ਜਲੰਧਰ: 'ਲਵ ਮੈਰਿਜ' ਦਾ ਖ਼ੌਫ਼ਨਾਕ ਅੰਜਾਮ, ਪਤਨੀ ਨਾਲ ਝਗੜਾ ਹੋਣ ਤੋਂ ਬਾਅਦ ਤੈਸ਼ 'ਚ ਆਏ ਪਤੀ ਨੇ ਕੀਤੀ ਖ਼ੁਦਕੁਸ਼ੀ

Friday, Jun 11, 2021 - 09:21 PM (IST)

ਜਲੰਧਰ: 'ਲਵ ਮੈਰਿਜ' ਦਾ ਖ਼ੌਫ਼ਨਾਕ ਅੰਜਾਮ, ਪਤਨੀ ਨਾਲ ਝਗੜਾ ਹੋਣ ਤੋਂ ਬਾਅਦ ਤੈਸ਼ 'ਚ ਆਏ ਪਤੀ ਨੇ ਕੀਤੀ ਖ਼ੁਦਕੁਸ਼ੀ

ਜਲੰਧਰ (ਜ. ਬ.)– ਗੁਰਬੰਤਾ ਸਿੰਘ ਕਾਲੋਨੀ ਵਿਚ ਇਕ ਆਟੋ ਚਾਲਕ ਨੇ ਪਤਨੀ ਨਾਲ ਝਗੜਾ ਹੋਣ ਤੋਂ ਬਾਅਦ ਫਾਹਾ ਲਾ ਕੇ ਜਾਨ ਦੇ ਦਿੱਤੀ। ਆਟੋ ਚਾਲਕ ਆਪਣੀ ਪਤਨੀ ਅਤੇ 8 ਸਾਲਾ ਧੀ ਨਾਲ ਵੱਖ ਰਹਿ ਰਿਹਾ ਸੀ, ਜਦੋਂ ਕਿ ਉਸ ਦੇ ਮਾਤਾ-ਪਿਤਾ 3-4 ਘਰ ਛੱਡ ਕੇ ਰਹਿ ਰਹੇ ਸਨ। ਮ੍ਰਿਤਕ ਦੀ ਪਛਾਣ ਸੰਨੀ ਸਹੋਤਾ (35) ਪੁੱਤਰ ਧਰਮਪਾਲ ਨਿਵਾਸੀ ਗੁਰਬੰਤਾ ਸਿੰਘ ਕਾਲੋਨੀ ਵਜੋਂ ਹੋਈ ਹੈ।

ਇਹ ਵੀ ਪੜ੍ਹੋ: ਜਲੰਧਰ ਵਾਸੀਆਂ ਲਈ ਅਹਿਮ ਖ਼ਬਰ, ਲਾਕਡਾਊਨ ਸਬੰਧੀ ਡੀ. ਸੀ. ਨੇ ਜਾਰੀ ਕੀਤੇ ਨਵੇਂ ਹੁਕਮ

ਥਾਣਾ ਨੰਬਰ 1 ਦੇ ਇੰਚਾਰਜ ਰਾਜੇਸ਼ ਸ਼ਰਮਾ ਨੇ ਦੱਸਿਆ ਕਿ ਸੰਨੀ ਦਾ ਕੁਝ ਸਮੇਂ ਤੋਂ ਆਪਣੀ ਪਤਨੀ ਨਾਲ ਝਗੜਾ ਚੱਲ ਰਿਹਾ ਸੀ। ਉਸ ਦੀ ਪਤਨੀ ਆਰਕੈਸਟਰਾ ਵਿਚ ਕੰਮ ਕਰਦੀ ਹੈ। ਉਹ ਕੁਝ ਸਮੇਂ ਤੋਂ ਪਤਨੀ ਅਤੇ ਆਪਣੀ ਧੀ ਨਾਲ ਵੱਖ ਰਹਿ ਰਿਹਾ ਸੀ। ਪੁਲਸ ਦਾ ਕਹਿਣਾ ਹੈ ਕਿ ਦੋਬਾਰਾ ਪਤਨੀ ਨਾਲ ਝਗੜਾ ਹੋਣ ਤੋਂ ਬਾਅਦ ਸੰਨੀ ਨੇ ਫਾਹਾ ਲਾ ਕੇ ਜਾਨ ਦੇ ਦਿੱਤੀ।

