ਜ਼ਮੀਨ ਵੇਚ ਕੇ ਵਿਦੇਸ਼ ਭੇਜੀ ਪਤਨੀ ਨੇ ਬਦਲੇ ਤੇਵਰ, ਸਹੁਰਿਆਂ ਨੂੰ ਲੱਗਾ ਪਤਾ ਤਾਂ ਨੌਜਵਾਨ ਨੇ ਕੀਤਾ...

Sunday, Oct 20, 2024 - 12:09 PM (IST)

ਭਵਾਨੀਗੜ (ਕਾਂਸਲ)- ਭਵਾਨੀਗੜ੍ਹ ਦੇ ਨੇੜਲੇ ਪਿੰਡ ਆਲੋਅਰਖ ਵਿਖੇ ਬੀਤੇ ਦਿਨ ਇਕ ਨੌਜਵਾਨ ਨੇ ਆਪਣੇ ਸਹੁਰੇ ਪਰਿਵਾਰ ਤੋਂ ਤੰਗ ਪ੍ਰੇਸ਼ਾਨ ਆ ਕੇ ਕੋਈ ਜ਼ਹਿਰੀਲੀ ਦਵਾਈ ਪੀ ਕੇ ਖ਼ੁਦਕੁਸ਼ੀ ਕਰ ਲਈ। ਪੁਲਸ ਵੱਲੋਂ ਮ੍ਰਿਤਕ ਦੇ ਸਹੁਰੇ ਪਰਿਵਾਰ ਵਿਰੁੱਧ ਮਾਮਲਾ ਦਰਜ ਕਰ ਲਿਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਨਾਜਰ ਸਿੰਘ ਦੇ ਪਿਤਾ ਮੁਖਤਿਆਰ ਸਿੰਘ ਪੁੱਤਰ ਦਲੀਪ ਸਿੰਘ ਵਾਸੀ ਪਿੰਡ ਆਲੋਅਰਖ ਨੇ ਮ੍ਰਿਤਕ ਵੱਲੋਂ ਲਿਖੇ ਸੁਸਾਈਡ ਨੋਟ ਦੀ ਕਾਪੀ ਪੁਲਸ ਨੂੰ ਦਿੰਦਿਆਂ ਕੀਤੀ ਸ਼ਿਕਾਇਤ ’ਚ ਦੱਸਿਆ ਕਿ ਉਸ ਦੇ ਲੜਕੇ ਨਾਜਰ ਸਿੰਘ ਦਾ ਵਿਆਹ ਅਕਤੂਬਰ 2021’ਚ ਕਸ਼ਿਸ਼ ਪੁੱਤਰੀ ਜਗਸੀਰ ਚੰਦ ਵਾਸੀ ਭਵਾਨੀਗੜ੍ਹ ਨਾਲ ਹੋਇਆ ਸੀ, ਜਿਸ ਤੋਂ ਬਾਅਦ ਉਨ੍ਹਾਂ ਆਪਣੀ ਜ਼ਮੀਨ ਵੇਚ ਕੇ ਕਸ਼ਿਸ਼ ਨੂੰ ਵਿਦੇਸ਼ ਭੇਜਿਅ ਸੀ ਅਤੇ ਕਸ਼ਿਸ਼ ਨੇ ਉਸ ਦੇ ਲੜਕੇ ਨਾਜਰ ਨੂੰ ਵੀ ਵਿਦੇਸ਼ ਬੁਲਾਉਣ ਦਾ ਵਾਅਦਾ ਕੀਤਾ ਸੀ। 

