ਵਿਦੇਸ਼ 'ਚ ਰਹਿੰਦਾ ਸੀ ਪਤੀ, ਇਧਰ ਸ਼ੱਕੀ ਹਾਲਾਤ 'ਚ ਪਤਨੀ ਦੀ ਮੌਤ

Tuesday, Sep 22, 2020 - 06:21 PM (IST)

ਵਿਦੇਸ਼ 'ਚ ਰਹਿੰਦਾ ਸੀ ਪਤੀ, ਇਧਰ ਸ਼ੱਕੀ ਹਾਲਾਤ 'ਚ ਪਤਨੀ ਦੀ ਮੌਤ

ਗੁਰਦਾਸਪੁਰ (ਹਰਮਨ, ਗੁਰਪ੍ਰੀਤ) : ਬੀਤੀ ਦੇਰ ਸ਼ਾਮ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਚੋੜੇ ਦੀ ਰਹਿਣ ਵਾਲੀ ਮਨਪ੍ਰੀਤ ਕੌਰ ਦੀ ਸ਼ੱਕੀ ਹਾਲਾਤ 'ਚ ਮੌਤ ਹੋ ਗਈ। ਮ੍ਰਿਤਕ ਮਨਪ੍ਰੀਤ ਕੌਰ ਦੇ ਸਹੁਰੇ ਪਰਿਵਾਰ ਦਾ ਕਹਿਣਾ ਹੈ ਕਿ ਮਨਪ੍ਰੀਤ ਦੀ ਮੌਤ ਸੜਕ ਹਾਦਸੇ ਵਿਚ ਹੋਈ ਹੈ ਜਦਕਿ ਮਨਪ੍ਰੀਤ ਦੇ ਪੇਕੇ ਪਰਿਵਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਸ਼ੱਕ਼ਹੈ ਕਿ ਇਹ ਹਾਦਸਾ ਨਹੀਂ ਹੈ, ਜਿਸ ਲਈ ਉਹ ਜਾਂਚ ਦੀ ਮੰਗ ਕਰ ਰਹੇ ਹਨ। ਇਹ ਵੀ ਪਤਾ ਲੱਗਾ ਹੈ ਕਿ ਮਨਪ੍ਰੀਤ ਕੌਰ ਦਾ ਪਤੀ ਵਿਦੇਸ਼ ਪੋਲੈਂਡ 'ਚ ਰਹਿੰਦਾ ਹੈ, ਜਦਕਿ ਮਨਪ੍ਰੀਤ ਸਹੁਰੇ ਪਰਿਵਾਰ ਕੋਲ ਰਹਿ ਰਹੀ ਸੀ।

ਇਹ ਵੀ ਪੜ੍ਹੋ :  ਪਟਿਆਲਾ 'ਚ ਜ਼ਬਰਦਸਤ ਗੈਂਗਵਾਰ, ਪਹਿਲਾਂ ਵੀਡੀਓ ਭੇਜ ਕੇ ਵੰਗਾਰਿਆ, ਫਿਰ ਹੋਇਆ ਭੇੜ

ਮਿਲੀ ਜਾਣਕਾਰੀ ਅਨੁਸਾਰ ਮਨਪ੍ਰੀਤ ਬੀਤੀ ਸ਼ਾਮ ਅੱਠ ਵਜੇ ਦੇ ਕਰੀਬ ਘਰੋਂ ਸੈਰ ਲਈ ਨਿਕਲੀ ਸੀ ਅਤੇ ਇਕ ਘੰਟੇ ਬਾਅਦ ਉਸ ਨਾਲ ਕੋਈ ਹਾਦਸਾ ਵਾਪਰਣ ਦੀ ਖ਼ਬਰ ਮਿਲੀ। ਜਿਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਵੱਲੋਂ ਉਸ ਨੂੰ ਬਟਾਲਾ ਦੇ ਸਿਵਲ ਹਸਪਤਾਲ 'ਚ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਦੂਜੇ ਪਾਸੇ ਪੁਲਸ ਵਲੋਂ ਮਾਮਲੇ ਦੀ ਜਾਂਚ ਕਰਨ ਦੀ ਗੱਲ ਆਖੀ ਜਾ ਰਹੀ ਹੈ।

ਇਹ ਵੀ ਪੜ੍ਹੋ :  ਪੰਜਾਬ ਸਰਕਾਰ ਦਾ ਸਕੂਲੀ ਵਿਦਿਆਰਥੀਆਂ ਨੂੰ ਲੈ ਕੇ ਇਕ ਹੋਰ ਵੱਡਾ ਫ਼ੈਸਲਾ


author

Gurminder Singh

Content Editor

Related News