ਜਲੰਧਰ ਦੇ ਰਿਹਾਇਸ਼ੀ ਇਲਾਕੇ 'ਚ ਸਾਂਭਰ ਨੇ ਪਾ ਦਿੱਤੀਆਂ ਭਾਜੜਾਂ! ਲੋਕਾਂ ਦੇ ਸੂਤੇ ਗਏ ਸਾਹ  (ਵੀਡੀਓ)

Thursday, Jan 08, 2026 - 04:34 PM (IST)

ਜਲੰਧਰ ਦੇ ਰਿਹਾਇਸ਼ੀ ਇਲਾਕੇ 'ਚ ਸਾਂਭਰ ਨੇ ਪਾ ਦਿੱਤੀਆਂ ਭਾਜੜਾਂ! ਲੋਕਾਂ ਦੇ ਸੂਤੇ ਗਏ ਸਾਹ  (ਵੀਡੀਓ)

ਜਲੰਧਰ (ਸੋਨੂੰ)- ਜਲੰਧਰ ਦੇ ਆਦਮਪੁਰ ਦੇ ਰਿਹਾਇਸ਼ੀ ਇਲਾਕੇ ਦੇ ਵਿਚ ਉਸ ਸਮੇਂ ਭਾਜੜ ਪੈ ਗਈ ਜਦੋਂ ਇਕ ਜੰਗਲੀ ਸਾਂਭਰ ਅਚਾਨਕ ਆਬਾਦੀ ਵਾਲੇ ਖੇਤਰ ਵਿਚ ਦਾਖ਼ਲ ਹੋ ਗਿਆ। ਇਸ ਦੌਰਾਨ ਲੋਕਾਂ 'ਚ ਭਾਰੀ ਦਹਿਸ਼ਤ ਦਾ ਮਾਹੌਲ ਬਣ ਗਿਆ, ਜਿਸ ਨੂੰ ਬਾਅਦ ਵਿੱਚ ਜੰਗਲਾਤ ਵਿਭਾਗ ਦੀ ਟੀਮ ਵੱਲੋਂ ਸੁਰੱਖਿਅਤ ਰੈਸਕਿਊ ਕੀਤਾ ਗਿਆ।

ਇਹ ਵੀ ਪੜ੍ਹੋ: 'ਜੀ ਰਾਮ ਜੀ ਯੋਜਨਾ' ਪ੍ਰਤੀ ਜਨ ਜਾਗਰੂਕਤਾ ਮੁਹਿੰਮ ਦੌਰਾਨ ਵਿਰੋਧੀਆਂ ਤੇ ਵਰ੍ਹੇ ਸੁਨੀਲ ਜਾਖੜ (ਵੀਡੀਓ)

PunjabKesari

ਚਸ਼ਮਦੀਦਾਂ ਅਨੁਸਾਰ ਅਵਾਰਾ ਕੁੱਤੇ ਸਾਂਭਰ ਦਾ ਪਿੱਛਾ ਕਰ ਰਹੇ ਸਨ, ਜਿਸ ਕਾਰਨ ਉਹ ਬਹੁਤ ਘਬਰਾਇਆ ਹੋਇਆ ਸੀ ਅਤੇ ਸੜਕਾਂ ਤੇ ਗਲੀਆਂ ਵਿੱਚ ਇੱਧਰ-ਉੱਧਰ ਭੱਜ ਰਿਹਾ ਸੀ। ਰਿਸ਼ੀ ਨਾਮਕ ਇਕ ਸਥਾਨਕ ਨਿਵਾਸੀ ਨੇ ਦੱਸਿਆ ਕਿ ਉਸ ਨੇ ਸਵੇਰੇ ਆਪਣੇ ਘਰ ਦੇ ਬਾਹਰ ਸਾਂਭਰ ਨੂੰ ਕੁੱਤਿਆਂ ਤੋਂ ਡਰ ਕੇ ਭੱਜਦੇ ਵੇਖਿਆ ਅਤੇ ਤੁਰੰਤ ਵਿਭਾਗ ਨੂੰ ਸੂਚਨਾ ਦਿੱਤੀ। ਆਪਣੀ ਜਾਨ ਬਚਾਉਣ ਦੀ ਕੋਸ਼ਿਸ਼ ਵਿੱਚ ਸਾਂਭਰ ਕਦੇ ਕਿਸੇ ਦੁਕਾਨ ਅੰਦਰ ਵੜਨ ਦੀ ਕੋਸ਼ਿਸ਼ ਕਰਦਾ ਰਿਹਾ ਅਤੇ ਕਦੇ ਕਿਸੇ ਖਾਲੀ ਘਰ ਵਿੱਚ ਲੁਕਣ ਦੀ ਥਾਂ ਲੱਭਦਾ ਰਿਹਾ। ਇਲਾਕੇ ਦੇ ਲੋਕਾਂ ਨੇ ਸਮਝਦਾਰੀ ਵਿਖਾਉਂਦੇ ਹੋਏ ਤੁਰੰਤ ਜੰਗਲਾਤ ਵਿਭਾਗ ਅਤੇ ਆਦਮਪੁਰ ਗਊਸ਼ਾਲਾ ਦੀ ਟੀਮ ਨੂੰ ਸੂਚਿਤ ਕੀਤਾ।

