ਬੀਮਾਰੀ ਤੇ ਗਰੀਬੀ ਨੇ ਪਤੀ-ਪਤਨੀ ਨੂੰ ਮਰਨ ਲਈ ਕੀਤਾ ਮਜਬੂਰ, ਦੋਹਾਂ ਨੇ ਨਿਗਲਿਆ ਜ਼ਹਿਰ

Wednesday, Aug 19, 2020 - 11:05 AM (IST)

ਬੀਮਾਰੀ ਤੇ ਗਰੀਬੀ ਨੇ ਪਤੀ-ਪਤਨੀ ਨੂੰ ਮਰਨ ਲਈ ਕੀਤਾ ਮਜਬੂਰ, ਦੋਹਾਂ ਨੇ ਨਿਗਲਿਆ ਜ਼ਹਿਰ

ਚੱਬੇਵਾਲ (ਗੁਰਮੀਤ)— ਥਾਣਾ ਚੱਬੇਵਾਲ ਅਧੀਨ ਪੈਂਦੇ ਪਿੰਡ ਨਸਰਾਂ ਵਿਖੇ ਪਤੀ ਦੀ ਬੀਮਾਰੀ ਅਤੇ ਗਰੀਬੀ ਤੋਂ ਤੰਗ ਆ ਕੇ ਪਤੀ-ਪਤਨੀ ਦੋਵਾਂ ਨੇ ਜ਼ਹਿਰੀਲੀ ਦਵਾਈ ਪੀ ਲਈ। ਇਸ ਦੇ ਸਿੱਟੇ ਵਜੋਂ ਪਤਨੀ ਦੀ ਇਲਾਜ ਦੌਰਾਨ ਮੌਤ ਹੋ ਗਈ ਅਤੇ ਪਤੀ ਨੂੰ ਬਚਾਅ ਲਿਆ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਲਵਦੀਪ ਕੁਮਾਰ (28) ਪੁੱਤਰ ਬਲਵਿੰਦਰ ਕੁਮਾਰ ਵਾਸੀ ਪਿੰਡ ਨੱਸਰਾਂ, ਜੋ ਕਿ ਪਿਛਲੇ 10 ਕੁ ਸਾਲਾਂ ਤੋਂ ਰੀੜ੍ਹ ਦੀ ਹੱਡੀ ਦੀ ਬੀਮਾਰੀ ਤੋਂ ਪੀੜਤ ਸੀ।

ਇਹ ਵੀ ਪੜ੍ਹੋ: ਜਲੰਧਰ: ਗੁਰਦੁਆਰਾ ਸਾਹਿਬ ਦੇ ਬਾਹਰ ਤੇਜ਼ ਰਫ਼ਤਾਰ ਕਾਰ ਨੇ ਦਰੜੀ ਸੰਗਤ, ਹਾਦਸਾ ਵੇਖ ਘਬਰਾਏ ਲੋਕ

ਲਵਦੀਪ ਕੁਮਾਰ ਅਤੇ ਉਸ ਦੀ ਪਤਨੀ ਰਜਨੀ ਬਾਲਾ (27) ਨੇ ਘਰ ਦੀ ਗਰੀਬੀ ਤੋਂ ਤੰਗ ਹੋ ਕੇ ਬੀਤੇ ਦਿਨ ਸਵੇਰੇ ਜ਼ਹਿਰੀਲੀ ਦਵਾਈ ਪੀ ਲਈ। ਜਿਨ੍ਹਾਂ ਨੂੰ ਤੁਰੰਤ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਲਿਜਾਇਆ ਗਿਆ, ਉੱਥੋਂ ਡਾਕਟਰਾਂ ਵੱਲੋਂ ਪ੍ਰਾਈਵੇਟ ਹਸਪਤਾਲ ਰੈਫਰ ਕਰ ਦਿੱਤਾ ਗਿਆ। ਇਥੇ ਇਲਾਜ ਦੌਰਾਨ ਰਜਨੀ ਬਾਲਾ ਪਤਨੀ ਲਵਦੀਪ ਕੁਮਾਰ ਦੀ ਮੌਤ ਹੋ ਗਈ ਅਤੇ ਲਵਦੀਪ ਕੁਮਾਰ ਨੂੰ ਬਚਾਉਂਦੇ ਹੋਏ ਘਰ ਭੇਜ ਦਿੱਤਾ ਗਿਆ।

ਥਾਣਾ ਚੱਬੇਵਾਲ ਦੀ ਪੁਲਸ ਵੱਲੋਂ ਮ੍ਰਿਤਕ ਰਜਨੀ ਬਾਲਾ ਦੇ ਪਿਤਾ ਰੌਸ਼ਨ ਲਾਲ ਵਾਸੀ ਬਜਵਾੜਾ ਦੇ ਬਿਆਨਾਂ 'ਤੇ 174 ਦੀ ਕਾਰਵਾਈ ਕੀਤੀ ਗਈ ਹੈ। ਮ੍ਰਿਤਕਾ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ।

ਇਹ ਵੀ ਪੜ੍ਹੋ​​​​​​​: ਇਸ਼ਕ 'ਚ ਅੰਨ੍ਹੀ ਹੋਈ ਪ੍ਰੇਮਿਕਾ, ਪਹਿਲੇ ਪ੍ਰੇਮੀ ਨਾਲ ਮਿਲ ਕੇ ਦੂਜੇ ਪ੍ਰੇਮੀ ਨੂੰ ਦਿੱਤੀ ਖ਼ੌਫਨਾਕ ਮੌਤ


author

shivani attri

Content Editor

Related News