ਕੀ ਅੱਜ ਜੇਲ੍ਹ ਤੋਂ ਬਾਹਰ ਆਵੇਗਾ ਦੀਪ ਸਿੱਧੂ? ਜਾਂ ਮਿਲੇਗੀ ਅਗਲੀ ਤਾਰੀਖ਼

04/15/2021 8:25:35 PM

ਜਲੰਧਰ- ਲਾਲ ਕਿਲ੍ਹਾ ਹਿੰਸਾ ਮਾਮਲੇ 'ਚ ਅਦਾਕਾਰ ਦੀਪ ਸਿੱਧੂ ਦੀ ਜ਼ਮਾਨਤ ਪਟੀਸ਼ਨ 'ਤੇ ਦਿੱਲੀ ਦੀ ਤੀਸ ਹਜ਼ਾਰੀ ਕੋਰਟ ਵੱਲੋਂ 15 ਅਪ੍ਰੈਲ ਯਾਨੀ ਕਿ ਅੱਜ ਫੈਸਲਾ ਸੁਣਾਏ ਜਾਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ। ਦੱਸ ਦੇਈਏ ਕੀ ਤੀਸ ਹਜ਼ਾਰੀ ਕੋਰਟ ਵੱਲੋਂ ਫੈਸਲਾ ਸੋਮਵਾਰ ਨੂੰ ਹੀ ਲੈ ਲਿਆ ਗਿਆ ਸੀ ਜਿਸ ਨੂੰ ਕੋਰਟ ਵੱਲੋਂ ਸੁਰੱਖਿਅਤ ਰੱਖਿਆ ਗਿਆ ਸੀ ਜਿਸਨੂੰ ਅੱਜ ਸੁਣਾਇਆ ਜਾ ਸਕਦਾ ਹੈ। ਫਿਲਹਾਲ ਕੋਰਟ ਤਾਂ ਬੰਦ ਹੈ ਪਰ ਦੇਰ ਰਾਤ ਆਨਲਾਈਨ ਰਾਹੀਂ ਫੈਸਲਾ ਲਿਆ ਜਾ ਸਕਦਾ ਹੈ।

ਕੀ ਸੀ ਪੂਰਾ ਮਾਮਲਾ
ਦੱਸ ਦੇਈਏ ਕਿ ਗਣਤੰਤਰ ਦਿਵਸ ਵਾਲੇ ਦਿਨ ਰਾਜਧਾਨੀ 'ਚ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਕਿਸਾਨਾਂ ਅਤੇ ਪੁਲਸ ਮੁਲਾਜ਼ਮਾਂ ਵਿਚਾਲੇ ਝੜਪ ਹੋ ਗਈ ਸੀ। ਇਸ ਦੌਰਾਨ ਕੁਝ ਪ੍ਰਦਰਸ਼ਨਕਾਰੀ ਟਰੈਕਟਰਾਂ ਨਾਲ ਲਾਲ ਕਿਲ੍ਹੇ ਪਹੁੰਚ ਗਏ ਸਨ ਅਤੇ ਉੱਥੇ ਉਨ੍ਹਾਂ ਨੇ ਕੇਸਰੀ ਝੰਡਾ ਲਹਿਰਾ ਦਿੱਤਾ ਸੀ, ਜਿਸ ਦੇ ਚਲਦੇ ਦੀਪ ਸਿੱਧੂ ਨੂੰ ਪੁਲਸ ਵਲੋਂ ਗ੍ਰਿਫ਼ਤਾਰ ਕਰ ਲਿਆ ਗਿਆ। 

8 ਫਰਵਰੀ ਦੀ ਰਾਤ ਦੀਪ ਸਿੱਧੂ ਨੂੰ ਕਰਨਾਲ ਬਾਈਪਾਸ ਤੋਂ ਕੀਤਾ ਸੀ ਗ੍ਰਿਫ਼ਤਾਰ 
ਦਿੱਲੀ ਪੁਲਸ ਵੱਲੋਂ ਦੀਪ ਸਿੱਧੂ ਨੂੰ 26 ਜਨਵਰੀ ਨੂੰ ਕਿਸਾਨ ਟਰੈਕਟਰ ਪਰੇਡ ਦੌਰਾਨ ਦਿੱਲੀ ਦੇ ਲਾਲ ਕਿਲ੍ਹੇ 'ਤੇ ਵਾਪਰੀ ਘਟਨਾ 'ਚ ਮੁੱਖ ਮੁਲਜ਼ਮ ਵਜੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਦੀਪ ਸਿੱਧੂ 'ਤੇ ਵੱਖ-ਵੱਖ ਧਾਰਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਦੀਪ ਸਿੱਧੂ ਨੂੰ 8 ਫਰਵਰੀ ਦੀ ਰਾਤ ਨੂੰ ਦਿੱਲੀ ਪੁਲਸ ਵੱਲੋਂ ਕਰਨਾਲ ਬਾਈਪਾਸ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਤੀਸ ਹਜਾਰੀ ਕੋਰਟ 'ਚ ਪੇਸ਼ ਕੀਤਾ ਗਿਆ ਸੀ, ਜਿਸ ਤੋਂ ਬਾਅਦ ਦੀਪ ਸਿੱਧੂ ਨੂੰ ਕੋਰਟ ਵੱਲੋਂ 14 ਦਿਨ ਦੀ ਪੁਲਸ ਰਿਮਾਂਡ 'ਤੇ ਭੇਜ ਦਿੱਤਾ ਗਿਆ ਸੀ।


Bharat Thapa

Content Editor

Related News