ਵਿਕੀਪੀਡੀਆ ਨੇ ਦੋ ਘੰਟਿਆਂ ''ਚ ਬਦਲੇ ਪੰਜਾਬ ਦੇ 2 ਮੁੱਖ ਮੰਤਰੀਆਂ ਦੇ ਨਾਂ

Monday, Sep 20, 2021 - 12:00 AM (IST)

ਜਲੰਧਰ-ਪੰਜਾਬ 'ਚ ਅੱਜ ਮੁੱਖ ਮੰਤਰੀ ਦੇ ਨਾਂ ਨੂੰ ਲੈ ਕੇ ਕਈ ਨੇਤਾਵਾਂ ਦੇ ਨਾਂ ਸਾਹਮਣੇ ਆ ਰਹੇ ਸਨ। ਕਦੇ ਸੁਨੀਲ ਜਾਖੜ ਦਾ ਨਾਂ ਤਾਂ ਕਦੇ ਸੁਖਜਿੰਦਰ ਸਿੰਘ ਰੰਧਾਵਾ ਦਾ। ਰੰਧਾਵਾ ਦਾ ਨਾਂ ਤਾਂ ਲਗਭਗ ਤੈਅ ਸੀ ਅਤੇ ਸਾਰੇ ਸਮਾਚਾਰ ਪੱਤਰਾਂ ਦੇ ਪੋਟਰਲ ਨੇ ਇਸ ਸਬੰਧੀ ਸਮਾਚਾਰ ਵੀ ਪ੍ਰਕਾਸ਼ਿਤ ਕਰ ਦਿੱਤੇ ਸਨ।

ਇਹ ਵੀ ਪੜ੍ਹੋ- ਸੁਖਪਾਲ ਸਿੰਘ ਖਹਿਰਾ ਨੇ ਵੀ ਚੰਨੀ ਨੂੰ ਨਵਾਂ ਮੁੱਖ ਮੰਤਰੀ ਬਣਾਏ ਜਾਣ 'ਤੇ ਦਿੱਤੀ ਵਧਾਈ

ਵਿਕੀਪੀਡੀਆ 'ਤੇ ਵੀ ਪੰਜਾਬ ਦੇ 29ਵੇਂ ਮੁੱਖ ਮੰਤਰੀ ਵਜੋਂ ਸੁਖਜਿੰਦਰ ਸਿੰਘ ਰੰਧਾਵਾ ਦਾ ਨਾਂ ਰਿਕਾਰਡ 'ਚ ਚੱਲਾ ਗਿਆ ਪਰ ਅਜਿਹਾ ਕਿਹਾ ਜਾਂਦਾ ਹੈ ਕਿ ਕਾਂਗਰਸ 'ਚ ਕੁਝ ਵੀ ਸਥਾਈ ਨਹੀਂ ਹੁੰਦਾ। ਦੋ ਘੰਟਿਆਂ ਬਾਅਦ ਹੀ ਪੰਜਾਬ ਦੇ ਸਾਬਕਾ ਮੰਤਰੀ ਅਤੇ ਚਮਕੌਰ ਸਾਹਿਬ ਤੋਂ ਸਿੱਖ ਦਲਿਤ ਨੇਤਾ ਚਰਨਜੀਤ ਸਿੰਘ ਚੰਨੀ ਦੇ ਨਾਂ 'ਤੇ ਫੈਸਲਾ ਹੋ ਗਿਆ। ਦੋ ਘੰਟੇ ਬਾਅਦ ਵਿਕੀਪੀਡੀਆ 'ਤੇ ਰੰਧਾਵਾ ਦਾ ਨਾਂ ਮੁੱਖ ਮੰਤਰੀ ਦੀ ਸੂਚੀ 'ਚੋਂ ਹਟਾ ਕੇ ਚਰਨਜੀਤ ਸਿੰਘ ਚੰਨੀ ਦਾ ਨਾਂ ਲਿਖ ਦਿੱਤਾ ਗਿਆ।

ਇਹ ਵੀ ਪੜ੍ਹੋ : ਰਾਮਦਾਸ ਅਠਾਵਲੇ ਨੇ ਅਮਰਿੰਦਰ ਸਿੰਘ ਨੂੰ BJP 'ਚ ਸ਼ਾਮਲ ਹੋਣ ਦਾ ਦਿੱਤਾ ਸੱਦਾ

ਉਥੇ ਦੂਜੇ ਪਾਸੇ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਉਹ ਪਾਰਟੀ ਹਾਈਕਮਾਂਡ ਦੇ ਫੈਸਲੇ ਦਾ ਸਵਾਗਤ ਕਰਦੇ ਹਨ ਅਤੇ ਚੰਨੀ ਉਨ੍ਹਾਂ ਦੇ ਛੋਟੇ ਭਰਾ ਵਰਗਾ ਹੈ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਚੰਨੀ ਨੂੰ ਵਧਾਈ ਵੀ ਦਿੱਤੀ ਅਤੇ ਨਾਲ ਹੀ ਇਹ ਵੀ ਕਿਹਾ ਕਿ ਉਮੀਦ ਹੈ ਕਿ ਚੰਨੀ ਸਰਹੱਦੀ ਸੂਬੇ ਦੀ ਸੁਰੱਖਿਆ ਨੂੰ ਲੈ ਕੇ ਗੰਭੀਰ ਹੋਣਗੇ।

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ

 


Karan Kumar

Content Editor

Related News