ਪਤੀ ਦਾ ਸਸਕਾਰ ਹੁੰਦਿਆਂ ਹੀ ਪਤਨੀ ਨੇ ਦਿਖਾ 'ਤਾ ਅਸਲੀ ਰੰਗ, ਪੂਰਾ ਪਿੰਡ ਰਹਿ ਗਿਆ ਹੈਰਾਨ

Sunday, Sep 08, 2024 - 10:36 AM (IST)

ਪਤੀ ਦਾ ਸਸਕਾਰ ਹੁੰਦਿਆਂ ਹੀ ਪਤਨੀ ਨੇ ਦਿਖਾ 'ਤਾ ਅਸਲੀ ਰੰਗ, ਪੂਰਾ ਪਿੰਡ ਰਹਿ ਗਿਆ ਹੈਰਾਨ

ਫਾਜ਼ਿਲਕਾ : ਫਾਜ਼ਿਲਕਾ ਦੇ ਪਿੰਡ ਮੁਹਾਰ ਸੋਨਾ 'ਚ ਇਕ ਪਤਨੀ ਨੇ ਆਪਣੇ ਆਸ਼ਕ ਨਾਲ ਮਿਲ ਕੇ ਪਤੀ ਦਾ ਕਤਲ ਕਰਵਾ ਦਿੱਤਾ ਅਤੇ ਫਿਰ ਉਸ ਦੇ ਅੰਤਿਮ ਸੰਸਕਾਰ ਤੋਂ ਬਾਅਦ ਸਭ ਦੇ ਸਾਹਮਣੇ ਹੀ ਕਬੂਲ ਕਰ ਲਿਆ ਕਿ ਉਹ ਆਪਣੇ ਆਸ਼ਕ ਨਾਲ ਵਿਆਹ ਕਰਵਾਉਣਾ ਚਾਹੁੰਦੀ ਹੈ, ਜਿਸ ਤੋਂ ਬਾਅਦ ਪੁਲਸ ਨੇ ਕਾਰਵਾਈ ਕਰਦੇ ਹੋਏ ਪਤਨੀ ਅਤੇ ਉਸ ਦੇ ਆਸ਼ਕ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਮੁਤਾਬਕ ਉਪ-ਮੰਡਲ ਦੇ ਸਰਹੱਦੀ ਪਿੰਡ ਮੁਹਾਰ ਸੋਨਾ ’ਚ 3 ਦਿਨ ਪਹਿਲਾਂ ਇਕ ਖੇਤ ’ਚੋਂ ਇਕ ਵਿਅਕਤੀ ਦੀ ਲਾਸ਼ ਮਿਲੀ ਸੀ।

ਇਹ ਵੀ ਪੜ੍ਹੋ : ਪੰਜਾਬ ਦੇ ਨੌਜਵਾਨਾਂ ਨੂੰ ਅੱਜ ਵੱਡਾ ਤੋਹਫ਼ਾ ਦੇਣਗੇ CM ਮਾਨ

ਜਿਸ ਦੀ ਪਛਾਣ ਗੁਰਦੀਪ ਸਿੰਘ ਵਜੋਂ ਹੋਈ। ਦੱਸਿਆ ਜਾਂਦਾ ਹੈ ਕਿ ਉਸ ਦੀ ਮੌਤ ਨਸ਼ੇ ਨਾਲ ਹੋਈ ਸਮਝ ਕੇ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਸੀ ਪਰ ਇਸ ਮਾਮਲੇ ’ਚ ਉਸ ਵੇਲੇ ਨਵਾਂ ਮੋੜ ਆ ਗਿਆ, ਜਦੋਂ ਮ੍ਰਿਤਕ ਦੇ ਪਰਿਵਾਰਕ ਮੈਂਬਰ ਅਤੇ ਪਿੰਡ ਵਾਸੀ ਇੱਕਠੇ ਹੋ ਕੇ ਥਾਣਾ ਸਦਰ ਵਿਖੇ ਪਹੁੰਚੇ ਅਤੇ ਮ੍ਰਿਤਕ ਦੀ ਪਤਨੀ ਅਤੇ ਉਸ ਦੇ ਪ੍ਰੇਮੀ ’ਤੇ ਪਤੀ ਦਾ ਕਤਲ ਕਰਨ ਦੇ ਦੋਸ਼ ਲਾਏ ਅਤੇ ਕਾਰਵਾਈ ਦੀ ਮੰਗ ਕੀਤੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ 4 ਸਤੰਬਰ ਦੀ ਸ਼ਾਮ ਨੂੰ ਮ੍ਰਿਤਕ ਦੀ ਲਾਸ਼ ਖੇਤ ’ਚੋਂ ਮਿਲੀ ਸੀ।

