ਭਿਆਨਕ ਸੜਕ ਹਾਦਸੇ ਨੇ ਉਜਾੜਿਆ ਪਰਿਵਾਰ, ਕਾਰ ਤੇ ਮੋਟਰਸਾਈਕਲ ਦੀ ਟੱਕਰ ''ਚ ਪਤਨੀ ਦੀ ਮੌਕੇ ''ਤੇ ਮੌਤ
Saturday, Jan 13, 2024 - 06:35 PM (IST)
ਤਰਨਤਾਰਨ (ਰਮਨ)- ਰਿਸ਼ਤੇਦਾਰਾਂ ਨੂੰ ਮਿਲਣ ਜਾ ਰਹੇ ਪਤੀ-ਪਤਨੀ ਦੇ ਮੋਟਰਸਾਈਕਲ ਪਿੱਛੇ ਤੇਜ਼ ਰਫ਼ਤਾਰ ਕਾਰ ਵੱਲੋਂ ਟੱਕਰ ਮਾਰਨ ਕਾਰਨ ਪਤਨੀ ਦੀ ਮੌਕੇ ’ਤੇ ਮੌਤ ਹੋ ਗਈ ਅਤੇ ਜਦਕਿ ਉਸ ਦਾ ਪਤੀ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਿਆ। ਹਾਦਸੇ ਤੋਂ ਬਾਅਦ ਕਾਰ ਸਵਾਰ ਗੱਡੀ ਛੱਡ ਕੇ ਫ਼ਰਾਰ ਹੋਣ ’ਚ ਕਾਮਯਾਬ ਹੋ ਗਏ। ਇਸ ਸਬੰਧ ’ਚ ਥਾਣਾ ਸਰਹਾਲੀ ਦੀ ਪੁਲਸ ਵੱਲੋਂ ਮ੍ਰਿਤਕ ਦੇਹ ਅਤੇ ਕਾਰ ਨੂੰ ਕਬਜ਼ੇ ’ਚ ਲੈਂਦੇ ਹੋਏ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਲੋਹੜੀ ਮੌਕੇ ਛਿੜੀ ਕੰਬਣੀ, ਸ਼ਿਮਲਾ ਤੇ ਡਲਹੌਜ਼ੀ ਨਾਲੋਂ ਵੀ ਠੰਡਾ ਰਿਹਾ ਗੁਰਦਾਸਪੁਰ, ਇਨ੍ਹਾਂ ਸ਼ਹਿਰਾਂ ਲਈ ਅਲਰਟ ਜਾਰੀ
ਸਿਵਲ ਹਸਪਤਾਲ ਤਰਨਤਾਰਨ ਵਿਖੇ ਜਾਣਕਾਰੀ ਦਿੰਦੇ ਰਿਸ਼ਤੇਦਾਰ ਗੁਰਲਾਲ ਸਿੰਘ, ਵੀਰਪਾਲ ਸਿੰਘ, ਅਜੀਤ ਸਿੰਘ, ਅੰਗਰੇਜ ਸਿੰਘ, ਬਲਬੀਰ ਸਿੰਘ ਨੇ ਸਾਂਝੇ ਤੌਰ ’ਤੇ ਦੱਸਿਆ ਕਿ ਕੰਵਲਜੀਤ ਕੌਰ (35) ਆਪਣੇ ਪਤੀ ਗੁਰਭੇਜ ਸਿੰਘ (37) ਨਿਵਾਸੀ ਮਾਨੋਚਾਹਲ ਕਲਾਂ, ਮੋਟਰਸਾਈਕਲ ’ਤੇ ਸਵਾਰ ਹੋ ਆਪਣੇ ਕਿਸੇ ਰਿਸ਼ਤੇਦਾਰ ਨੂੰ ਮਿਲਣ ਪਿੰਡ ਖੇਡਾ ਜਾ ਰਹੇ ਸਨ। ਜਦੋਂ ਉਹ ਨੈਸ਼ਨਲ ਹਾਈਵੇਅ ’ਤੇ ਨੌਸ਼ਹਿਰਾ ਪੰਨੂਆਂ ਵਿਖੇ ਪੁੱਜੇ ਤਾਂ ਪਿੱਛੋਂ ਆ ਰਹੀ ਤੇਜ਼ ਰਫ਼ਤਾਰ ਸਵਿਫਟ ਕਾਰ ਨੇ ਮੋਟਰਸਾਈਕਲ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ ਗਈ। ਇਸ ਭਿਆਨਕ ਟੱਕਰ ਦੌਰਾਨ ਕੰਵਲਜੀਤ ਕੌਰ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਗੁਰਭੇਜ ਸਿੰਘ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਕੰਵਲਜੀਤ ਕੌਰ ਆਪਣੇ ਪਿੱਛੇ ਤਿੰਨ ਧੀਆਂ ਅਤੇ ਇਕ ਪੁੱਤਰ ਛੱਡ ਗਈ ਹੈ, ਜਦਕਿ ਗੁਰਭੇਜ ਸਿੰਘ ਦੀ ਹਾਲਤ ਕਾਫ਼ੀ ਨਾਜ਼ੁਕ ਦੱਸੀ ਜਾ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ ’ਚ ਵਾਪਰਿਆ ਵੱਡਾ ਹਾਦਸਾ, ਧਾਰਮਿਕ ਸਥਾਨਾਂ ਤੋਂ ਪਰਤ ਰਹੇ 4 ਨੌਜਵਾਨਾਂ ਦੀ ਮੌਤ
ਥਾਣਾ ਸਰਹਾਲੀ ਦੇ ਮੁਖੀ ਕੰਵਲਜੀਤ ਰਾਏ ਨੇ ਦੱਸਿਆ ਕਿ ਮ੍ਰਿਤਕਾ ਦੀ ਲਾਸ਼ ਕਬਜ਼ੇ ’ਚ ਲੈ ਲਈ ਗਈ ਹੈ ਅਤੇ ਫ਼ਰਾਰ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਹਾਦਸੇ ਨੂੰ ਅੰਜਾਮ ਦੇਣ ਤੋਂ ਬਾਅਦ ਆਪਣੀ ਕਾਰ ਮੌਕੇ ’ਤੇ ਛੱਡ ਗਏ ਸਨ, ਜਿਸ ਨੂੰ ਕਬਜ਼ੇ ’ਚ ਲੈ ਲਿਆ ਗਿਆ ਹੈ।
ਇਹ ਵੀ ਪੜ੍ਹੋ : ਸੁਖਬੀਰ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਖ਼ਿਲਾਫ਼ ਦਾਇਰ ਕੀਤਾ ਮਾਣਹਾਨੀ ਮੁਕੱਦਮਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8