Punjab: ਬਣਿਆ ਪੂਰਾ ਫ਼ਿਲਮੀ ਸੀਨ! THAR 'ਤੇ ਆਈ ਪਤਨੀ ਪੁਲਸ ਹਿਰਾਸਤ 'ਚੋਂ ਭਜਾ ਕੇ ਲੈ ਗਈ ਪਤੀ
Sunday, Mar 29, 2026 - 06:44 PM (IST)
ਜਲੰਧਰ (ਸੋਨੂੰ)- ਪੰਜਾਬ ਵਿਚ ਬੇਹੱਦ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਦਰਅਸਲ ਜਲੰਧਰ ਵਿਖੇ ਫ਼ਿਲਮੀ ਅੰਦਾਜ਼ ਵਿਚ ਇਕ ਪਤਨੀ ਥਾਰ 'ਤੇ ਆਈ ਅਤੇ ਆਪਣੇ ਪਤੀ ਨੂੰ ਪੁਲਸ ਹਿਰਾਸਤ ਵਿਚੋਂ ਭਜਾ ਕੇ ਫਰਾਰ ਹੋ ਗਈ। ਕਰਤਾਰਪੁਰ 'ਚ ਇਕ ਪੁਰਾਣੇ ਕੇਸ ਨਾਲ ਜੁੜਿਆ ਨਵਾਂ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਦੋਸ਼ੀ ਨੂੰ ਗ੍ਰਿਫ਼ਤਾਰ ਕਰਨ ਦੌਰਾਨ ਪੁਲਸ ਦੀ ਲਾਪਰਵਾਹੀ ਦੇ ਦੋਸ਼ ਲੱਗ ਰਹੇ ਹਨ। ਸ਼ਿਕਾਇਤ ਕਰਤਾ ਹਰਪ੍ਰੀਤ ਸਿੰਘ ਦੇ ਮੁਤਾਬਕ 2017 'ਚ ਦਰਜ ਪਰਚਾ ਨੰਬਰ 240 ਨਾਲ ਸੰਬੰਧਤ ਮਾਮਲੇ ਵਿੱਚ ਜਾਅਲੀ ਫਰਦ ਅਤੇ ਗਲਤ ਦਸਤਾਵੇਜ਼ ਤਿਆਰ ਕਰਕੇ ਮਕਾਨ 'ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ।
ਇਹ ਵੀ ਪੜ੍ਹੋ: ਪੰਜਾਬ ਵਾਸੀਆਂ ਲਈ Good News ! ਰਵਨੀਤ ਬਿੱਟੂ ਨੇ ਹਲਵਾਰਾ ਏਅਰਪੋਰਟ ਬਾਰੇ ਕਰ 'ਤਾ ਵੱਡਾ ਐਲਾਨ

ਇਸ ਮਾਮਲੇ 'ਚ ਬਲਵੰਤ ਸਿੰਘ ਵੱਲੋਂ ਆਪਣੇ ਜਵਾਈ ਨੂੰ ਬਖ਼ਤਰਨਾਮਾ ਦੇਣ ਤੋਂ ਬਾਅਦ ਕਵਲਜੀਤ ਸਿੰਘ ਅਤੇ ਹੋਰਾਂ ਨੂੰ ਵੀ ਨਾਮਜ਼ਦ ਕੀਤਾ ਗਿਆ ਸੀ। ਹਰਪ੍ਰੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਲੰਬੇ ਸਮੇਂ ਤੱਕ ਇਨਸਾਫ਼ ਨਹੀਂ ਮਿਲਿਆ, ਜਿਸ ਤੋਂ ਬਾਅਦ ਉਨ੍ਹਾਂ ਨੇ ਉੱਚ ਅਧਿਕਾਰੀਆਂ ਕੋਲ ਅਪੀਲ ਕੀਤੀ। ਡੀ. ਸੀ. ਪੀ. ਇਨਵੈਸਟੀਗੇਸ਼ਨ ਵੱਲੋਂ ਕੀਤੀ ਗਈ ਜਾਂਚ ਦੇ ਆਧਾਰ 'ਤੇ ਸੰਜੇ ਖੰਨਾ ਸਮੇਤ ਕਈ ਲੋਕਾਂ ਨੂੰ ਕੇਸ ਵਿੱਚ ਸ਼ਾਮਲ ਕੀਤਾ ਗਿਆ।

