ਪੰਜਾਬ: ਪਤਨੀ ਨੇ ਆਪਣੇ ਹੱਥੀਂ ਉਜਾੜਿਆ ਘਰ, ਪ੍ਰੇਮੀ ਨਾਲ ਮਿਲ ਪਤੀ ਨੂੰ...

Tuesday, May 12, 2026 - 02:27 PM (IST)

ਪੰਜਾਬ: ਪਤਨੀ ਨੇ ਆਪਣੇ ਹੱਥੀਂ ਉਜਾੜਿਆ ਘਰ, ਪ੍ਰੇਮੀ ਨਾਲ ਮਿਲ ਪਤੀ ਨੂੰ...

ਤਾਰਾਗੜ੍ਹ/ਪਠਾਨਕੋਟ (ਹਰਜਿੰਦਰ ਸਿੰਘ ਗੋਰਾਇਆ): ਪੁਲਸ ਸਟੇਸ਼ਨ ਤਾਰਾਗੜ੍ਹ ਅਧੀਨ ਪੈਂਦੇ ਪਿੰਡ ਆਦਾਲਤਗੜ੍ਹ ਵਿੱਚ ਇੱਕ ਵਿਅਕਤੀ ਵੱਲੋਂ ਆਪਣੀ ਪਤਨੀ ਦੇ ਨਾਜਾਇਜ਼ ਸਬੰਧਾਂ ਅਤੇ ਉਸ ਦੇ ਪ੍ਰੇਮੀ ਵੱਲੋਂ ਮਿਲ ਰਹੀਆਂ ਧਮਕੀਆਂ ਤੋਂ ਤੰਗ ਆ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਦੀ ਪਹਿਚਾਣ ਰਮੇਸ਼ ਪਾਲ (45) ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਘਰੇਲੂ ਕਲੇਸ਼ ਅਤੇ ਮਾਨਸਿਕ ਪਰੇਸ਼ਾਨੀ ਕਾਰਨ 6 ਮਈ ਨੂੰ ਘਰ ਤੋਂ ਚਲਾ ਗਿਆ ਸੀ। ਇਸ ਤੋਂ ਬਾਅਦ 10 ਮਈ ਨੂੰ ਉਸ ਦੀ ਲਾਸ਼ ਆਦਾਲਤਗੜ੍ਹ ਨੇੜਲੇ ਦਰਿਆ ਵਿੱਚੋਂ ਬਰਾਮਦ ਹੋਈ।

ਇਹ ਵੀ ਪੜ੍ਹੋ-ਪੰਜਾਬ ਦੇ ਇਸ ਜ਼ਿਲ੍ਹੇ 'ਚ ਸ਼ਰਾਬ ਤੇ ਮੀਟ ਦੀਆਂ ਦੁਕਾਨਾਂ 'ਤੇ ਮੁਕੰਮਲ ਪਾਬੰਦੀ

ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐਸਪੀ ਸੁਖਜਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮ੍ਰਿਤਕ ਦੀ ਮਾਤਾ ਦੇ ਬਿਆਨਾਂ ਦੇ ਆਧਾਰ ’ਤੇ ਉਸ ਦੀ ਪਤਨੀ, ਉਸ ਦੇ ਕਥਿਤ ਪ੍ਰੇਮੀ ਅਤੇ ਪ੍ਰੇਮੀ ਦੇ ਪਿਤਾ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ- ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੇ ਯਾਤਰੀ ਕੋਲੋਂ 5 ਕਰੋੜ ਦਾ ਗਾਂਜਾ ਜ਼ਬਤ

ਇਹ ਵੀ ਸਾਹਮਣੇ ਆਇਆ ਹੈ ਕਿ ਮਹਿਲਾ ਅਤੇ ਉਸ ਦੇ ਕਥਿਤ ਪ੍ਰੇਮੀ ਦੀ ਜਾਣ-ਪਛਾਣ ਸੋਸ਼ਲ ਮੀਡੀਆ ਰਾਹੀਂ ਹੋਈ ਸੀ। ਕਥਿਤ ਪ੍ਰੇਮੀ ਪੁਲਸ ਸਟੇਸ਼ਨ ਬਹਿਰਾਮਪੁਰ ਅਧੀਨ ਪੈਂਦੇ ਇੱਕ ਪਿੰਡ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਪੁਲਸ ਵੱਲੋਂ ਮ੍ਰਿਤਕ ਦੀ ਪਤਨੀ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ, ਜਦਕਿ ਕਥਿਤ ਪ੍ਰੇਮੀ ਅਤੇ ਉਸ ਦਾ ਪਿਤਾ ਅਜੇ ਫਰਾਰ ਦੱਸੇ ਜਾ ਰਹੇ ਹਨ। ਦੋਵਾਂ ਦੀ ਗ੍ਰਿਫ਼ਤਾਰੀ ਲਈ ਪੁਲਸ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- SGPC ਮਨਾਏਗੀ ਰਵਿਦਾਸ ਮਹਾਰਾਜ ਜੀ ਦੀ 650ਵੀਂ ਜਨਮ ਸ਼ਤਾਬਦੀ, 18 ਤੋਂ 20 ਫਰਵਰੀ ਨੂੰ ਹੋਣਗੇ ਵਿਸ਼ਾਲ ਸਮਾਗਮ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News