ਅੰਮ੍ਰਿਤਪਾਲ ਸਿੰਘ ਦੇ ਪਰਿਵਾਰਕ ਮੈਂਬਰਾਂ ''ਤੇ ਸ਼ਿਕੰਜਾ ਕੱਸਣਾ ਸ਼ੁਰੂ, ਰਾਡਾਰ ''ਤੇ NRI ਪਤਨੀ
Tuesday, Mar 21, 2023 - 05:17 PM (IST)
ਜਲੰਧਰ : 'ਵਾਰਿਸ ਪੰਜਾਬ ਦੇ' ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਸਸਪੈਂਸ ਬਰਕਰਾਰ ਹੈ। ਇਸੇ ਦਰਮਿਆਨ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਪੁਲਸ ਨੇ ਅੰਮ੍ਰਿਤਪਾਲ ਦੇ ਪਰਿਵਾਰਕ ਮੈਂਬਰਾਂ 'ਤੇ ਸ਼ਿਕੰਜਾ ਕੱਸਣਾ ਸ਼ੁਰੂ ਕਰ ਦਿੱਤਾ ਹੈ। ਸੂਤਰਾਂ ਅਨੁਸਾਰ ਪੁਲਸ ਨੇ ਅੰਮ੍ਰਿਤਪਾਲ ਦੀ ਪਤਨੀ ਅਤੇ ਯੂ.ਕੇ. ਦੀ ਐੱਨ. ਆਰ. ਆਈ. ਕੁੜੀ ਕਿਰਨਦੀਪ ਤੋਂ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਪਤਾ ਲੱਗਾ ਹੈ ਕਿ ਪੁਲਸ ਅੰਮ੍ਰਿਤਪਾਲ ਸਿੰਘ ਅਤੇ ਕਿਰਨਦੀਪ ਕੌਰ ਦੇ ਗੁਪਤ ਵਿਆਹ ਦੀ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ : ਅਜਨਾਲਾ ਕਾਂਡ ਦੇ ਅਗਲੇ ਦਿਨ ਹੀ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਦਰਜ ਹੋਈ ਸੀ ਐੱਫ. ਆਈ. ਆਰ.
ਹਾਲਾਂਕਿ ਅੰਮ੍ਰਿਤਪਾਲ ਦੀ ਪਤਨੀ ਦਾ ਚਿਹਰਾ ਕਿਸੇ ਨੇ ਨਹੀਂ ਵੇਖਿਆ ਕਿਉਂਕਿ ਅੰਮ੍ਰਿਤਪਾਲ ਨੇ ਮੀਡੀਆ ਦੇ ਸਾਹਮਣੇ ਆ ਕੇ ਕਿਹਾ ਸੀ ਕਿ ਮੇਰੀ ਨਿੱਜੀ ਜ਼ਿੰਦਗੀ ਨੂੰ ਪ੍ਰਾਈਵੇਟ ਰਹਿਣ ਦਿਓ। ਦੱਸ ਦੇਈਏ ਕਿ ਅੰਮ੍ਰਿਤਪਾਲ ਦਾ ਵਿਆਹ 10 ਫਰਵਰੀ ਨੂੰ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ ਵਿੱਚ ਇੰਗਲੈਂਡ ਦੀ ਐੱਨ. ਆਰ. ਆਈ. ਕੁੜੀ ਕਿਰਨਦੀਪ ਕੌਰ ਨਾਲ ਹੋਇਆ ਸੀ।
ਇਹ ਵੀ ਪੜ੍ਹੋ : ਪੰਜਾਬੀਆਂ ਨਾਲ ਕੀਤਾ ਇਕ ਹੋਰ ਵਾਅਦਾ ਪੂਰਾ ਕਰਨ ਜਾ ਰਹੀ ਹੈ ਮਾਨ ਸਰਕਾਰ
