ਨਵੇਂ ਸਾਲ ਦੀਆਂ ਖ਼ੁਸ਼ੀਆਂ ਮਾਤਮ 'ਚ ਬਦਲੀਆਂ, ਪਤੀ ਦਾ ਵਿਛੋੜਾ ਨਾ ਸਹਾਰ ਸਕੀ ਪਤਨੀ, 24 ਘੰਟਿਆਂ 'ਚ ਤੋੜਿਆ ਦਮ
Thursday, Jan 02, 2025 - 05:17 PM (IST)
ਬਠਿੰਡਾ (ਸੁਖਵਿੰਦਰ)-ਬਠਿੰਡਾ ਦੇ ਰਹਿਣ ਵਾਲੇ ਸਮਾਜ ਸੇਵੀ ਦੀ ਮੌਤ ਤੋਂ ਮਹਿਜ਼ 24 ਘੰਟੇ ਬਾਅਦ ਉਸ ਦੀ ਪਤਨੀ ਦੀ ਵੀ ਮੌਤ ਹੋ ਗਈ, ਜਿਸ ਕਾਰਨ ਪੂਰੇ ਸ਼ਹਿਰ ਵਿਚ ਸੋਗ ਦੀ ਲਹਿਰ ਹੈ। ਜਾਣਕਾਰੀ ਮੁਤਾਬਕ ਨਵੇਂ ਸਾਲ ਦੇ ਪਹਿਲੇ ਦਿਨ ਸਮਾਜ ਸੇਵੀ ਭੁਪਿੰਦਰ ਸਿੰਘ ਦੀ ਮੌਤ ਹੋ ਜਾਣ ਕਾਰਨ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਗਿਆ।
ਇਹ ਵੀ ਪੜ੍ਹੋ- ਜਲੰਧਰ ’ਚ ਹਾਲੇ ਵੀ ਬਣੇ ਹੋਏ ਹਨ ਦਲ-ਬਦਲ ਦੇ ਚਾਂਸ, ਕੁਝ ਹੋਰ ਕੌਂਸਲਰਾਂ ਦੇ 'ਆਪ' ਚ ਜਾਣ ਦੀ ਸੰਭਾਵਨਾ
ਅਗਲੇ ਹੀ ਦਿਨ ਪਤੀ ਤੋਂ ਵਿਛੜਨ ਕਾਰਨ ਉਸ ਦੀ ਪਤਨੀ ਪਰਮਿੰਦਰ ਕੌਰ ਦੀ ਵੀ ਮੌਤ ਹੋ ਗਈ। ਪਤਾ ਲੱਗਾ ਹੈ ਕਿ ਭੁਪਿੰਦਰ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ। ਪਰਿਵਾਰ ਅਜੇ ਉਸ ਦੀ ਮੌਤ ਦੇ ਸਦਮੇ ਤੋਂ ਉਭਰਿਆ ਵੀ ਨਹੀ ਸੀ ਕਿ ਉਸ ਦੀ ਪਤਨੀ ਪਰਮਿੰਦਰ ਕੌਰ ਦੀ ਵੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਉਕਤ ਜੋੜਾ ਸਮਾਜ ਸੇਵੀ ਕੰਮਾਂ ਵਿਚ ਵੱਧ ਚੜ੍ਹ ਕੇ ਹਿੱਸਾ ਲੈਂਦਾ ਸੀ, ਜਦਕਿ ਪਰਮਿੰਦਰ ਕੌਰ ਭਾਜਪਾ ਮਹਿਲਾ ਮੋਰਚਾ ਦੀ ਸ਼ਹਿਰੀ ਪ੍ਰਧਾਨ ਸੀ। ਉਕਤ ਜੋੜਾ ਆਪਣੇ ਪਿੱਛੇ ਦੋ ਅਣਵਿਆਹੇ ਬੱਚੇ ਇਕ ਲੜਕਾ ਅਤੇ ਇਕ ਲੜਕੀ ਛੱਡ ਗਿਆ ਹੈ। ਇਨ੍ਹਾਂ ਮੌਤਾਂ ਨੂੰ ਲੈ ਕੇ ਸ਼ਹਿਰ 'ਚ ਸੋਗ ਦੀ ਲਹਿਰ ਹੈ। ਜੋੜੇ ਦੀ ਮੌਤ 'ਤੇ ਸ਼ਹਿਰ ਦੇ ਵੱਖ-ਵੱਖ ਸਿਆਸੀ, ਧਾਰਮਿਕ ਅਤੇ ਸਮਾਜਿਕ ਆਗੂਆਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਇਹ ਵੀ ਪੜ੍ਹੋ- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਲੰਧਰ 'ਚ ਸਜਿਆ ਨਗਰ ਕੀਰਤਨ, ਵੇਖੋ ਅਲੌਕਿਕ ਤਸਵੀਰਾਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e