ਇਹ ਵੀ ਪੜ੍ਹੋ:ਜਲੰਧਰ ’ਚ ਨਾਬਾਲਗ ਕੁੜੀ ਨੂੰ ਅਗਵਾ ਕਰਕੇ ਕੀਤਾ ਜਬਰ-ਜ਼ਿਨਾਹ, ਨਸ਼ੇ ਦੀ ਹਾਲਤ ’ਚ ਛੱਡ ਕੇ ਹੋਏ ਫਰਾਰ

ਸੂਚਨਾ ਮਿਲਦੇ ਹੀ ਥਾਣਾ ਨੰਬਰ 1 ਦੀ ਪੁਲਸ ਮੌਕੇ ’ਤੇ ਪਹੁੰਚ ਗਈ ਸੀ। ਪੁਲਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਵਿਚ ਰੱਖਵਾ ਦਿੱਤਾ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦਾ ਦੋਸ਼ ਹੈ ਕਿ ਸੰਨੀ ਅਤੇ ਉਸ ਦੀ ਪਤਨੀ ਨੇ ਲਵ ਮੈਰਿਜ ਕੀਤੀ ਸੀ। ਲਵ ਮੈਰਿਜ ਤੋਂ ਪਹਿਲਾਂ ਉਨ੍ਹਾਂ ਦੀ ਨੂੰਹ ਕਈ ਵਾਰ ਆਪਣਾ ਘਰ ਛੱਡ ਕੇ ਉਨ੍ਹਾਂ ਦੇ ਘਰ ਆ ਜਾਂਦੀ ਸੀ, ਜਿਸ ਨੂੰ ਉਸ ਦੇ ਘਰ ਛੱਡਿਆ ਵੀ ਗਿਆ ਪਰ ਮਰਨ ਦੀ ਧਮਕੀ ਦੇ ਕੇ ਉਸ ਨੇ ਵਿਆਹ ਕਰਵਾ ਲਿਆ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਨੂੰਹ ਉਨ੍ਹਾਂ ਨੂੰ ਝੂਠੇ ਕੇਸ ਵਿਚ ਫਸਾਉਣ ਦੀ ਧਮਕੀ ਦੇ ਕੇ ਕਈ ਵਾਰ ਪੈਸੇ ਵੀ ਲੈ ਚੁੱਕੀ ਹੈ। ਪੁਲਸ ਦਾ ਕਹਿਣਾ ਹੈ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ’ਤੇ ਅਗਲੀ ਕਾਰਵਾਈ ਕੀਤੀ ਜਾਵੇਗੀ। ਮ੍ਰਿਤਕ ਦੇ ਪਿਤਾ ਦਾ ਕਹਿਣਾ ਹੈ ਕਿ ਉਸਦੇ 2 ਹੀ ਬੇਟੇ ਸਨ। ਇਕ ਦੀ ਪਹਿਲਾਂ ਮੌਤ ਹੋ ਚੁੱਕੀ ਹੈ, ਜਦੋਂ ਕਿ ਹੁਣ ਸੰਨੀ ਨੇ ਖ਼ੁਦਕੁਸ਼ੀ ਕਰ ਲਈ।

ਇਹ ਵੀ ਪੜ੍ਹੋ: ਜਲੰਧਰ: ਗੈਂਗਰੇਪ ਮਾਮਲੇ 'ਚ ਖੁੱਲ੍ਹੀਆਂ ਹੈਰਾਨੀਜਨਕ ਪਰਤਾਂ, ਕੋਰੋਨਾ ਕਾਲ ’ਚ ਆਸ਼ੀਸ਼ ਨੇ ‘ਗੰਦੇ ਧੰਦੇ’ ਦੀ ਇੰਝ ਵਧਾਈ ਕਮਾਈ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


author

shivani attri

Content Editor

Related News