ਮੁਕਤਸਰ ’ਚ ਵੱਡੀ ਵਾਰਦਾਤ, ਪਤਨੀ ਦਾ ਗੋਲ਼ੀ ਮਾਰ ਕੇ ਕਤਲ ਕਰਨ ਤੋਂ ਬਾਅਦ ਪਤੀ ਨੇ ਕੀਤੀ ਖ਼ੁਦਕੁਸ਼ੀ

05/06/2023 6:28:41 PM

ਸ੍ਰੀ ਮੁਕਤਸਰ ਸਾਹਿਬ (ਕੁਲਦੀਪ ਰਿਣੀ) : ਸ੍ਰੀ ਮੁਕਤਸਰ ਸਾਹਿਬ ਦੇ ਸ੍ਰੀ ਦਰਬਾਰ ਸਾਹਿਬ ਨੇੜੇ ਗੇਟ ਨੰਬਰ 7 ’ਤੇ ਰਹਿ ਰਹੇ ਪਤੀ-ਪਤਨੀ ਦੀ ਗੋਲ਼ੀ ਲੱਗਣ ਕਾਰਣ ਮੌਤ ਹੋ ਗਈ। ਪੁਲਸ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਗੇਟ ਨੰਬਰ 7 ਵਾਸੀ ਪਰਮਜੀਤ ਸਿੰਘ ਆਪਣੀ ਪਤਨੀ ਸੁਖਵਿੰਦਰ ਕੌਰ ਨਾਲ ਰਹਿ ਰਿਹਾ ਸੀ। ਪਰਮਜੀਤ ਸਿੰਘ ਡਿਪ੍ਰੈਸ਼ਨ ਦਾ ਸ਼ਿਕਾਰ ਸੀ ਜਿਸ ਨੇ ਆਪਣੇ ਲਾਇਸੰਸੀ ਹਥਿਆਰ ਨਾਲ ਪਹਿਲਾਂ ਆਪਣੀ ਪਤਨੀ ਨੂੰ ਗੋਲ਼ੀ ਮਾਰ ਕੇ ਕਤਲ ਕਰ ਦਿੱਤਾ ਅਤੇ ਫਿਰ ਆਪਣੇ ਆਪ ਨੂੰ ਗੋਲ਼ੀ ਮਾਰ ਕੇ ਖ਼ੁਦਕੁਸ਼ੀ ਕਰ ਲਈ। 

ਇਹ ਵੀ ਪੜ੍ਹੋ : ਮੌਸਮ ਵਿਭਾਗ ਨੇ ਜਾਰੀ ਕੀਤੀ ਚਿਤਾਵਨੀ, ਪੰਜਾਬ ਦੇ ਮੌਸਮ ਨੂੰ ਲੈ ਕੇ ਕੀਤੀ ਤਾਜ਼ਾ ਭਵਿੱਖਬਾਣੀ

ਮ੍ਰਿਤਕ ਜੋੜੇ ਦਾ ਇਕ ਬੇਟੀ ਹੈ ਜੋ ਵਿਆਹੀ ਹੋਈ ਹੈ। ਬੇਟੀ ਦੇ ਬਿਆਨਾਂ ਦੇ ਆਧਾਰ ’ਤੇ ਪੁਲਸ ਨੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਪੁਲਸ ਨੇ ਦੋਵਾਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭਿਜਵਾ ਦਿੱਤਾ ਹੈ। ਪੁਲਸ ਦਾ ਕਹਿਣਾ ਹੈ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਪੰਜਾਬ ਪੁਲਸ ਦੀ ਮਹਿਲਾ ਸਿਪਾਹੀ ਦਾ ਵੱਡਾ ਕਾਰਨਾਮਾ, ਹੋਸ਼ ਉਡਾਉਣ ਵਾਲੀ ਹੈ ਪੂਰੀ ਘਟਨਾ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


Gurminder Singh

Content Editor

Related News