ਅਦਾਲਤ ਦੇ ਫ਼ੈਸਲੇ ਤੋਂ ਨਾਖ਼ੁਸ਼ ਮੁਲਜਮ ਨੇ ਆਪਣੀ ਪਤਨੀ, ਸੱਸ, 3 ਰਿਸ਼ਤੇਦਾਰਾਂ ਦਾ ਗੋਲੀ ਮਾਰ ਕੀਤਾ ਕਤਲ

07/17/2022 5:14:25 PM

ਗੁਰਦਾਸਪੁਰ, ਪਾਕਿਸਤਾਨ (ਵਿਨੋਦ) : ਪਾਕਿਸਤਾਨ ਦੇ ਜ਼ਿਲ੍ਹਾ ਓਕਾਰਾ ਦੀ ਅਦਾਲਤ ਵਿਚ ਬੀਤੀ ਸ਼ਾਮ ਜੱਜ ਨੇ ਪਤਨੀ ਨੂੰ ਗੁਜ਼ਾਰਾ ਭੱਤਾ ਦੇਣ ਦੇ ਖ਼ਿਲਾਫ਼ ਇਕ ਵਿਅਕਤੀ ਦੀ ਪਟੀਸ਼ਨ ’ਤੇ ਪਤਨੀ ਦੇ ਹੱਕ ਵਿਚ ਫ਼ੈਸਲਾ ਸੁਣਾਇਆ ਹੈ। ਫ਼ੈਸਲਾ ਸੁਣਨ ਤੋਂ ਬਾਅਦ ਦੋਸ਼ੀ ਪਤੀ ਨੇ ਅਦਾਲਤ ਦੇ ਫ਼ੈਸਲੇ ਤੋਂ ਨਾਖ਼ੁਸ਼ ਹੋ ਕੇ ਆਪਣੀ ਪਤਨੀ, ਸੱਸ ਅਤੇ ਪਤਨੀ ਦੇ ਤਿੰਨ ਰਿਸ਼ਤੇਦਾਰਾਂ ਦਾ ਅਦਾਲਤ ਦੇ ਬਾਹਰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ।

ਪੜ੍ਹੋ ਇਹ ਵੀ ਖ਼ਬਰ: ਦੁਖ਼ਦ ਖ਼ਬਰ: ਜੀਜੇ ਦੀ ਮਦਦ ਲਈ ਘਰੋਂ ਗਏ 2 ਸਕੇ ਭਰਾਵਾਂ ਦੀ ਸ਼ੱਕੀ ਹਾਲਤ ’ਚ ਮੌਤ, ਖੇਤਾਂ ’ਚੋਂ ਮਿਲੀਆਂ ਲਾਸ਼ਾਂ

ਸਰਹੱਦ ਪਾਰਲੇ ਸੂਤਰਾਂ ਮੁਤਾਬਕ ਮੁਲਜਮ ਰਫੀਕ ਨੇ ਫਰਜਾਨਾ ਨਾਲ ਵਿਆਹ ਕੀਤਾ ਸੀ ਅਤੇ ਉਨ੍ਹਾਂ ਦੇ ਚਾਰ ਬੱਚੇ ਵੀ ਹਨ। ਇੱਕ ਸਾਲ ਪਹਿਲਾਂ ਦੋਵਾਂ ਵਿੱਚ ਮਤਭੇਦ ਹੋਣ ਕਾਰਨ ਫਰਜਾਨਾ ਨੇ ਅਦਾਲਤ ਵਿੱਚ ਗੁਜਾਰਾ ਭੱਤਾ ਦੇਣ ਲਈ ਕੇਸ ਦਾਇਰ ਕੀਤਾ ਸੀ ਅਤੇ ਉਦੋਂ ਤੋਂ ਫਰਜਾਨਾ ਆਪਣੇ ਨਾਨਕੇ ਘਰ ਰਹਿੰਦੀ ਸੀ। ਸ਼ਨੀਵਾਰ ਨੂੰ ਫਰਜਾਨਾ ਦੇ ਹੱਕ ’ਚ ਅਦਾਲਤ ਨੇ ਫ਼ੈਸਲਾ ਸੁਣਾ ਦਿੱਤਾ, ਜਿਸ ਕਾਰਨ ਰਫੀਕ ਨੂੰ ਗੁੱਸਾ ਆ ਗਿਆ।

ਪੜ੍ਹੋ ਇਹ ਵੀ ਖ਼ਬਰ: ਉਪ ਰਾਸ਼ਟਰਪਤੀ ਦੀ ਦੌੜ ’ਚੋਂ ਕੈਪਟਨ ਅਮਰਿੰਦਰ ਸਿੰਘ ਬਾਹਰ, ‘ਨਹਾਤੀ -ਧੋਤੀ ਰਹਿ ਗਈ ਤੇ...’

ਜਿਵੇਂ ਹੀ ਫਰਜਾਨਾ ਆਪਣੇ ਪਰਿਵਾਰ ਨਾਲ ਅਦਾਲਤ ਤੋਂ ਬਾਹਰ ਆਈ ਤਾਂ ਰਫੀਕ ਨੇ ਉਸ ’ਤੇ ਗੋਲੀਆਂ ਚਲਾ ਦਿੱਤੀਆਂ। ਗੋਲੀਆਂ ਲੱਗਣ ਕਾਰਨ ਫਰਜਾਨਾ, ਉਸ ਦਾ ਭਰਾ ਕਾਸਿਫ, ਫਰਜਾਨਾ ਦਾ ਬੇਟਾ ਸਲਮਾਨ ਅਤੇ ਚਾਚਾ ਆਸ਼ਿਕ ਦੀ ਮੌਤ ਹੋ ਗਈ। ਇਸ ਦੌਰਾਨ ਇੱਕ ਰਿਸ਼ਤੇਦਾਰ ਜੂਬੈਂਦਾ ਦੀ ਹਸਪਤਾਲ ਵਿੱਚ ਮੌਤ ਹੋ ਗਈ। ਕਤਲ ਦੀ ਵਾਰਦਾਤ ਨੂੰ ਅੰਜ਼ਾਮ ਦੇਣ ਤੋਂ ਬਾਅਦ ਦੋਸ਼ੀ ਨੇ ਖੁਦ ਨੂੰ ਪੁਲਸ ਦੇ ਹਵਾਲੇ ਕਰ ਦਿੱਤਾ।

ਪੜ੍ਹੋ ਇਹ ਵੀ ਖ਼ਬਰ: ਕੈਨੇਡਾ ਵਿਖੇ ਸੜਕ ਹਾਦਸੇ ’ਚ ਮਾਰੇ ਗਏ ਨੌਜਵਾਨ ਦੀ ਘਰ ਪੁੱਜੀ ਲਾਸ਼, ਧਾਹਾਂ ਮਾਰ ਰੋਇਆ ਪਰਿਵਾਰ (ਤਸਵੀਰਾਂ)


rajwinder kaur

Content Editor

Related News