ਅਣਪਛਾਤੇ ਵਾਹਨ ਦੀ ਲਪੇਟ ''ਚ ਆਉਣ ਨਾਲ ਜੰਗਲੀ ਸਾਂਬਰ ਦੀ ਮੌਤ

Sunday, Oct 29, 2017 - 03:39 AM (IST)

ਫਗਵਾੜਾ,   (ਜਲੋਟਾ)-  ਨੈਸ਼ਨਲ ਹਾਈਵੇ ਨੰਬਰ 1 'ਤੇ ਪਿੰਡ ਚਹੇੜੂ ਦੇ ਕੋਲ ਅਣਪਛਾਤੇ ਵਾਹਨ ਦੀ ਲਪੇਟ ਵਿਚ ਆਉਣ ਨਾਲ ਜੰਗਲੀ ਸਾਂਬਰ ਦੀ ਮੌਤ ਹੋਣ ਦੀ ਸੂਚਨਾ ਮਿਲੀ ਹੈ। ਹਾਦਸੇ ਦੌਰਾਨ ਮੌਕੇ 'ਤੇ ਪਹੁੰਚੀ ਪੁਲਸ ਚੌਕੀ ਚਹੇੜੂ ਦੀ ਟੀਮ ਨੇ ਮ੍ਰਿਤਕ ਸਾਂਬਰ ਸਬੰਧੀ ਵਣ ਵਿਭਾਗ ਦੇ ਅਧਿਕਾਰੀਆਂ ਨੂੰ ਸੂਚਨਾ ਦਿੱਤੀ। ਇਸ ਤੋਂ ਬਾਅਦ ਵਣ ਵਿਭਾਗ ਦੀ ਟੀਮ ਨੇ ਮ੍ਰਿਤਕ ਸਾਂਬਰ ਨੂੰ ਕਬਜ਼ੇ ਵਿਚ ਲੈ ਕੇ ਫਗਵਾੜਾ ਦੇ ਪਸ਼ੂ ਹਸਪਤਾਲ ਵਿਚ ਪੋਸਟਮਾਰਟਮ ਲਈ ਭੇਜ ਦਿੱਤਾ। ਮ੍ਰਿਤਕ ਸਾਂਬਰ ਦਾ ਪੋਸਟਮਾਰਟਮ ਕੀਤਾ ਗਿਆ, ਹਾਲਾਂਕਿ ਇਸ ਦੀ ਪੁਸ਼ਟੀ ਨਹੀਂ ਹੋ ਸਕੀ।


Related News