ਪਤਨੀ ਨਾਲ ਨਾਜਾਇਜ਼ ਸੰਬੰਧਾਂ ਦੇ ਸ਼ੱਕ ’ਚ ਸ਼ਰੇਆਮ ਕਰ ਦਿੱਤਾ ਕਤਲ, ਇੰਝ ਦਿੱਤਾ ਵਾਰਦਾਤ ਨੂੰ ਅੰਜਾਮ

Tuesday, May 17, 2022 - 10:02 PM (IST)

ਪਤਨੀ ਨਾਲ ਨਾਜਾਇਜ਼ ਸੰਬੰਧਾਂ ਦੇ ਸ਼ੱਕ ’ਚ ਸ਼ਰੇਆਮ ਕਰ ਦਿੱਤਾ ਕਤਲ, ਇੰਝ ਦਿੱਤਾ ਵਾਰਦਾਤ ਨੂੰ ਅੰਜਾਮ

ਹੁਸ਼ਿਆਰਪੁਰ/ਦਸੂਹਾ (ਅਮਰੀਕ) : ਦਸੂਹਾ ਦੇ ਪਿੰਡ ਤੇਹੜਾ ਵਿਚ ਇਕ ਵਿਅਕਤੀ ਦਾ ਕੁੱਝ ਲੋਕਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ। ਮ੍ਰਿਤਕ ਦੀ ਪਛਾਣ ਕੁਲਬੀਰ ਸਿੰਘ ਦੇ ਰੂਪ ਵਿਚ ਹੋਈ ਹੈ ਜੋ ਪਿੰਡ ਨੇਕਨਾਮ ਦਾ ਰਹਿਣ ਵਾਲਾ ਸੀ। ਮ੍ਰਿਤਕ ਦੇ ਭਰਾ ਹਰਦੀਪ ਸਿੰਘ ਨੇ ਪੁਲਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਸ ਦੇ ਭਰਾ ਕੁਲਬੀਰ ਦੀ ਪਤਨੀ ਦੀ ਉਸ ਦੇ ਬੱਚਿਆਂ ਦੀ ਦੇਖਭਾਲ ਲਈ ਘਰ ਵਿਚ ਇਕ ਜਨਾਨੀ ਕੰਮ ਕਰਦੀ ਸੀ। ਜਿਸ ਦਾ ਪਤੀ ਕੁਲਵਿੰਦਰ ਸਿੰਘ ਆਪਣੀ ਪਤਨੀ ਦੇ ਚਰਿੱਤਰ ’ਤੇ ਸ਼ੱਕ ਕਰਦਾ ਸੀ। ਉਸ ਨੂੰ ਲੱਗਦਾ ਸੀ ਕਿ ਉਸ ਦੀ ਪਤਨੀ ਦੇ ਕੁਲਬੀਰ ਸਿੰਘ ਨਾਲ ਨਾਜਾਇਜ਼ ਸੰਬੰਧ ਹਨ।

ਇਹ ਵੀ ਪੜ੍ਹੋ : ਵੀਡੀਓ ਵਾਇਰਲ ਹੋਣ ਤੋਂ ਬਾਅਦ ਪੁਲਸ ਨੇ ਗ੍ਰਿਫ਼ਤਾਰ ਕੀਤੀ ਜਨਾਨੀ, ਚਿੱਟਾ ਵੇਚਣ ਦਾ ਤਰੀਕਾ ਸੁਣ ਉੱਡਣਗੇ ਹੋਸ਼

ਉਕਤ ਨੇ ਦੱਸਿਆ ਕਿ ਬੀਤੀ ਦੇਰ ਰਾਤ ਜਦੋਂ ਕੁਲਬੀਰ ਸਿੰਘ ਆਪਣੀ ਗੱਡੀ ਵਿਚ ਘਰ ਪਰਤ ਰਿਹਾ ਸੀ ਤਾਂ ਕੁਲਵਿੰਦਰ ਨੇ ਪਿੰਡ ਦੇ ਠੇਕੇ ਕੋਲ ਕੁਲਬੀਰ ਨੂੰ ਰੋਕ ਲਿਆ ਅਤੇ ਸਾਥੀਆਂ ਸਮੇਤ ਉਸ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸ ਦਾ ਕਤਲ ਕਰ ਦਿੱਤਾ। ਉਧਰ ਥਾਣਾ ਮੁਖੀ ਕਰਨੈਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮ੍ਰਿਤਕ ਦੇ ਭਰਾ ਹਰਦੀਪ ਸਿੰਘ ਦੇ ਬਿਆਨਾਂ ’ਤੇ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮੁਲਜ਼ਮਾਂ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਮਾਮੂਲੀ ਝਗੜੇ ’ਚ ਹੈਵਾਨ ਬਣ ਗਿਆ ਪਤੀ, ਪਤਨੀ ਨੂੰ ਦਿੱਤੀ ਦਿਲ ਕੰਬਾਉਣ ਵਾਲੀ ਮੌਤ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Gurminder Singh

Content Editor

Related News