ਅੰਮ੍ਰਿਤਪਾਲ ਸਿੰਘ ਦੇ ਚਾਚਾ ਅਤੇ ਡਰਾਈਵਰ ਨੇ ਵੀ ਪੁਲਸ ਕੋਲ ਆਤਮ-ਸਮਰਪਣ ਕਰ ਦਿੱਤਾ ਸੀ। ਉਨ੍ਹਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਇਹ ਅੰਕੜਾ 114 ਤੱਕ ਪਹੁੰਚ ਗਿਆ ਹੈ। ਪੁਲਸ ਲਗਾਤਾਰ ਦਾਅਵਾ ਕਰ ਰਹੀ ਹੈ ਕਿ ਅੰਮ੍ਰਿਤਪਾਲ ਸਿੰਘ ਪੁਲਸ ਟੀਮ ਨੂੰ ਝਕਾਨੀ ਦੇ ਕੇ ਫ਼ਰਾਰ ਹੋ ਗਿਆ ਸੀ ਅਤੇ ਉਸ ਦੀ ਭਾਲ ਜਾਰੀ ਹੈ। ਪਿਛਲੇ ਦਿਨ ਵੀ ਪੰਜਾਬ ਪੁਲਸ ਨੇ 6 ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦੇ 'ਵਾਰਿਸ ਪੰਜਾਬ ਦੇ' ਕਾਰਕੁਨਾਂ ਵਿਰੁੱਧ ਕਾਰਵਾਈ ਜਾਰੀ ਰੱਖੀ ਅਤੇ ਸੂਬੇ ਵਿੱਚ ਅਮਨ-ਕਾਨੂੰਨ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲਿਆਂ ਨੂੰ ਰੋਕਣ ਲਈ ਗ੍ਰਿਫ਼ਤਾਰੀਆਂ ਵੀ ਕੀਤੀਆਂ।
ਇਹ ਵੀ ਪੜ੍ਹੋ : ਕਿਸਾਨਾਂ ਲਈ ਅਹਿਮ ਖ਼ਬਰ, ਪੰਜਾਬ ਸਰਕਾਰ ਨੇ ਫੋਨ ਨੰਬਰ ਜਾਰੀ ਕਰ ਮੰਗੇ ਸੁਝਾਅ
ਅਜਨਾਲਾ ਕਾਂਡ ਦੇ ਅਗਲੇ ਦਿਨ ਹੀ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਦਰਜ ਹੋਈ ਸੀ ਐੱਫ. ਆਈ. ਆਰ.
ਖ਼ਾਲਿਸਤਾਨ ਸਮਰਥਕ ਅਤੇ ‘ਵਾਰਿਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਪੁਲਸ ਨੇ ਅਜਨਾਲਾ ਕਾਂਡ ਦੇ ਅਗਲੇ ਦਿਨ ਹੀ ਐੱਫ. ਆਈ. ਆਰ. ਦਰਜ ਕਰ ਦਿੱਤੀ ਸੀ ਪਰ ਪੰਜਾਬ ਪੁਲਸ ਨੇ ਇਕ ਤੈਅ ਯੋਜਨਾ ਤਹਿਤ ਇਹ ਗੱਲ ਗੁਪਤ ਰੱਖੀ ਸੀ। ਹਾਲਾਂਕਿ ਕੁਝ ਦਿਨਾਂ ਤਕ ਪੁਲਸ ਦੀ ਇਸ ਗੱਲ ਨੂੰ ਲੈ ਕੇ ਆਲੋਚਨਾ ਵੀ ਹੋਈ ਕਿ ਉਸ ਨੇ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਐੱਫ. ਆਈ. ਆਰ. ਦਰਜ ਨਹੀਂ ਕੀਤੀ ਪਰ ਪੁਲਸ ਅਧਿਕਾਰੀਆਂ ਨੇ ਪਹਿਲਾਂ ਹੀ ਉਸ ਦੇ ਖ਼ਿਲਾਫ਼ ਵੱਡਾ ਆਪ੍ਰੇਸ਼ਨ ਚਲਾਉਣ ਦਾ ਫ਼ੈਸਲਾ ਲਿਆ ਹੋਇਆ ਸੀ।
ਇਹ ਵੀ ਪੜ੍ਹੋ : ਐਕਸਾਈਜ਼ ਵਿਭਾਗ ਨੇ ਮਾਈਂਡ ਗੇਮ ’ਚ ਉਲਝਾਏ ਸ਼ਰਾਬ ਠੇਕੇਦਾਰ, ਹੱਥੋਂ ਨਿਕਲ ਸਕਦੇ ਨੇ ਅਹਿਮ ਗਰੁੱਪ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