ਮਜੀਠੀਆ ਦੇ ਮਜੀਠਾ ਹਲਕਾ ਛੱਡਣ ਦੀਆਂ ਚਰਚਾਵਾਂ ’ਤੇ ਪਤਨੀ ਨੇ ਲਗਾਈ ਮੋਹਰ, ਭਰੇ ਨਾਮਜ਼ਦਗੀ ਪੱਤਰ (ਵੀਡੀਓ)

01/31/2022 10:04:16 PM

ਅੰਮ੍ਰਿਤਸਰ (ਗੁਰਿੰਦਰ ਸਾਗਰ)-ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਤੇ ਮਜੀਠਾ ’ਚ ਚੋਣ ਮਾਹੌਲ ਪੂਰੀ ਤਰ੍ਹਾਂ ਭਖਿਆ ਹੋਇਆ ਨਜ਼ਰ ਆ ਰਿਹਾ ਹੈ, ਜਿਸ ਨੂੰ ਲੈ ਕੇ ਚਰਚਾਵਾਂ ਛਿੜ ਰਹੀਆਂ ਸਨ ਕਿ ਬਿਕਰਮ ਮਜੀਠੀਆ ਵਿਧਾਨ ਸਭਾ ਹਲਕਾ ਪੂਰਬੀ ਤੋਂ ਸਿਰਫ ਨਵਜੋਤ ਸਿੰਘ ਸਿੱਧੂ ਦੇ ਸਾਹਮਣੇ ਹੀ ਚੋਣ ਲੜਨਗੇ ਤੇ ਵਿਧਾਨ ਸਭਾ ਹਲਕਾ ਮਜੀਠਾ ਵਾਲੀ ਸੀਟ ਛੱਡ ਸਕਦੇ ਹਨ। ਇਨ੍ਹਾਂ ਚਰਚਾਵਾਂ ’ਤੇ ਅੱਜ ਉਨ੍ਹਾਂ ਦੀ ਪਤਨੀ ਗਨੀਵ ਕੌਰ ਮਜੀਠੀਆ ਵੱਲੋਂ ਵੀ ਮੋਹਰ ਲਗਾਈ ਗਈ, ਜਿਸ ਦੇ ਚਲਦਿਆਂ ਵਿਧਾਨ ਸਭਾ ਹਲਕਾ ਮਜੀਠਾ ਤੋਂ ਉਨ੍ਹਾਂ ਨੇ ਨਾਮਜ਼ਦਗੀ ਪੱਤਰ ਤਹਿਸੀਲਦਾਰ ਦਫ਼ਤਰ ਵਿਖੇ ਭਰੇ। ਇਸ ਦੌਰਾਨ ਗਨੀਵ ਮਜੀਠੀਆ ਨੇ ਪੱਤਰਕਾਰਾਂ ਤੋਂ ਦੂਰੀ ਬਣਾਈ ਰੱਖੀ ਅਤੇ ਉਹ ਆਪਣੀ ਕਾਰ ’ਚ ਬੈਠ ਕੇ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੱਤੇ ਬਿਨਾਂ ਹੀ ਚਲੇ ਗਏ।

