ਖ਼ੌਫ਼ਨਾਕ ਵਾਰਦਾਤ: ਜਲੰਧਰ ਦੇ ਚੁਗਿੱਟੀ ਇਲਾਕੇ ’ਚ ਤੇਜ਼ਧਾਰ ਹਥਿਆਰਾਂ ਨਾਲ ਪਤੀ ਨੇ ਵੱਢੀ ਪਤਨੀ

Friday, May 14, 2021 - 10:36 PM (IST)

ਖ਼ੌਫ਼ਨਾਕ ਵਾਰਦਾਤ: ਜਲੰਧਰ ਦੇ ਚੁਗਿੱਟੀ ਇਲਾਕੇ ’ਚ ਤੇਜ਼ਧਾਰ ਹਥਿਆਰਾਂ ਨਾਲ ਪਤੀ ਨੇ ਵੱਢੀ ਪਤਨੀ

ਜਲੰਧਰ (ਸੋਨੂੰ,ਮ੍ਰਿਦੁਲ)— ਜਲੰਧਰ ਦੇ ਚੁਗਿੱਟੀ ’ਚ ਸ਼ੱਕ ਦੇ ਚਲਦਿਆਂ ਇਕ ਪਤੀ ਵੱਲੋਂ ਆਪਣੀ ਪਤਨੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਮਹਿੰਦਰ ਪਾਲ ਨਾਂ ਦਾ ਵਿਅਕਤੀ ਸ਼ਹਿਰ ’ਚ ਆਟੋ ਚਲਾਉਣ ਦਾ ਕੰਮ ਕਰਦਾ ਹੈ ਅਤੇ ਅੱਜ ਸਵੇਰੇ ਅਚਾਨਕ ਕਰੀਬ 4 ਵਜੇ ਤੇਜ਼ਧਾਰ ਹਥਿਆਰ ਸਰੀਏ ਨਾਲ ਉਸ ਨੇ ਆਪਣੀ ਪਤਨੀ ਨੂੰ ਵੱਢ ਕੇ ਮੌਤ ਦੇ ਘਾਟ ਉਤਾਰ ਦਿੱਤਾ। ਇਹ ਹੀ ਨਹੀਂ ਕਤਲ ਕਰਨ ਤੋਂ ਬਾਅਦ ਉਸ ਨੇ ਥਾਣੇ ਜਾ ਕੇ ਖ਼ੁਦ ਆਤਮਸਮਰਪਣ ਵੀ ਕੀਤਾ ਅਤੇ ਥਾਣੇ ’ਚ ਦੱਸਿਆ ਕਿ ਉਸ ਨੇ ਆਪਣੀ ਪਤਨੀ ਦਾ ਕਤਲ ਕਰ ਦਿੱਤਾ ਹੈ। 

ਇਹ ਵੀ ਪੜ੍ਹੋ:  ਜਲੰਧਰ 'ਚ ਵਾਪਰੀ ਸ਼ਰਮਨਾਕ ਘਟਨਾ, ਸਪਾ ਸੈਂਟਰ 'ਚ ਕੁੜੀ ਨੂੰ ਨਸ਼ਾ ਕਰਵਾ ਕੇ 4 ਨੌਜਵਾਨਾਂ ਨੇ ਕੀਤਾ ਗੈਂਗਰੇਪ
PunjabKesari

ਵਾਰਦਾਤ ਦਾ ਪਤਾ ਲੱਗਦੇ ਹੀ ਇਲਾਕੇ ਦੇ ਕੌਂਸਲਰ ਮਨਮੋਹਨ ਸਿੰਘ ਰਾਜੂ ਮੌਕੇ ’ਤੇ ਪਹੁੰਚੇ ਅਤੇ ਪੂਰੀ ਜਾਣਕਾਰੀ ਪੁਲਸ ਨੂੰ ਦਿੱਤੀ। ਮਨਮੋਹਨ ਸਿੰਘ ਨੇ ਦੱਸਿਆ ਕਿ ਮਹਿੰਦਰ ਪਾਲ ਨਾਂ ਦਾ ਇਹ ਵਿਅਕਤੀ ਆਟੋ ਚਲਾਉਂਦਾ ਹੈ। ਇਸ ਦਾ ਇਕ ਬੇਟਾ ਵਿਦੇਸ਼ ’ਚ ਕੰਮ ਕਰਦਾ ਹੈ ਜਦਕਿ ਇਕ ਬੇਟੀ ਹੈ। ਮਹਿੰਦਰ ਪਾਲ ਆਪਣੀ ਪਤਨੀ ਜਲੰਧਰ ਦੇ ਚੁਗਿੱਟੀ ਇਲਾਕੇ ’ਚ ਰਹਿੰਦਾ ਸੀ। ਉਨ੍ਹਾਂ ਨੇ ਦੱਸਿਆ ਕਿ ਅੱਜ ਸਵੇਰੇ ਇਸ ਨੇ ਤੇਜ਼ਧਾਰ ਹਥਿਆਰਾਂ ਨਾਲ ਆਪਣੀ ਪਤਨੀ ਰਾਜਰਾਣੀ ਦਾ ਕਤਲ ਕਰ ਦਿੱਤਾ।

