ਪਤੀ ਨਾਲ ਨਿੱਤ ਦੇ ਕਲੇਸ਼ ਤੋਂ ਤੰਗ ਆਈ ਪਤਨੀ, ਅੱਕ ਕੇ ਨਹਿਰ 'ਚ ਮਾਰੀ ਛਾਲ

Saturday, Aug 08, 2020 - 04:04 PM (IST)

ਪਤੀ ਨਾਲ ਨਿੱਤ ਦੇ ਕਲੇਸ਼ ਤੋਂ ਤੰਗ ਆਈ ਪਤਨੀ, ਅੱਕ ਕੇ ਨਹਿਰ 'ਚ ਮਾਰੀ ਛਾਲ

ਨਾਭਾ (ਜੈਨ) : ਇੱਥੇ ਇਕ ਜਨਾਨੀ ਵੱਲੋਂ ਆਪਣੇ ਪਤੀ ਤੋਂ ਤੰਗ ਆ ਕੇ ਭਾਖੜਾ ਨਹਿਰ 'ਚ ਛਾਲ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਪੀੜਤ ਜਸਵੀਰ ਕੌਰ ਪਤਨੀ ਕੁਲਵੰਤ ਸਿੰਘ ਵਾਸੀ ਹੀਰਾ ਮਹਿਲ ਕਾਲੋਨੀ ਨੇ ਦੱਸਿਆ ਕਿ ਉਸ ਦਾ ਵਿਆਹ ਪਿੰਡ ਅਗੇਤਾ ਦੇ ਕੁਲਵੰਤ ਸਿੰਘ ਪੁੱਤਰ ਹਰਚੰਦ ਸਿੰਘ ਨਾਲ ਹੋਇਆ ਸੀ, ਜੋ ਕਿ ਅਕਸਰ ਉਸ ਨੂੰ ਤੰਗ-ਪਰੇਸ਼ਾਨ ਕਰਦਾ ਰਹਿੰਦਾ ਸੀ।

ਇਹ ਵੀ ਪੜ੍ਹੋ : ਢੱਡਰੀਆਂ ਵਾਲਿਆਂ ਨੇ ਅਕਾਲ ਤਖਤ ਸਾਹਿਬ ਦੇ ਜੱਥੇਦਾਰ 'ਤੇ ਫਿਰ ਸਾਧਿਆ ਨਿਸ਼ਾਨਾ

ਉਸ ਨੇ ਦੱਸਿਆ ਕਿ ਉਸ ਨੇ ਪਤੀ ਨਾਲ ਨਿੱਤ ਦੇ ਕਲੇਸ਼ ਬਾਰੇ ਡੀ. ਐੱਸ. ਪੀ. ਦਫ਼ਤਰ 'ਚ ਵੀ ਸ਼ਿਕਾਇਤ ਕੀਤੀ ਸੀ ਅਤੇ ਇਸੇ ਕਲੇਸ਼ ਤੋਂ ਤੰਗ ਆ ਕੇ ਉਸ ਨੇ ਭਾਖੜਾ ਨਹਿਰ 'ਚ ਛਾਲ ਮਾਰ ਦਿੱਤੀ।

ਇਹ ਵੀ ਪੜ੍ਹੋ : ਸ਼ਰਮਨਾਕ : ਹਵਸ ਦੇ ਭੁੱਖਿਆਂ ਨੇ ਮੰਦਬੁੱਧੀ ਨੌਜਵਾਨ ਨਾਲ ਕੀਤੀ ਬਦਫੈਲੀ

ਚੰਗੀ ਗੱਲ ਇਹ ਰਹੀ ਕਿ ਗੋਤਾਖੋਰਾਂ ਨੇ ਉਸ ਨੂੰ ਬਾਹਰ ਕੱਢ ਲਿਆ, ਜਿਸ ਕਰ ਕੇ ਉਸ ਦੀ ਜਾਨ ਬਚ ਗਈ। ਹੁਣ ਪੀੜਤਾ ਸਿਵਲ ਹਸਪਤਾਲ 'ਚ ਇਲਾਜ ਲਈ ਦਾਖ਼ਲ ਹੈ। ਇਸ ਤੋਂ ਬਾਅਦ ਕੋਤਵਾਲੀ ਪੁਲਸ ਨੇ ਉਸ ਦੇ ਪਤੀ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਇਹ ਵੀ ਪੜ੍ਹੋ : ਕਾਂਗਰਸ ਹਾਈਕਮਾਂਡ ਵੱਲੋਂ ਗੱਲ ਨਾ ਸੁਣੇ ਜਾਣ 'ਤੇ 'ਬਾਜਵਾ' ਦਾ ਸਪੱਸ਼ਟੀਕਰਨ
 


author

Babita

Content Editor

Related News