ਦਿਓਰ-ਭਰਜਾਈ ’ਚ ਬਣੇ ਨਜਾਇਜ਼ ਸੰਬੰਧਾਂ ਨੇ ਉਜਾੜਿਆ ਪਰਿਵਾਰ, ਦੋਵਾਂ ਨੇ ਮਿਲ ਕੇ ਉਹ ਕੀਤਾ ਜੋ ਸੋਚਿਆ ਨਾ ਸੀ
Monday, Dec 04, 2023 - 06:10 PM (IST)

ਚੌਗਾਵਾਂ (ਹਰਜੀਤ) : ਪੁਲਸ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਬੋਪਾਰਾਏ ਖੁਰਦ ਵਿਖੇ ਨੌਜਵਾਨ ਦਾ ਤੇਜ਼ਧਾਰਾ ਹਥਿਆਰਾਂ ਨਾਲ ਕਤਲ ਕਰ ਦੇਣ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਜੀਜੇ ਮਨਜੀਤ ਸਿੰਘ ਨੇ ਦੱਸਿਆ ਕਿ ਸਵਿੰਦਰ ਸਿੰਘ ਜਿਸ ਦੀ ਉਮਰ 32 ਸਾਲ ਦੇ ਕਰੀਬ ਸੀ ਅਤੇ ਰਾਜ ਮਿਸਤਰੀ ਦਾ ਕੰਮ ਕਰਦਾ ਸੀ। ਸਵਿੰਦਰ ਦਾ ਛੋਟਾ ਭਰਾ ਜੰਗਾ ਸਿੰਘ ਦੇ ਸਵਿੰਦਰ ਦੀ ਪਤਨੀ ਲਖਵਿੰਦਰ ਕੌਰ ਨਾਲ ਨਾਜਾਇਜ਼ ਸਬੰਧ ਸਨ। ਇਹ ਦੋਵੇਂ ਦਿਓਰ ਭਰਜਾਈ ਸਵਿੰਦਰ ਸਿੰਘ ਨੂੰ ਆਪਣੇ ਰਾਹ ਦਾ ਰੋੜਾ ਸਮਝਦੇ ਸਨ।
ਇਹ ਵੀ ਪੜ੍ਹੋ : ਪੰਜਾਬ ’ਚ ਵੱਡੀ ਵਾਰਦਾਤ, ਕੁੜੀ ਦੇ ਭਰਾਵਾਂ ਵਲੋਂ ਪੁਲਸ ਮੁਲਾਜ਼ਮ ਜੀਜੇ ਤੇ ਭੈਣ ਦਾ ਸ਼ਰੇਆਮ ਕਤਲ
ਇਸ ਲਈ ਬੀਤੀ ਰਾਤ ਦਿਓਰ-ਭਰਜਾਈ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਸਵਿੰਦਰ ਸਿੰਘ ਦਾ ਕਤਲ ਕਰ ਦਿੱਤਾ ਗਿਆ। ਇਸ ਸਬੰਧੀ ਜਾਣਕਾਰੀ ਮਿਲਣ ’ਤੇ ਪੁਲਸ ਥਾਣਾ ਲੋਪੋਕੇ ਤੋਂ ਏ. ਐੱਸ. ਆਈ. ਤਜਿੰਦਰ ਸਿੰਘ ਅਤੇ ਗੁਰਦੀਪ ਸਿੰਘ ਸਮੇਤ ਪੁਲਸ ਪਾਰਟੀ ਘਟਨਾ ਸਥਾਨ ’ਤੇ ਪੁੱਜੇ ਕਤਲ ਦਾ ਮਾਮਲਾ ਦਰਜ ਕਰਕੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਪੁਲਸ ਵੱਲੋਂ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਘਟਨਾ ਸਮੇਂ ਵਰਤਿਆ ਗਿਆ ਹਥਿਆਰ ਵੀ ਬਰਾਮਦ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ : ਚਾਚੀ-ਭਤੀਜੇ ਵਿਚਾਲੇ ਬਣੇ ਸੰਬੰਧਾਂ ਨੇ ਉਜਾੜ ਕੇ ਰੱਖ ਦਿੱਤਾ ਪਿਆਰ, ਦੋਵਾਂ ਨੇ ਇਕੱਠਿਆਂ ਕੀਤੀ ਖ਼ੁਦਕੁਸ਼ੀ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8