ਇਹ ਵੀ ਪੜ੍ਹੋ: ਸੁਲਤਾਨਪੁਰ ਲੋਧੀ 'ਚ ਵੱਡੀ ਵਾਰਦਾਤ: ਪ੍ਰੇਮ ਸੰਬੰਧਾਂ ਦੇ ਸ਼ੱਕ 'ਚ ਪਤੀ ਨੇ ਪਤਨੀ ਦਾ ਗਲਾ ਘੁੱਟ ਕੇ ਦਿੱਤੀ ਦਰਦਨਾਕ ਮੌਤ

 

PunjabKesari

ਉਥੇ ਹੀ ਮੁਹੱਲੇ ਵਾਸੀਆਂ ਦਾ ਇਹ ਵੀ ਕਹਿਣਾ ਹੈ ਕਿ ਉਕਤ ਵਿਅਕਤੀ ਮਾਨਸਿਕ ਤੌਰ ’ਤੇ ਵੀ ਕਾਫ਼ੀ ਪਰੇਸ਼ਾਨ ਰਹਿੰਦਾ ਸੀ। ਬੇਟੀ ਅਮਨਦੀਪ ਕੌਰ ਨੇ ਦੱਸਿਆ ਕਿ ਸਵੇਰੇ ਜਦੋਂ 9 ਵਜੇ ਦੇ ਕਰੀਬ ਉਹ ਆਪਣੇ ਮਾਂ ਦੇ ਕਮਰੇ ’ਚ ਗਈ ਤਾਂ ਵੇਖਿਆ ਕਿ ਪਿਤਾ ਨੇ ਮਾਂ ਦੇ ਸਿਰ ਅਤੇ ਮੂੰਹ ’ਤੇ ਤਿੱਖੇ ਹਥਿਆਰ ਨਾਲ ਵਾਰ ਕੀਤੇ ਹੋਏ ਸਨ। ਜਦੋਂ ਤੱਕ ਉਹ ਮਾਂ ਦੇ ਕਮਰੇ ’ਚ ਪਹੁੰਚੀ ਤਾਂ ਉਸ ਦੀ ਮੌਤ ਹੋ ਚੁੱਕੀ ਸੀ। ਪਿਤਾ ਘਰੋਂ ਚਲੇ ਗਏ ਸਨ। 

ਇਹ ਵੀ ਪੜ੍ਹੋ: ਜਲੰਧਰ ’ਚ ਖ਼ਤਮ ਹੋਈ ਕੋਰੋਨਾ ਦੀ ਵੈਕਸੀਨ, ਬੰਦ ਹੋਏ ਕਈ ਵੈਕਸੀਨ ਸੈਂਟਰ

PunjabKesariਉਥੇ ਹੀ ਮੌਕੇ ’ਤੇ ਥਾਣਾ ਰਾਮਾਮੰਡੀ ਦੇ ਐੱਸ. ਐੱਚ. ਓ. ਸੁਲਖਣ ਸਿੰਘ ਪੁਲਸ ਪਾਰਟੀ ਦੇ ਨਾਲ ਪਹੁੰਚੇ ਅਤੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਭੇਜਿਆ। ਰਾਜਰਾਣੀ ਦੇ ਇਕ ਰਿਸ਼ਤੇਦਾਰ ਦੇ ਬਿਆਨ ਦੇ ਆਧਾਰ ’ਤੇ ਮਹਿੰਦਰ ਪਾਲ ਨੂੰ ਹਿਰਾਸਤ ’ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

PunjabKesari

ਇਹ ਵੀ ਪੜ੍ਹੋ: ਪੰਜਾਬ ਲਈ ਰਾਹਤ ਦੀ ਖ਼ਬਰ: ਕੋਰੋਨਾ ਦੀ ਦੂਜੀ ਲਹਿਰ 'ਚ 24 ਘੰਟਿਆਂ ਦੌਰਾਨ 8 ਹਜ਼ਾਰ ਤੋਂ ਵੱਧ ਮਰੀਜ਼ ਹੋਏ ਸਿਹਤਯਾਬ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

shivani attri

Content Editor

Related News