ਹਵਸ 'ਚ ਅੰਨ੍ਹੀ ਪਤਨੀ ਨੇ ਹੱਥੀਂ ਉਜਾੜ ਲਿਆ 'ਸੁਹਾਗ'! ਸਾਥੀਆਂ ਨਾਲ ਮਿੱਲ ਕੇ ਕਰ ਦਿੱਤਾ ਵੱਡਾ ਕਾਂਡ

03/16/2024 9:18:51 AM

ਲੁਧਿਆਣਾ (ਰਾਜ)- ਹਵਸ ’ਚ ਅੰਨ੍ਹੀ ਹੋਈ ਇਕ ਔਰਤ ਨੇ ਆਪਣੇ ਪ੍ਰੇਮੀ ਨਾਲ ਮਿਲ ਕੇ ਆਪਣੇ ਪਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ। ਫਿਰ ਉਸ ਦੀ ਲਾਸ਼ ਨੂੰ ਖੁਰਦ-ਬੁਰਦ ਕਰਨ ਦੀ ਨੀਅਤ ਨਾਲ ਪਿੰਡ ’ਚ ਵਹਿਣ ਵਾਲੀ ਨਹਿਰ ਕੰਢੇ ਸੁੱਟ ਦਿੱਤਾ। ਲਾਸ਼ ਦੇਖ ਕੇ ਲੋਕਾਂ ਨੇ ਪੁਲਸ ਨੂੰ ਸੂਚਿਤ ਕੀਤਾ, ਜਿਸ ਤੋਂ ਬਾਅਦ ਥਾਣਾ ਡੇਹਲੋਂ ਦੀ ਪੁਲਸ ਨੇ ਲਾਸ਼ ਕਬਜ਼ੇ ’ਚ ਲੈ ਲਈ। ਮ੍ਰਿਤਕ ਦੀ ਪਛਾਣ ਪਿੰਡ ਕਿਲਾ ਰਾਏਪੁਰ ਦੇ ਰਹਿਣ ਵਾਲੇ ਹਰਜੀਤ ਸਿੰਘ ਵਜੋਂ ਹੋਈ ਹੈ। ਉਸ ਦੇ ਸਿਰ ਅਤੇ ਚਿਹਰੇ ’ਤੇ ਤੇਜ਼ਧਾਰ ਹਥਿਆਰ ਨਾਲ ਕੀਤੇ ਵਾਰਾਂ ਦੇ ਨਿਸ਼ਾਨ ਮੌਜੂਦ ਸਨ। ਪੁਲਸ ਨੇ ਇਸ ਮਾਮਲੇ ’ਚ ਮ੍ਰਿਤਕ ਦੇ ਭਰਾ ਬਲਵਿੰਦਰ ਸਿੰਘ ਦੀ ਸ਼ਿਕਾਇਤ ’ਤੇ ਮੁਲਜ਼ਮ ਦੀ ਪਤਨੀ ਹਰਵਿੰਦਰ ਕੌਰ ਉਰਫ ਮਨੀ, ਔਰਤ ਦੇ ਆਸ਼ਿਕ ਸਾਜ਼ਿਦ ਆਲਮ ਅਤੇ ਉਸ ਦੇ 2 ਅਣਪਛਾਤੇ ਸਾਥੀਆਂ ’ਤੇ ਕਤਲ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ।

ਇਹ ਖ਼ਬਰ ਵੀ ਪੜ੍ਹੋ - 150 ਰੁਪਏ ਲਈ ਡੰਡਿਆਂ ਨਾਲ ਕੁੱਟ-ਕੁੱਟ ਕੇ ਮਾਰ 'ਤਾ ਨੌਜਵਾਨ! ਕਹਿੰਦੇ, '20-20 ਰੁਪਏ ਕਰਕੇ ਜੋੜੇ ਸੀ ਪੈਸੇ...'

