ਦਾਜ ਦੇ ਝੂਠੇ ਕੇਸ 'ਚ ਫਸਾਉਣ ਦੀਆਂ ਧਮਕੀਆਂ ਦਿੰਦੀ ਸੀ ਪਤਨੀ, ਫ਼ਿਰ ਮੁੰਡੇ ਨੇ ਜੋ ਕੀਤਾ ਜਾਣ ਰਹਿ ਜਾਓਗੇ ਦੰਗ
Monday, Apr 15, 2024 - 11:47 AM (IST)
 
            
            ਬਠਿੰਡਾ (ਸੁਖਵਿੰਦਰ)- ਸਥਾਨਕ ਬਲਰਾਜ ਨਗਰ ’ਚ ਇਕ ਵਿਅਕਤੀ ਨੇ ਆਪਣੀ ਪਤਨੀ ਅਤੇ ਸਹੁਰਿਆਂ ਦੀਆਂ ਧਮਕੀਆਂ ਤੋਂ ਤੰਗ ਆ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਇਸ ਸਬੰਧੀ ਥਾਣਾ ਕੈਨਾਲ ਕਾਲੋਨੀ ਪੁਲਸ ਨੇ ਉਸ ਦੀ ਪਤਨੀ ਅਤੇ ਸਹੁਰਿਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਭਾਜਪਾ ਦੇ ਬੂਥ ਸੰਮੇਲਨ ’ਚ ਭਾਰੀ ਹੰਗਾਮਾ, ਚੱਲੇ ਲੱਤਾਂ-ਮੁੱਕੇ, ਡਾਂਗਾਂ ਤੇ ਕੁਰਸੀਆਂ; ਪ੍ਰੈੱਸ ਸਕੱਤਰ ਦੀ ਲਾਹੀ ਪੱਗ
ਜਾਣਕਾਰੀ ਅਨੁਸਾਰ ਗੀਤਾ ਦੇਵੀ ਵਾਸੀ ਬਲਰਾਜ ਨਗਰ ਨੇ ਪੁਲਸ ਕੋਲ ਦਰਜ ਕਰਵਾਈ ਸ਼ਿਕਾਇਤ ’ਚ ਦੱਸਿਆ ਕਿ ਉਸ ਦੇ ਲੜਕੇ ਅਜੈ ਕੁਮਾਰ (23) ਦਾ ਵਿਆਹ ਸੰਤੋਸ਼ ਕੁਮਾਰ ਵਾਸੀ ਯਾਕੂਪੁਰ ਉੱਤਰ ਪ੍ਰਦੇਸ਼ ਦੀ ਮਧੂ ਨਾਲ ਹੋਇਆ ਸੀ। ਵਿਆਹ ਤੋਂ ਬਾਅਦ ਅਜੈ ਕੁਮਾਰ ਦੀ ਪਤਨੀ ਅਤੇ ਸਹੁਰਾ ਪਰਿਵਾਰ ਉਸ ਦੇ ਲੜਕੇ ਨੂੰ ਤੰਗ ਪ੍ਰੇਸ਼ਾਨ ਕਰਨ ਲੱਗੇ ਅਤੇ ਉਸ ਨੂੰ ਦਾਜ ਦੇ ਝੂਠੇ ਕੇਸ ਵਿਚ ਫਸਾਉਣ ਦੀਆਂ ਧਮਕੀਆਂ ਦੇਣ ਲੱਗੇ। ਇਸ ਕਾਰਨ ਉਸ ਦਾ ਲੜਕਾ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਰਹਿੰਦਾ ਸੀ।
ਇਹ ਖ਼ਬਰ ਵੀ ਪੜ੍ਹੋ - ਟਿਕਟ ਮਿਲਣ ਮਗਰੋਂ ਸ੍ਰੀ ਦਰਬਾਰ ਸਾਹਿਬ ਪਹੁੰਚੇ ਚਰਨਜੀਤ ਚੰਨੀ, ਦੱਸਿਆ ਜਲੰਧਰ ਨਾਲ ਕੀ ਹੈ ਰਿਸ਼ਤਾ (ਵੀਡੀਓ)
ਇਸੇ ਪ੍ਰੇਸ਼ਾਨੀ ਦੇ ਚੱਲਦਿਆਂ ਉਸ ਨੇ ਬੀਤੇ ਦਿਨ ਘਰ ਵਿਚ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਇਸ ਸਬੰਧੀ ਪੁਲਸ ਨੇ ਉਸ ਦੀ ਪਤਨੀ ਮਧੂ ਅਤੇ ਹੋਰ ਸਹੁਰੇ ਮੁੰਨੀ ਦੇਵੀ, ਸ਼ਾਲਿਨੀ ਅਤੇ ਦੁਰਗੇਸ਼ ਆਦਿ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            