4 ਮਹੀਨੇ ਪਹਿਲਾਂ ਵਿਆਹੀ ਪਤਨੀ ਦਾ ਬੇਰਹਿਮੀ ਨਾਲ ਕਤਲ, ਪਤੀ ਨੇ 2 ਦਿਨ ਕਮਰੇ ’ਚ ਰੱਖੀ ਲਾਸ਼
Friday, Jun 16, 2023 - 12:07 AM (IST)

ਨਾਭਾ (ਖੁਰਾਣਾ) : ਗੋਬਿੰਦ ਨਗਰ ਕਾਲੋਨੀ ਨੇੜੇ 40 ਨੰਬਰ ਫਾਟਕ ਪਟਿਆਲਾ (ਸਨੌਰ) ਦੀ ਜਸਵਿੰਦਰ ਕੌਰ (22) ਦਾ ਵਿਆਹ ਅਮਨਦੀਪ ਸਿੰਘ ਨਾਲ ਕਰੀਬ 4 ਮਹੀਨੇ ਪਹਿਲਾਂ ਹੋਇਆ ਸੀ। ਘਰੇਲੂ ਕਲੇਸ਼ ਦੇ ਚਲਦਿਆਂ ਅਮਨਦੀਪ ਸਿੰਘ ਨੇ ਆਪਣੀ ਪਤਨੀ ਜਸਵਿੰਦਰ ਕੌਰ ਦਾ ਬੇਰਹਿਮੀ ਨਾਲ ਕਤਲ ਕਰਕੇ ਉਸ ਨੂੰ 2 ਦਿਨ ਘਰ ’ਚ ਹੀ ਰੱਖਿਆ। ਜਦੋਂ ਮ੍ਰਿਤਕਾ ਦੇ ਪਰਿਵਾਰ ਵੱਲੋਂ ਆਪਣੇ ਜਵਾਈ ਅਤੇ ਲੜਕੀ ਦੀ ਗੁੰਮਸ਼ੁਦਗੀ ਦੀ ਰਿਪੋਰਟ ਕੋਤਵਾਲੀ ਵਿਖੇ ਲਿਖਵਾਈ ਗਈ ਤਾਂ ਉਨ੍ਹਾਂ ਦੋਵਾਂ ਦੇ ਮੋਬਾਇਲ ਬੰਦ ਆ ਰਹੇ ਹਨ।
ਇਹ ਵੀ ਪੜ੍ਹੋ : ਕਾਰ ਬੇਕਾਬੂ ਹੋ ਦਰੱਖ਼ਤ ਨਾਲ ਟਕਰਾਈ, ਪੁੱਤ ਦੀ ਮੌਤ, ਪਿਓ ਸਮੇਤ ਪਰਿਵਾਰ ਦੇ 5 ਮੈਂਬਰ ਜ਼ਖ਼ਮੀ
ਦੋਵਾਂ ਦਾ ਪਤਾ ਨਹੀਂ ਲੱਗ ਰਿਹਾ ਸੀ, ਕਿੱਥੇ ਹਨ। ਪੁਲਸ ਨੇ ਜਦੋਂ ਘਰ ਜਾ ਕੇ ਦੇਖਿਆ ਤਾਂ ਉਨ੍ਹਾਂ ਦੇ ਹੋਸ਼ ਉੱਡ ਗਏ। ਘਰ ’ਚ ਜਸਵਿੰਦਰ ਕੌਰ ਦੀ ਲਾਸ਼ ਪਈ ਸੀ। ਥਾਣਾ ਕੋਤਵਾਲੀ ਨਾਭਾ ਦੇ ਐੱਸਐੱਚਓ ਹੈਰੀ ਬੋਪਾਰਾਏ ਨੇ ਦੱਸਿਆ ਕਿ ਪਤੀ ਵੱਲੋਂ ਆਪਣੀ ਪਤਨੀ ਦਾ ਗਲ਼ਾ ਘੁੱਟ ਕੇ ਕਤਲ ਕਰ ਦਿੱਤਾ ਹੈ। ਪਤਾ ਲੱਗਾ ਹੈ ਕਿ ਪਤੀ ਨੇ 2 ਦਿਨ ਪਹਿਲਾਂ ਹੀ ਆਪਣੀ ਪਤਨੀ ਦਾ ਕਤਲ ਕੀਤਾ ਸੀ ਅਤੇ ਲਾਸ਼ ਕਮਰੇ ’ਚ ਹੀ ਪਈ ਰਹੀ। ਮ੍ਰਿਤਕਾ ਦੇ ਪਰਿਵਾਰ ਵੱਲੋਂ ਦਿੱਤੀ ਸ਼ਿਕਾਇਤ ’ਤੇ ਪੁਲਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਕਾਤਲ ਪਤੀ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।