 
ਬਿਕਰਮ ਮਜੀਠੀਆ ਦੀ ਧਰਮਪਤਨੀ ਨੇ ਮਜੀਠਾ ਭਰੇ ਨਾਮਜ਼ਦਗੀ ਕਾਗਜ਼, ਮੀਡੀਆ ਤੋਂ ਬਣਾਈ ਦੂਰੀ

ਬਿਕਰਮ ਮਜੀਠੀਆ ਦੀ ਧਰਮਪਤਨੀ ਨੇ ਮਜੀਠਾ ਭਰੇ ਨਾਮਜ਼ਦਗੀ ਕਾਗਜ਼, ਮੀਡੀਆ ਤੋਂ ਬਣਾਈ ਦੂਰੀ #majithavidhasabha #amritsar #bikrammajitha #navjotsidhu ਲਗਾਤਾਰ ਹੀ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਤੇ ਵਿਧਾਨ ਸਭਾ ਹਲਕਾ ਮਜੀਠਾ ਚੁਣਾਵੀ ਮਾਹੌਲ ਕਰਕੇ ਭਖਦਾ ਹੋਇਆ ਨਜ਼ਰ ਆ ਰਿਹਾ ਜਿਸ ਨੂੰ ਲੈ ਕੇ ਚਰਚਾਵਾਂ ਛਿੜ ਰਹੀਆਂ ਸੀ ਕਿ ਬਿਕਰਮ ਸਿੰਘ ਮਜੀਠੀਆ ਵਿਧਾਨ ਸਭਾ ਹਲਕਾ ਪੂਰਬੀ ਤੋਂ ਸਿਰਫ ਨਵਜੋਤ ਸਿੰਘ ਸਿੱਧੂ ਦੇ ਸਾਹਮਣੇ ਹੀ ਚੋਣ ਲੜਨਗੇ ਅਤੇ ਵਿਧਾਨ ਸਭਾ ਹਲਕਾ ਮਜੀਠਾ ਵਾਲੀ ਸੀਟ ਛੱਡ ਸਕਦੇ ਨੇ ਜਿਸ ਤੇ ਅੱਜ ਉਨ੍ਹਾਂ ਦੀ ਧਰਮ ਪਤਨੀ ਵੱਲੋਂ ਵੀ ਮੋਹਰ ਲਗਾਈ ਗਈ ਜਿਸ ਦੇ ਚਲਦੇ ਵਿਧਾਨ ਸਭਾ ਹਲਕਾ ਮਜੀਠਾ ਤੋਂ ਉਨ੍ਹਾਂ ਦੀ ਧਰਮ ਪਤਨੀ ਸ੍ਰੀਮਤੀ ਮਜੀਠੀਆ ਨੇ ਨਾਮਜ਼ਦਗੀ ਦੇ ਕਾਗਜ਼ ਤਹਿਸੀਲਦਾਰ ਦਫ਼ਤਰ ਭਰੇ ਇਸ ਦੌਰਾਨ ਪੂਰੀ ਤਰੀਕੇ ਨਾਲ ਸ੍ਰੀਮਤੀ ਮਜੀਠੀਆ ਵੱਲੋਂ ਪੱਤਰਕਾਰਾਂ ਨਾਲ ਦੂਰੀ ਬਣਾਈ ਰੱਖੀ ਅਤੇ ਆਪਣੀ ਕਾਰ ਵਿੱਚ ਬੈਠ ਕੇ ਮੀਡੀਆ ਨਾਲ ਮੁਖ਼ਾਤਿਬ ਹੋਏ ਬਿਨਾਂ ਹੀ ਚਲੇ ਗਏ ਜ਼ਿਕਰਯੋਗ ਹੈ ਕਿ ਲਗਾਤਾਰ ਹੀ ਬਿਕਰਮ ਸਿੰਘ ਮਜੀਠੀਆ ਵਿਧਾਨ ਸਭਾ ਹਲਕਾ ਮਜੀਠਾ ਤੋਂ ਜਿੱਤਦੇ ਆ ਰਹੇ ਹਨ ਲੇਕਿਨ ਇਸ ਵਾਰ ਨਵਜੋਤ ਸਿੰਘ ਸਿੱਧੂ ਨਾਲ ਤਲਖੀ ਹੋਣ ਕਰਕੇ ਬਿਕਰਮ ਸਿੰਘ ਮਜੀਠੀਆ ਨਵਜੋਤ ਸਿੰਘ ਸਿੱਧੂ ਦੇ ਹਲਕੇ ਚੋਂ ਵੀ ਚੁਨਾਵ ਲੜਦੇ ਹੋਏ ਦਿਖਾਈ ਦੇ ਰਹੇ ਹਨ ਜਿਸ ਦੇ ਚਲਦੇ ਬੀਤੇ ਦਿਨੀਂ ਬਿਕਰਮ ਸਿੰਘ ਮਜੀਠੀਆ ਕੋਲੋਂ ਪੁੱਛੇ ਗਏ ਸਵਾਲਾਂ ਵਿੱਚ ਬਿਕਰਮ ਸਿੰਘ ਮਜੀਠੀਆ ਨੇ ਇਸ਼ਾਰਿਆਂ ਇਸ਼ਾਰਿਆਂ ਵਿਚ ਕਿਹਾ ਸੀ ਕਿ ਉਹ ਵਿਧਾਨ ਸਭਾ ਹਲਕਾ ਮਜੀਠਾ ਤੋਂ ਸੀਟ ਛੱਡ ਸਕਦੇ ਨੇ ਅਤੇ ਅੱਜ ਉਨ੍ਹਾਂ ਦੀ ਧਰਮ ਪਤਨੀ ਵੱਲੋਂ ਮਜੀਠਾ ਦੇ ਤਹਿਸੀਲਦਾਰ ਕੰਪਲੈਕਸ ਚ ਜਾ ਕੇ ਨਾਮਜ਼ਦਗੀ ਕਾਗਜ਼ ਭਰੇ ਜਾਣ ਤੋਂ ਇਸ਼ਾਰਾ ਮਿਲਦਾ ਹੋਇਆ ਦਿਖਾਈ ਦੇ ਰਿਹਾ ਹੈ ਕਿ ਬਿਕਰਮ ਸਿੰਘ ਮਜੀਠੀਆ ਦੀ ਧਰਮ ਪਤਨੀ ਵਿਧਾਨ ਸਭਾ ਹਲਕਾ ਮਜੀਠਾ ਤੋਂ ਚੋਣ ਮੈਦਾਨ ਵਿਚ ਉਤਰ ਸਕਦੇ ਨੇ

