ਤਰਨਤਾਰਨ 'ਚ ਤੇਜ਼ਧਾਰ ਹਥਿਆਰ ਨਾਲ ਵੱਢੀ ਪਤਨੀ, ਲਾਸ਼ ਕਮਰੇ 'ਚ ਰੱਖ ਕੇ ਹੋਇਆ ਫਰਾਰ

2/23/2021 12:53:24 PM

ਤਰਨਤਾਰਨ (ਰਾਜੂ, ਬਲਵਿੰਦਰ ਕੌਰ)- ਜ਼ਿਲ੍ਹਾ ਤਰਨਤਾਰਨ ਅਧੀਨ ਆਉਂਦੇ ਪਿੰਡ ਚਾਹਲ ਵਿਖੇ ਪਤੀ ਵਲੋਂ ਤੇਜ਼ਧਾਰ ਹਥਿਆਰ ਨਾਲ ਵਾਰ ਕਰਕੇ ਪਤਨੀ ਦਾ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਥਾਣਾ ਸਰਾਏ ਅਮਾਨਤ ਪੁਲਸ ਨੇ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਸ ਨੂੰ ਦਰਜ ਕਰਵਾਏ ਬਿਆਨਾਂ ’ਚ ਕਰਨਬੀਰ ਸਿੰਘ ਪੁੱਤਰ ਮੇਜਰ ਸਿੰਘ ਵਾਸੀ ਚਾਹਲ ਨੇ ਦੱਸਿਆ ਕਿ ਉਹ ਫੌਜ ’ਚ ਭਰਤੀ ਹੋਣ ਲਈ ਸ਼ੇਰੇ ਪੰਜਾਬ ਕੋਚਿੰਗ ਸੈਂਟਰ ਵਿਚ ਟ੍ਰੇਨਿੰਗ ਲੈ ਰਿਹਾ ਹੈ ਅਤੇ ਉਸ ਦਾ ਪਿਤਾ ਮੇਜਰ ਸਿੰਘ ਉਸ ਦੀ ਮਾਤਾ ਨਾਲ ਅਕਸਰ ਲੜਾਈ-ਝਗੜਾ ਕਰ ਕੇ ਕੁੱਟ-ਮਾਰ ਕਰਦਾ ਸੀ।

ਇਹ ਵੀ ਪੜ੍ਹੋ : ਪੱਟੀ 'ਚ ਵਿਆਹ ਵਾਲੇ ਘਰ ਡੀ. ਜੇ. 'ਤੇ ਚੱਲੀਆਂ ਗੋਲ਼ੀਆਂ, 13 ਸਾਲਾ ਬੱਚੇ ਦੀ ਮੌਤ

ਅੱਜ ਉਸ ਨੂੰ ਛੋਟੇ ਭਰਾ ਯੋਧਬੀਰ ਸਿੰਘ ਨੇ ਫੋਨ ਕਰਕੇ ਦੱਸਿਆ ਕਿ ਉਸ ਦੇ ਪਿਤਾ ਮੇਜਰ ਸਿੰਘ ਨੇ ਮਾਤਾ ਗੁਰਪ੍ਰੀਤ ਕੌਰ (39 ਸਾਲ) ਦੇ ਮੱਥੇ ਉੱਪਰ ਤਿੱਖੀ ਚੀਜ਼ ਮਾਰ ਕੇ ਅਤੇ ਗਲਾ ਘੁੱਟ ਕੇ ਜਾਨ ਤੋਂ ਮਾਰ ਦਿੱਤਾ ਹੈ ਅਤੇ ਲਾਸ਼ ਕਮਰੇ ਵਿਚ ਰੱਖ ਕੇ ਪਿੰਡ ਡੇੜ ਗੁਆੜ ਆ ਗਿਆ ਹੈ। ਜਿਸ ਤੋਂ ਬਾਅਦ ਉਸ ਨੇ ਤੁਰੰਤ ਪੁਲਸ ਨੂੰ ਸ਼ਿਕਾਇਤ ਕਰ ਦਿੱਤੀ। ਇਸ ਸਬੰਧੀ ਇੰਸ. ਹਰਪ੍ਰੀਤ ਸਿੰਘ ਨੇ ਦੱਸਿਆ ਕਿ ਮੁੱਦਈ ਦੇ ਬਿਆਨਾਂ ’ਤੇ ਮੇਜਰ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਚਾਹਲ ਖਿਲਾਫ ਮੁਕੱਦਮਾ ਨੰਬਰ 13 ਧਾਰਾ 302 ਆਈ.ਪੀ.ਸੀ. ਅਧੀਨ ਕੇਸ ਦਰਜ ਕਰਕੇ ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਪੰਜਾਬ ਪੁਲਸ ਦੇ ਜਵਾਨ ਨੇ ਚਾੜ੍ਹਿਆ ਚੰਨ, ਕੀਤੀ ਕਰਤੂਤ ਨੇ ਦਾਗਦਾਰ ਕਰ ਦਿੱਤੀ ਖਾਕੀ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


Gurminder Singh

Content Editor Gurminder Singh