ਇਹ ਵੀ ਪੜ੍ਹੋ- ਆਦਮਪੁਰ ਏਅਰਪੋਰਟ 'ਤੇ ਫਲਾਈਟ 'ਚ ਬੰਬ ਹੋਣ ਦੀ ਖ਼ਬਰ

PunjabKesari

ਮੁਖ਼ਤਿਆਰ ਸਿੰਘ ਨੇ ਅੱਗੇ ਦੱਸਿਆ ਕਿ ਵਿਦੇਸ਼ ਜਾਣ ਤੋਂ ਬਾਅਦ ਉਸ ਦੀ ਨੂੰਹ ਨੇ ਉਸ ਦੇ ਲੜਕੇ ਅਤੇ ਪਰਿਵਾਰ ਨਾਲ ਗੱਲਬਾਤ ਕਰਨੀ ਬੰਦ ਕਰ ਦਿੱਤੀ ਸੀ, ਜਿਸ ਕਰਕੇ ਜਦੋਂ ਉਸ ਦੇ ਲੜਕੇ ਨੇ ਇਸ ਸਬੰਧੀ ਆਪਣੇ ਸਹੁਰੇ ਪਰਿਵਾਰ ਨਾਲ ਗੱਲਬਾਤ ਕੀਤੀ ਤਾਂ ਉਸ ਦੇ ਸਹੁਰੇ ਪਰਿਵਾਰ ਨੇ ਕਥਿਤ ਤੌਰ ’ਤੇ ਉਸ ਨੂੰ ਧਮਕੀਆਂ ਦਿੰਦਿਆਂ ਡਰਾਉਣਾ ਧਮਕਾਉਣਾ ਸ਼ੁਰੂ ਕਰ ਦਿੱਤਾ। ਜਿਨ੍ਹਾਂ ਦੇ ਦਬਾਅ ਹੇਠ ਆ ਨਾਜਰ ਸਿੰਘ ਨੇ ਬੀਤੇ ਦਿਨ ਕੋਈ ਜ਼ਹਿਰੀਲੀ ਦਵਾਈ ਪੀ ਕੇ ਖ਼ੁਦਕੁਸ਼ੀ ਕਰ ਲਈ।  ਪੁਲਸ ਨੇ ਮ੍ਰਿਤਕ ਦੇ ਪਿਤਾ ਦੇ ਬਿਆਨਾਂ ਦੇ ਆਧਾਰ ’ਤੇ ਮ੍ਰਿਤਕ ਦੇ ਸੁਹਰੇ ਜਗਸੀਰ ਚੰਦ, ਪਤਿਉਰੇ ਕਾਲਾ ਉਰਫ਼ ਗੌਰਵ, ਸੱਸ ਬਬੀਤਾ ਰਾਣੀ, ਦਾਦੀ ਸੱਸ ਸਾਰੇ ਵਾਸੀ ਭਵਾਨੀਗੜ੍ਹ ਅਤੇ ਭੂਆ ਸੱਸ ਨੀਸ਼ਾ ਸ਼ਰਮਾ ਵਾਸੀ ਮੋਹਾਲੀ ਵਿਰੁੱਧ ਕਾਨੂੰਨ ਦੀਆਂ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

PunjabKesari

ਇਹ ਵੀ ਪੜ੍ਹੋ- ਪੰਜਾਬ 'ਚ ਤੇਜ਼ੀ ਨਾਲ ਫ਼ੈਲ ਰਹੀ ਭਿਆਨਕ ਬੀਮਾਰੀ, ਸਿਹਤ ਮਹਿਕਮੇ ਵੱਲੋਂ ਹਦਾਇਤਾਂ ਜਾਰੀ

ਦੂਜੇ ਪਾਸੇ ਮ੍ਰਿਤਕ ਦੇ ਪਰਿਵਾਰ ਵੱਲੋਂ ਰੋਸ ਵੱਜੋਂ ਨੌਜਵਾਨ ਦੀ ਲਾਸ਼ ਦਾ ਸਸਕਾਰ ਕਰਨ ਦੀ ਥਾਂ ਲਾਸ਼ ਨੂੰ ਪਿੰਡ ਆਲੋਅਰਖ ਦੇ ਗੁਰਦੁਆਰਾ ਸਾਹਿਬ ਵਿਖੇ ਰੱਖਿਆ ਗਿਆ ਹੈ ਅਤੇ ਮੰਗ ਕੀਤੀ ਗਈ ਹੈ ਕਿ ਜਦੋਂ ਤੱਕ ਮ੍ਰਿਤਕ ਦੀ ਵਿਦੇਸ਼ ਗਈ ਪਤਨੀ ਨੂੰ ਵੀ ਮਾਮਲੇ ’ਚ ਨਾਮਜ਼ਦ ਨਹੀਂ ਕੀਤਾ ਜਾਂਦਾ ਅਤੇ ਮਾਮਲੇ ’ਚ ਨਾਮਜ਼ਦ ਕੀਤੇ ਸਹੁਰੇ ਪਰਿਵਾਰ ਦੇ ਸਾਰੇ ਮੈਂਬਰਾਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾਂਦਾ ਉਦੋਂ ਤੱਕ ਮ੍ਰਿਤਕ ਦਾ ਅੰਤਿਮ ਸੰਸਕਾਰ ਨਹੀਂ ਕੀਤਾ ਜਾਵੇਗਾ।
 

ਇਹ ਵੀ ਪੜ੍ਹੋ-  ਡੇਰਾ ਬਿਆਸ ਦੀ ਸੰਗਤ ਨੇ ਖੁਦ ਸਾਂਭਿਆ ਮੋਰਚਾ, 2 ਹਜ਼ਾਰ ਤੋਂ ਵੱਧ ਸ਼ਰਧਾਲੂ ਡਟੇ
 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ


shivani attri

Content Editor

Related News