ਪੁਲਸ ਨੂੰ ਦਿੱਤੇ ਬਿਆਨਾਂ ’ਚ ਮ੍ਰਿਤਕ ਦੇ ਭਰਾ ਬਲਵਿੰਦਰ ਸਿੰਘ ਨੇ ਦੱਸਿਆ ਕਿ ਉਸ ਦਾ ਭਰਾ ਹਰਜੀਤ ਸਿੰਘ ਆਪਣੇ ਪਰਿਵਾਰ ਨਾਲ ਉਨ੍ਹਾਂ ਨਾਲ ਹੀ ਰਹਿੰਦਾ ਸੀ। ਮੁਲਜ਼ਮ ਸਾਜ਼ਿਦ ਆਲਮ ਮੂਲ ਰੂਪ ਤੋਂ ਬੰਗਾਲ ਦਾ ਰਹਿਣ ਵਾਲਾ ਸੀ, ਜੋ ਉਸ ਦੇ ਭਰਾ ਹਰਜੀਤ ਨਾਲ ਇੱਟਾਂ ਦੇ ਭੱਠੇ ’ਤੇ ਕੰਮ ਕਰਦਾ ਸੀ। ਉਹ 5 ਸਾਲ ਤੋਂ ਇਕੱਠੇ ਕੰਮ ਕਰਦੇ ਆ ਰਹੇ ਸਨ। ਇਸ ਲਈ ਦੋਵਾਂ ’ਚ ਚੰਗੀ ਦੋਸਤੀ ਹੋ ਗਈ ਸੀ। ਹਰਜੀਤ ਨੇ ਸਾਜ਼ਿਦ ਆਲਮ ਨੂੰ ਆਪਣੇ ਘਰ ਹੀ ਰਹਿਣ ਲਈ ਜਗ੍ਹਾ ਦੇ ਦਿੱਤੀ ਸੀ ਪਰ ਸਾਜ਼ਿਦ ਆਲਮ ਨੇ ਆਪਣੇ ਦੋਸਤ ਹਰਜੀਤ ਸਿੰਘ ਦੀ ਪਿੱਠ ’ਚ ਛੁਰਾ ਖੋਭਦਿਆਂ ਉਸ ਦੀ ਪਤਨੀ ਹਰਵਿੰਦਰ ਕੌਰ ਨਾਲ ਨਾਜਾਇਜ਼ ਸਬੰਧ ਬਣਾ ਲਏ, ਜਿਸ ਸਬੰਧੀ ਹਰਜੀਤ ਸਿੰਘ ਨੂੰ ਪਤਾ ਲੱਗ ਚੁੱਕਾ ਸੀ।

ਇਹ ਖ਼ਬਰ ਵੀ ਪੜ੍ਹੋ - ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਸੂਬੇ 'ਚ ਬਣਾਏ ਜਾਣਗੇ 28 ਨਵੇਂ ਪੁਲਸ ਸਟੇਸ਼ਨ, ਇਨ੍ਹਾਂ ਅਪਰਾਧਾਂ 'ਤੇ ਹੋਵੇਗਾ ਐਕਸ਼ਨ

ਇਸ ਗੱਲ ਨੂੰ ਲੈ ਕੇ ਹਰਜੀਤ ਦਾ ਪਤਨੀ ਹਰਵਿੰਦਰ ਕੌਰ ਨਾਲ ਵੀ ਝਗੜਾ ਰਹਿੰਦਾ ਸੀ। ਦੋਵਾਂ ’ਚ ਆਮ ਕਰ ਕੇ ਕਲੇਸ਼ ਰਹਿਣ ਲੱਗਾ ਸੀ। ਹਰਵਿੰਦਰ ਨੇ ਪ੍ਰੇਮੀ ਸਾਜ਼ਿਦ ਨਾਲ ਹਮ-ਮਸ਼ਵਰਾ ਹੋ ਕੇ ਆਪਣੇ ਪਤੀ ਹਰਜੀਤ ਨੂੰ ਰਸਤੇ ਤੋਂ ਹਟਾਉਣ ਦੀ ਯੋਜਨਾ ਬਣਾਈ। ਦੋਵਾਂ ਨੇ ਆਪਣੇ 2 ਸਾਥੀਆਂ ਨਾਲ ਮਿਲ ਕੇ ਹਰਜੀਤ ਸਿੰਘ ’ਤੇ ਤੇਜ਼ਧਾਰ ਹਥਿਆਰ ਨਾਲ ਵਾਰ ਕਰ ਕੇ ਕਤਲ ਕਰ ਦਿੱਤਾ ਅਤੇ ਫਿਰ ਮੁਲਜ਼ਮਾਂ ਨੇ ਲਾਸ਼ ਨੂੰ ਨੀਲੋਂ ਕਲਾਂ ਨੂੰ ਜਾਣ ਵਾਲੀ ਸੜਕ ’ਤੇ ਸਥਿਤ ਪਿੰਡ ਖਾਨਪੁਰ ਨਹਿਰ ਕੰਢੇ ਖੁਰਦ-ਬੁਰਦ ਕਰਨ ਲਈ ਸੁੱਟ ਦਿੱਤਾ। 

ਇਹ ਖ਼ਬਰ ਵੀ ਪੜ੍ਹੋ - ਮੋਬਾਈਲ ਲਈ ਪਾਗਲਪਨ ਦੀ ਹੱਦ! Toilet 'ਚ ਡਿੱਗਿਆ ਫ਼ੋਨ ਤਾਂ ਨੌਜਵਾਨ ਨੇ ਖਾ ਲਿਆ ਜ਼ਹਿਰ (ਵੀਡੀਓ)

ਉੱਧਰ, ਥਾਣਾ ਡੇਹਲੋਂ ਦੇ ਇੰਸਪੈਕਟਰ ਰਵਿੰਦਰ ਕੁਮਾਰ ਮੁਤਾਬਕ ਹਰੀਜਤ ਸਿੰਘ ਦੇ ਕਤਲ ਤੋਂ ਬਾਅਦ ਤੋਂ ਹੀ ਮੁਲਜ਼ਮ ਫਰਾਰ ਹਨ। ਉਨ੍ਹਾਂ ਦੀ ਭਾਲ ’ਚ ਛਾਪੇਮਾਰੀ ਸ਼ੁਰੂ ਕਰ ਦਿੱਤੀ ਗਈ ਹੈ। ਜਲਦ ਹੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News