ਇਹ ਵੀ ਪੜ੍ਹੋ : CM ਮਾਨ ਨੇ ਖ਼ੁਸ਼ ਕੀਤੇ ਪੰਜਾਬ ਦੇ ਨੌਜਵਾਨ, ਬੋਲੇ-ਨੌਕਰੀ ਮਿਲਣ ਦੀ ਖ਼ੁਸ਼ੀ ਦੀ ਕੋਈ ਕੀਮਤ ਨਹੀਂ (ਵੀਡੀਓ)

ਜਿਸ ’ਤੇ ਸ਼ੱਕ ਪ੍ਰਗਟਾਇਆ ਗਿਆ ਕਿ ਉਸ ਦੀ ਮੌਤ ਨਸ਼ੇ ਕਾਰਨ ਹੋਈ ਹੈ। ਇਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਮ੍ਰਿਤਕ ਦਾ ਅੰਤਿਮ ਸੰਸਕਾਰ ਕੀਤਾ ਪਰ ਜਦੋਂ ਪਿੰਡ ਵਾਸੀਆਂ ਨੂੰ ਸ਼ੱਕ ਹੋਇਆ ਤਾਂ ਉਨ੍ਹਾਂ ਮ੍ਰਿਤਕ ਦੀ ਪਤਨੀ ਨੂੰ ਅਖੌਤੀ ਕਤਲ ਕਰਨ ਵਾਲੇ ਵਿਅਕਤੀ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਉਣ ਲਈ ਕਿਹਾ ਪਰ ਮ੍ਰਿਤਕ ਦੀ ਪਤਨੀ ਨੇ ਇਸ ਤੋਂ ਇਨਕਾਰ ਕਰ ਦਿੱਤਾ। ਪਰਿਵਾਰਕ ਮੈਂਬਰਾਂ ਨੇ ਦੋਸ਼ ਲਾਇਆ ਕਿ ਮ੍ਰਿਤਕ ਦੀ ਪਤਨੀ ਨੇ ਅਖੌਤੀ ਰੂਪ ’ਚ ਆਪਣੇ ਪ੍ਰੇਮੀ ਨਾਲ ਮਿਲ ਕੇ ਆਪਣੇ ਪਤੀ ਦਾ ਕਤਲ ਕਰਵਾਇਆ ਹੈ। ਪਤਨੀ ਨੇ ਕਿਹਾ ਕਿ ਉਸ ਨੇ ਹੀ ਮਿਲ ਕੇ ਆਪਣੇ ਪਤੀ ਦਾ ਕਤਲ ਕਰਵਾਇਆ ਹੈ ਅਤੇ ਹੁਣ ਉਹ ਆਪਣੇ ਪ੍ਰੇਮੀ ਨਾਲ ਵਿਆਹ ਕਰਨਾ ਚਾਹੁੰਦੀ ਹੈ। ਇਸ ਤੋਂ ਬਾਅਦ ਵੱਡੀ ਗਿਣਤੀ ’ਚ ਪਿੰਡ ਫਾਜ਼ਿਲਕਾ ਦੇ ਸਦਰ ਥਾਣੇ ’ਚ ਪਹੁੰਚ ਗਿਆ ਹੈ, ਜਿੱਥੇ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਹੈ ਅਤੇ ਇਸ ਮਾਮਲੇ ’ਚ ਸਖ਼ਤ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ। ਮ੍ਰਿਤਕ ਵਿਅਕਤੀ ਦੇ ਤਿੰਨ ਬੱਚੇ ਹਨ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8


 


author

Babita

Content Editor

Related News