ਤਾਜ਼ਾ ਘਟਨਾ 'ਚ ਪੁਲਸ ਟੀਮ ਵੱਲੋਂ ਸੰਜੇ ਖੰਨਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਪਰ ਰਸਤੇ 'ਚ ਉਹ ਨਾਟਕੀ ਢੰਗ ਨਾਲ ਫਰਾਰ ਹੋ ਗਿਆ। ਦੋਸ਼ ਹੈ ਕਿ ਉਸ ਦੀ ਪਤਨੀ ਇਕ ਹੋਰ ਗੱਡੀ 'ਚ ਆਈ ਅਤੇ ਉਸ ਨੂੰ ਭਜਾ ਕੇ ਲੈ ਗਈ। ਇਸ ਦੌਰਾਨ ਪੁਲਸ ਅਧਿਕਾਰੀ ਏ. ਐੱਸ. ਆਈ. ਹਰਦੀਪ ਸਿੰਘ ਵੀ ਮੌਜੂਦ ਸਨ, ਜਿਨ੍ਹਾਂ 'ਤੇ ਲਾਪਰਵਾਹੀ ਦੇ ਦੋਸ਼ ਲੱਗ ਰਹੇ ਹਨ।
ਇਹ ਵੀ ਪੜ੍ਹੋ: LPG ਪੈਟਰੋਲ-ਡੀਜ਼ਲ ਦੀ ਕਿੱਲਤ ਦਰਮਿਆਨ ਜਲੰਧਰ ਪ੍ਰਸ਼ਾਸਨ ਦਾ ਆ ਗਿਆ ਵੱਡਾ ਬਿਆਨ, ਚਿਤਾਵਨੀ ਜਾਰੀ

ਹਰਪ੍ਰੀਤ ਸਿੰਘ ਨੇ ਮੰਗ ਕੀਤੀ ਹੈ ਕਿ ਮੁਲਜ਼ਮ ਦੀ ਪਤਨੀ ਖ਼ਿਲਾਫ਼ ਵੀ ਕਾਰਵਾਈ ਕੀਤੀ ਜਾਵੇ, ਕਿਉਂਕਿ ਉਸ ਨੇ ਭੱਜਣ 'ਚ ਸਹਾਇਤਾ ਕੀਤੀ। ਉਨ੍ਹਾਂ ਨੇ ਕਿਹਾ ਕਿ ਜੇਕਰ ਥਾਣਾ ਸਿਵਲ 'ਚ ਕਾਰਵਾਈ ਨਾ ਹੋਈ ਤਾਂ ਉਹ ਉੱਚ ਅਧਿਕਾਰੀਆਂ ਜਾਂ ਅਦਾਲਤ ਦਾ ਦਰਵਾਜ਼ਾ ਖਟਖਟਾਉਣਗੇ।
ਦੂਜੇ ਪਾਸੇ ਪੁਲਸ ਦਾ ਕਹਿਣਾ ਹੈ ਕਿ ਮੁਲਜ਼ਮ ਹਾਲੇ ਤੱਕ ਅਧਿਕਾਰਕ ਤੌਰ 'ਤੇ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਸੀ ਅਤੇ ਨਾ ਹੀ ਉਸ ਨੂੰ ਹੱਥਕੜੀ ਲਗਾਈ ਗਈ ਸੀ, ਜਿਸ ਕਾਰਨ ਉਹ ਮੌਕਾ ਦੇਖ ਕੇ ਭੱਜ ਗਿਆ। ਪੁਲਸ ਨੇ ਦਾਅਵਾ ਕੀਤਾ ਕਿ ਮੁਲਜ਼ਮ ਨੂੰ ਜਲਦੀ ਹੀ ਮੁੜ ਗਿਰਫ਼ਤਾਰ ਕਰ ਲਿਆ ਜਾਵੇਗਾ। ਇਹ ਮਾਮਲਾ ਹੁਣ ਪੁਲਸ ਦੀ ਕਾਰਗੁਜ਼ਾਰੀ 'ਤੇ ਸਵਾਲ ਖੜ੍ਹੇ ਕਰ ਰਿਹਾ ਹੈ ਅਤੇ ਇਨਸਾਫ਼ ਦੀ ਪ੍ਰਕਿਰਿਆ 'ਤੇ ਵੀ ਚਰਚਾ ਛਿੜ ਗਈ ਹੈ।
ਇਹ ਵੀ ਪੜ੍ਹੋ: ਸ਼ਰਾਬ ਦੇ ਸ਼ੌਕੀਨਾਂ ਦੀਆਂ ਲੱਗੀਆਂ ਮੌਜਾਂ! ਸਸਤੇ ਰੇਟਾਂ 'ਤੇ ਵਿੱਕ ਰਹੀ ਸ਼ਰਾਬ, ਠੇਕਿਆਂ ਬਾਹਰ ਲੱਗਾ ਮੇਲਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
