ਖ਼ੁਦਕੁਸ਼ੀ ਲਈ ਮਜਬੂਰ ਕਰਨ ਦੇ ਦੋਸ਼ ’ਚ ਪਤੀ ਸਣੇ ਸਹੁਰਾ ਪਰਿਵਾਰ ਖ਼ਿਲਾਫ਼ ਕੇਸ ਦਰਜ

Friday, Dec 02, 2022 - 01:34 AM (IST)

ਖ਼ੁਦਕੁਸ਼ੀ ਲਈ ਮਜਬੂਰ ਕਰਨ ਦੇ ਦੋਸ਼ ’ਚ ਪਤੀ ਸਣੇ ਸਹੁਰਾ ਪਰਿਵਾਰ ਖ਼ਿਲਾਫ਼ ਕੇਸ ਦਰਜ

ਲੁਧਿਆਣਾ (ਅਨਿਲ) : ਥਾਣਾ ਲਾਡੋਵਾਲ ਦੀ ਪੁਲਸ ਨੇ ਖ਼ੁਦਕੁਸ਼ੀ ਕਰਨ ਲਈ ਮਜਬੂਰ ਕਰਨ ਵਾਲੇ ਸਹੁਰਾ ਪਰਿਵਾਰ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਸਹਾਇਕ ਥਾਣਾ ਮੁਖੀ ਵਰਿੰਦਰਪਾਲ ਨੇ ਦੱਸਿਆ ਕਿ ਪੁਲਸ ਨੂੰ ਪਿੰਡ ਤਲਵੰਡੀ ਕਲਾਂ ਦੀ ਰਹਿਣ ਵਾਲੀ ਔਰਤ ਕਮਲਾ ਪਤਨੀ ਰਛਪਾਲ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸ ਦੀ 21 ਸਾਲਾ ਲੜਕੀ ਸੁਮਨਦੀਪ ਕੌਰ ਦਾ ਵਿਆਹ 2 ਸਾਲ ਪਹਿਲਾਂ ਗੰਨਾ ਪਿੰਡ, ਫਿਲੌਰ ਦੇ ਰਹਿਣ ਵਾਲੇ ਲੜਕੇ ਜਸਵੀਰ ਸਿੰਘ ਰਾਜਾ ਨਾਲ ਹੋਇਆ ਸੀ। ਵਿਆਹ ਤੋਂ ਕੁਝ ਮਹੀਨੇ ਬਾਅਦ ਲੜਕੀ ਦੇ ਸਹੁਰਾ ਪਰਿਵਾਰ ਵਾਲੇ ਉਸ ਨੂੰ ਸਰੀਰਕ ਅਤੇ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਕਰਨ ਲੱਗੇ, ਜਿਸ ਕਾਰਨ ਕਈ ਵਾਰ ਉਸ ਨੂੰ ਘਰੋਂ ਕੱਢ ਦਿੰਦੇ ਸਨ।

ਇਹ ਵੀ ਪੜ੍ਹੋ : ਪਾਸਟਰ ਨਾਲ ਬੁਰੀ ਤਰ੍ਹਾਂ ਕੁੱਟਮਾਰ ਕਰ ਭੰਨ੍ਹਿਆ ਮੋਟਰਸਾਈਕਲ, ਪਹਿਲਾਂ ਵੀ ਮਿਲ ਚੁੱਕੀਆਂ ਹਨ ਧਮਕੀਆਂ

ਇਸ ਸਬੰਧੀ ਜਦੋਂ ਉਨ੍ਹਾਂ ਦੀ ਲੜਕੀ ਪੇਕੇ ਪਰਿਵਾਰ ਨੂੰ ਦੱਸਦੀ ਸੀ ਤਾਂ ਉਹ ਜ਼ਿਆਦਾ ਪ੍ਰੇਸ਼ਾਨ ਕਰਦੇ ਸਨ। ਕੁਝ ਦੇਰ ਬਾਅਦ ਉਸ ਦਾ ਪਤੀ ਜਸਵੀਰ ਆਪਣੀ ਪਤਨੀ ਨੂੰ ਬਿਨਾਂ ਦੱਸੇ ਵਿਦੇਸ਼ ਚਲਾ ਗਿਆ, ਜਿਸ ਤੋਂ ਬਾਅਦ ਉਨ੍ਹਾਂ ਦੀ ਲੜਕੀ ਪੇਕੇ ਆ ਗਈ ਅਤੇ 30 ਨਵੰਬਰ ਦੀ ਸ਼ਾਮ ਨੂੰ ਲੜਕੀ ਨੇ ਸਹੁਰਾ ਪਰਿਵਾਰ ਤੋਂ ਤੰਗ ਆ ਕੇ ਪੱਖੇ ਨਾਲ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਇਸ ਤੋਂ ਬਾਅਦ ਪੁਲਸ ਨੇ ਮ੍ਰਿਤਕਾ ਦੀ ਲਾਸ਼ ਕਬਜ਼ੇ ’ਚ ਲੈ ਕੇ ਸ਼ਿਕਾਇਤਕਰਤਾ ਕਮਲਾ ਦੀ ਸ਼ਿਕਾਇਤ ’ਤੇ ਲੜਕੀ ਦੇ ਪਤੀ ਜਸਵੀਰ ਸਿੰਘ, ਸੱਸ ਅਮਰਜੀਤ ਕੌਰ, ਜੇਠ ਗੋਰਾ, ਸਹੁਰਾ ਸੁਰਜੀਤ ਰਾਮ ਨਿਵਾਸੀ ਗੰਨਾ ਖਿਲਾਫ਼ ਕੇਸ ਦਰਜ ਕਰ ਲਿਆ ਹੈ। ਮੁਲਜ਼ਮ ਹੁਣ ਤੱਕ ਫਰਾਰ ਹਨ।

ਇਹ ਵੀ ਪੜ੍ਹੋ : ਸਤਲੁਜ ਦਰਿਆ 'ਚ ਦੇਖੇ ਗਏ ਮਗਰਮੱਛ, ਲੋਕਾਂ 'ਚ ਸਹਿਮ ਦਾ ਮਾਹੌਲ, ਕੀਤੀ ਇਹ ਮੰਗ

ਨੋਟ - ਇਸ ਖ਼ਬਰ ਬਾਰੇ ਆਪਣੇ ਵਿੱਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।


author

Mukesh

Content Editor

Related News