Posted by JagBani on Monday, January 31, 2022

  ਇਹ ਵੀ ਪੜ੍ਹੋ : ਨਵਜੋਤ ਸਿੱਧੂ ਦੇ ਹਮਲੇ ਦਾ ਬਿਕਰਮ ਮਜੀਠੀਆ ਨੇ ਦਿੱਤਾ ਠੋਕਵਾਂ ਜਵਾਬ (ਵੀਡੀਓ)

ਜ਼ਿਕਰਯੋਗ ਹੈ ਕਿ ਬਿਕਰਮ ਸਿੰਘ ਮਜੀਠੀਆ ਵਿਧਾਨ ਸਭਾ ਹਲਕਾ ਮਜੀਠਾ ਤੋਂ ਜਿੱਤਦੇ ਆ ਰਹੇ ਹਨ ਪਰ ਇਸ ਵਾਰ ਨਵਜੋਤ ਸਿੰਘ ਸਿੱਧੂ ਨਾਲ ਤਲਖੀ ਹੋਣ ਕਰਕੇ ਇਸ ਵਾਰ ਬਿਕਰਮ ਸਿੰਘ ਮਜੀਠੀਆ ਨਵਜੋਤ ਸਿੰਘ ਸਿੱਧੂ ਦੇ ਹਲਕੇ ’ਚੋਂ ਚੋਣ ਲੜਨ ਜਾ ਰਹੇ ਹਨ। ਬੀਤੇ ਦਿਨੀਂ ਬਿਕਰਮ ਸਿੰਘ ਮਜੀਠੀਆ ਕੋਲੋਂ ਪੁੱਛੇ ਗਏ ਸਵਾਲਾਂ ’ਚ ਬਿਕਰਮ ਸਿੰਘ ਮਜੀਠੀਆ ਨੇ ਇਸ਼ਾਰਿਆਂ-ਇਸ਼ਾਰਿਆਂ ’ਚ ਕਿਹਾ ਸੀ ਕਿ ਉਹ ਵਿਧਾਨ ਸਭਾ ਹਲਕਾ ਮਜੀਠਾ ਦੀ ਸੀਟ ਛੱਡ ਸਕਦੇ ਹਨ।  

ਇਹ ਵੀ ਪੜ੍ਹੋ : ਕਾਂਗਰਸ ਵੱਲੋਂ ਉਮੀਦਵਾਰਾਂ ਦੀ ਆਖਰੀ ਸੂਚੀ ਜਾਰੀ, ਦੋ ਸੀਟਾਂ ਤੋਂ ਚੋਣ ਲੜਨਗੇ CM ਚੰਨੀ


Manoj

Content Editor

Related News