ਡਰੱਗ ਨਾਲ ਸਬੰਧਤ 3 ਲਿਫ਼ਾਫੇ ਮੁੱਖ ਮੰਤਰੀ ਕੋਲ ਪੁੱਜੇ, ਵੱਡੀ ਕਾਰਵਾਈ ਦੀ ਤਿਆਰੀ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 


author

Simran Bhutto

Content Editor

Related News