ਪਤਨੀ ਦੇ ਪਿੰਡ ਦੇ ਮੁੰਡਿਆਂ ਨਾਲ ਸੀ ਨਾਜਾਇਜ਼ ਸਬੰਧ, ਘਰ 'ਚੋਂ ਲਟਕਦੀ ਮਿਲੀ ਪਤੀ ਦੀ ਲਾਸ਼

Friday, Jul 26, 2024 - 01:02 PM (IST)

ਪਤਨੀ ਦੇ ਪਿੰਡ ਦੇ ਮੁੰਡਿਆਂ ਨਾਲ ਸੀ ਨਾਜਾਇਜ਼ ਸਬੰਧ, ਘਰ 'ਚੋਂ ਲਟਕਦੀ ਮਿਲੀ ਪਤੀ ਦੀ ਲਾਸ਼

ਫਿਰੋਜ਼ਪੁਰ : ਫਿਰੋਜ਼ਪੁਰ ਦੇ ਪਿੰਡ ਕਾਲੂ ਵਾਲਾ 'ਚ ਇਕ ਨੌਜਵਾਨ ਦੀ ਲਟਕਦੀ ਹੋਈ ਲਾਸ਼ ਬਰਾਮਦ ਕੀਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਪਤਨੀ ਦੇ ਨਾਜਾਇਜ਼ ਸਬੰਧਾਂ ਕਾਰਨ ਇਹ ਘਟਨਾ ਵਾਪਰੀ ਹੈ। ਜਾਣਕਾਰੀ ਮੁਤਾਬਕ ਮ੍ਰਿਤਕ ਦੀ ਪਛਾਣ ਮਲੂਕ ਸਿੰਘ ਵਜੋਂ ਹੋਈ ਹੈ। ਮਲੂਕ ਸਿੰਘ ਦੀ ਭੈਣ ਸੀਮਾ ਨੇ ਦੱਸਿਆ ਕਿ ਉਸ ਦੇ ਭਰਾ ਮਲੂਕ ਸਿੰਘ ਦੀ ਪਤਨੀ ਦੇ ਪਿੰਡ ਦੇ 2 ਮੁੰਡਿਆਂ ਨਾਲ ਨਾਜਾਇਜ਼ ਸਬੰਧ ਸਨ।

ਇਹ ਵੀ ਪੜ੍ਹੋ : ਚੰਡੀਗੜ੍ਹ 'ਚ 'ਸਵਾਈਨ ਫਲੂ' ਦੇ ਪਹਿਲੇ ਕੇਸ ਦੀ ਪੁਸ਼ਟੀ, ਇਕ ਦਿਨ ਪਹਿਲਾਂ ਹੀ ਜਾਰੀ ਹੋਈ ਸੀ Advisory

ਇਸ ਕਾਰਨ ਮਲੂਕ ਸਿੰਘ ਨੇ ਉਸ ਨੂੰ ਕਈ ਵਾਰ ਸਮਝਾਉਣ ਦੀ ਕੋਸ਼ਿਸ਼ ਕੀਤੀ ਪਰ ਉਹ ਆਪਣੀਆਂ ਹਰਕਤਾਂ ਤੋਂ ਬਾਜ਼ ਨਹੀਂ ਆਈ। ਸੀਮਾ ਨੇ ਦੋਸ਼ ਲਾਇਆ ਕਿ ਉਨ੍ਹਾਂ ਦੇ ਭਰਾ ਨੂੰ ਪਤਨੀ ਨੇ ਆਪਣੇ ਆਸ਼ਕਾਂ ਨਾਲ ਮਿਲ ਕੇ ਮੌਤ ਦੇ ਘਾਟ ਉਤਾਰ ਦਿੱਤਾ ਅਤੇ ਫਿਰ ਉਸ ਦੀ ਲਾਸ਼ ਨੂੰ ਫ਼ਾਹੇ ਨਾਲ ਟੰਗ ਕੇ ਖ਼ੁਦ ਹੀ ਰੌਲਾ ਪਾ ਦਿੱਤਾ ਕਿ ਉਸ ਨੇ ਫ਼ਾਹਾ ਲਾ ਕੇ ਖ਼ੁਦਕੁਸ਼ੀ ਕਰ ਲਈ ਹੈ।

ਇਹ ਵੀ ਪੜ੍ਹੋ : ਮੋਹਾਲੀ ਮਗਰੋਂ ਚੰਡੀਗੜ੍ਹ 'ਚ ਵੀ ਅਲਰਟ, ਘੱਟ ਉਮਰ ਦੇ ਬੱਚਿਆਂ 'ਤੇ ਰੱਖੀ ਜਾ ਰਹੀ ਸਖ਼ਤ ਨਿਗਰਾਨੀ
ਸੀਮਾ ਨੇ ਮੰਗ ਕੀਤੀ ਕਿ ਉਸ ਦੇ ਭਰਾ ਦੀ ਪਤਨੀ ਅਤੇ ਆਸ਼ਕਲਾਂ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ। ਫਿਲਹਾਲ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਪਰਿਵਾਰ ਦੇ ਬਿਆਨ ਲੈ ਲਏ ਹਨ ਅਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
 


author

Babita

Content Editor

Related News