PunjabKesari

ਇਹ ਵੀ ਪੜ੍ਹੋ:  'ਆਪ' ਦੇ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੇ ਦੂਜੇ ਪੜ੍ਹਾਅ ਨੂੰ ਲੈ ਕੇ ਪ੍ਰਤਾਪ ਬਾਜਵਾ ਨੇ ਚੁੱਕੇ ਸਵਾਲ

ਰੈਸਕਿਊ ਆਪ੍ਰੇਸ਼ਨ ਅਤੇ ਅਗਲੀ ਕਾਰਵਾਈ 
ਸੂਚਨਾ ਮਿਲਣ 'ਤੇ ਜੰਗਲਾਤ ਵਿਭਾਗ ਦੀ ਟੀਮ ਮੌਕੇ 'ਤੇ ਪਹੁੰਚੀ। ਹਾਲਾਂਕਿ ਘਬਰਾਏ ਹੋਏ ਸਾਂਭਰ ਨੂੰ ਕਾਬੂ ਕਰਨਾ ਇਕ ਚੁਣੌਤੀ ਸੀ ਪਰ ਪੁਲਸ, ਜੰਗਲਾਤ ਵਿਭਾਗ ਦੀ ਟੀਮ ਅਤੇ ਸਥਾਨਕ ਲੋਕਾਂ ਦੀ ਮਦਦ ਨਾਲ ਕਾਫ਼ੀ ਮੁਸ਼ੱਕਤ ਤੋਂ ਬਾਅਦ ਸਾਂਭਰ ਨੂੰ ਸੁਰੱਖਿਅਤ ਫੜ ਲਿਆ ਗਿਆ। ਜੰਗਲਾਤ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਸਾਂਭਰ ਨੂੰ ਕੋਈ ਗੰਭੀਰ ਸੱਟ ਨਹੀਂ ਲੱਗੀ ਹੈ। ਸਾਵਧਾਨੀ ਨਾਲ ਉਸ ਦਾ ਮੈਡੀਕਲ ਚੈੱਕਅਪ ਕੀਤਾ ਜਾਵੇਗਾ। ਮੁੱਢਲੇ ਇਲਾਜ ਅਤੇ ਜਾਂਚ ਤੋਂ ਬਾਅਦ ਸਾਂਭਰ ਨੂੰ ਹੁਸ਼ਿਆਰਪੁਰ ਦੇ ਜੰਗਲਾਂ ਵਿੱਚ ਛੱਡ ਦਿੱਤਾ ਜਾਵੇਗਾ। 

ਇਹ ਵੀ ਪੜ੍ਹੋ: ਪੰਜਾਬ 'ਚ ਇਨ੍ਹਾਂ ਕਾਮਿਆਂ ਲਈ Good News! ਕੀਤਾ ਗਿਆ ਰੈਗੂਲਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News