ਪਤਨੀ ਦੇ ਪ੍ਰੇਮ ਸਬੰਧਾਂ ਤੋਂ ਪਰੇਸ਼ਾਨ ਪਤੀ ਨੇ ਚੁੱਕਿਆ ਖੌਫਨਾਕ ਕਦਮ

Friday, Aug 09, 2019 - 02:45 PM (IST)

ਪਤਨੀ ਦੇ ਪ੍ਰੇਮ ਸਬੰਧਾਂ ਤੋਂ ਪਰੇਸ਼ਾਨ ਪਤੀ ਨੇ ਚੁੱਕਿਆ ਖੌਫਨਾਕ ਕਦਮ

ਮੱਖੂ (ਵਾਹੀ) - ਮੱਖੂ ਦੇ ਪਿੰਡ ਵਾਰਸ ਵਾਲਾ ਜੱਟਾਂ ਵਿਖੇ ਪਤਨੀ ਦੇ ਪ੍ਰੇਮ ਸਬੰਧਾਂ ਤੋਂ ਪਰੇਸ਼ਾਨ ਇਕ ਵਿਅਕਤੀ ਵਲੋਂ ਗਲਾ ਘੁੱਟ ਕੇ ਉਸ ਦਾ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਔਰਤ ਦੀ ਪਛਾਣ ਕੀਰਨਦੀਪ ਵਜੋਂ ਹੋਈ ਹੈ, ਜਿਸ ਦੇ 2 ਮੁੰਡੇ ਹਨ। ਘਟਨਾ ਦੀ ਸੂਚਨਾ ਮਿਲਣ 'ਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਕੀਰਨਦੀਪ ਦਾ ਵਿਆਹ ਆਤਮਾ ਸਿੰਘ ਉਰਫ ਗੋਰਾ ਨਾਲ ਹੋਇਆ ਸੀ। ਵਿਆਹ ਤੋਂ ਬਾਅਦ ਬੱਚੇ ਹੋ ਜਾਣ ਮਗਰੋਂ ਵੀ ਉਸ ਦੇ ਕਿਸੇ ਹੋਰ ਵਿਅਕਤੀ ਨਾਲ ਪ੍ਰੇਮ ਸਬੰਧ ਸਨ। ਉਸ ਦੇ ਪਤੀ ਨੇ ਉਸ ਨੂੰ ਕਈ ਵਾਰ ਸਮਝਾਉਣ ਦੀ ਕੋਸ਼ਿਸ਼ ਕੀਤੀ ਪਰ ਉਸ ਨੇ ਕਿਸੇ ਦੀ ਨਹੀਂ ਸੁਣੀ।

ਉਸ ਦੇ ਪਤਨੀ ਦੇ ਪੇਕੇ ਪਰਿਵਾਰ ਨੂੰ ਉਸ ਦੀ ਸ਼ਿਕਾਇਤ ਕਰਦਿਆਂ ਉਸ ਨੂੰ ਸਮਝਾਉਣ ਲਈ ਕਿਹਾ। ਬੀਤੀ ਰਾਤ ਜਦੋਂ ਉਹ ਸੋ ਰਿਹਾ ਸੀ ਤਾਂ ਉਸ ਦੀ ਪਤਨੀ ਕਰੀਬ 3.30 ਵਜੇ ਆਪਣੇ ਪ੍ਰੇਮੀ ਨਾਲ ਫੋਨ 'ਚੇ ਗੱਲ ਕਰ ਰਹੀ ਸੀ, ਜਿਸ ਦਾ ਪਤਾ ਲੱਗਣ 'ਤੇ ਪਤਨੀ ਨੇ ਉਸ ਨੂੰ ਮਰਨ ਦੀਆਂ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ। ਗੁੱਸੇ 'ਚ ਆਏ ਪਤੀ ਨੇ ਚੁੰਨੀ ਨਾਲ ਗਲਾ ਘੁੱਟ ਕੇ ਉਸ ਦਾ ਕਤਲ ਕਰ ਦਿੱਤਾ।


author

rajwinder kaur

Content Editor

Related News