ਸੁਮੇਧ ਸੈਣੀ ਨੂੰ ਗ੍ਰਿਫ਼ਤਾਰ ਕਰਵਾਉਣ ਵਾਲਿਆਂ ਨੂੰ ਵੱਡਾ ਇਨਾਮ ਦੇਵੇਗਾ ਅਕਾਲੀ ਦਲ (ਅ)
Friday, Sep 11, 2020 - 04:18 PM (IST)
ਫਿਰੋਜ਼ਪੁਰ (ਹਰਚਰਨ ਸਿੰਘ ਸਾਮਾ, ਬਿੱਟੂ) : ਫਿਰੋਜ਼ਪੁਰ (ਹਰਚਰਨ ਸਿੰਘ ਸਾਮਾ, ਬਿੱਟੂ) : ਕਤਲ ਮਾਮਲੇ 'ਚ ਲੋੜੀਂਦੇ ਸਮੇਧ ਸੈਣੀ ਨੂੰ ਗ੍ਰਿਫ਼ਤਾਰ ਕਰਵਾਉਣ ਵਾਲੇ ਨੂੰ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਇਕ ਲੱਖ ਰੁਪਏ ਦੀ ਰਾਸ਼ੀ ਨਾਲ ਸਨਮਾਨਿਤ ਕੀਤਾ ਜਾਵੇਗਾ। ਇਸ ਗੱਲ ਦਾ ਪ੍ਰਗਟਾਵਾ ਜਤਿੰਦਰ ਸਿੰਘ ਥਿੰਦ ਜਨਰਲ ਸਕੱਤਰ ਅਕਾਲੀ ਦਲ ਅੰਮ੍ਰਿਤਸਰ ਨੇ ਪ੍ਰੈੱਸ ਕਲੱਬ ਫਿਰੋਜ਼ਪੁਰ ਵਿਖੇ ਕੀਤਾ। ਇਸ ਸਮੇਂ ਉਨ੍ਹਾਂ ਨਾਲ ਮਨਬੀਰ ਸਿੰਘ ਮੰਡ, ਗੁਰਵਿੰਦਰ ਸਿੰਘ ਮਹਾਲਮ, ਨਿਸ਼ਾਨ ਸਿੰਘ ਨਿਜਾਮ ਵਾਲਾ, ਹਰਦਿਆਲ ਸਿੰਘ ਮਲਵਾਲ, ਰਣਜੀਤ ਸਿੰਘ ਮਾਨ ਆਦਿ ਵੀ ਹਾਜ਼ਰ ਸਨ। ਇਸ ਸਮੇਂ ਰਜਿੰਦਰ ਸਿੰਘ ਦਿਓਲ ਮੀਤ ਪ੍ਰਧਾਨ ਅਕਾਲੀ ਦਲ ਅੰਮ੍ਰਿਤਸਰ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਕਮੇਟੀ ਗੁਰੂ ਦੀ ਗੋਲਕ ਦੀ ਦੁਰਵਰਤੋਂ ਕਰ ਰਹੀ ਅਤੇ ਗੁਰੂ ਗ੍ਰੰਥ ਸਹਿਬ ਦੇ ਗਾਇਬ ਹੋਏ ਸਰੂਪਾਂ ਬਾਰੇ ਕੋਈ ਜਾਣਕਾਰੀ ਨਹੀਂ ਦੇ ਰਹੀ। ਇਸ ਦੌਰਾਨ ਗੁਰਚਰਨ ਸਿੰਘ ਭੁੱਲਰ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਮਨਮਾਨੀਆਂ ਖ਼ਿਲਾਫ਼ ਉਹ ਹੋਰਾਂ ਪਾਰਟੀਆਂ ਨਾਲ ਮਿਲ ਕੇ ਐੱਸ. ਜੀ. ਪੀ. ਸੀ. ਦਾ ਘਿਰਾਓ ਕਰਨਗੇ ਅਤੇ ਅਗਲੇਰੀ ਕਾਰਵਾਈ ਲਈ ਹੋਰਨਾਂ ਜੱਥੇਬੰਦੀਆਂ ਨਾਲ ਵਿਚਾਰ ਵਟਾਂਦਰਾ ਕਰਨਗੇ।
ਇਹ ਵੀ ਪੜ੍ਹੋ : ਪਹਿਲੀ ਪਤਨੀ ਨੂੰ ਤਲਾਕ ਦਿੱਤੇ ਬਿਨਾਂ ਦੂਜਾ ਵਿਆਹ ਕਰਵਾਉਣ ਚੱਲੇ ਦੋਸ਼ੀ ਖ਼ਿਲਾਫ਼ ਕੇਸ ਦਰਜ
ਦੱਸਣਯੋਗ ਹੈ ਕਿ ਇਸ ਤੋਂ ਇਲਾਵਾ ਦਲ ਖ਼ਾਲਸਾ ਨੇ ਵੀ ਸਾਬਕਾ ਡੀ. ਜੀ. ਪੀ. ਸੁਮੇਧ ਸੈਣੀ ਨੂੰ ਗ੍ਰਿਫ਼ਤਾਰ ਕਰਨ ਜਾਂ ਕਰਵਾਉਣ ਵਾਲੇ ਵਿਅਕਤੀ ਨੂੰ ਬਹਾਦਰੀ ਐਵਾਰਡ ਅਤੇ ਇਕ ਸੋਨੇ ਦਾ ਤਗਮਾ ਦੇਣ ਦਾ ਐਲਾਨ ਕੀਤਾ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਡੀ. ਜੀ. ਪੀ. ਸੁਮੇਧ ਸੈਣੀ ਪੰਜਾਬ ਦੇ ਲੋਕਾਂ ਅਤੇ ਕਾਨੂੰਨ ਦਾ ਭਗੌੜਾ ਹੈ। ਇਸ ਦੇ ਲਈ ਸੰਗਠਨ ਨੇ ਬਕਾਇਦਾ ਇੱਕ ਪੋਸਟਰ ਵੀ ਜਾਰੀ ਕੀਤਾ ਹੈ, ਜੋ ਪੂਰੇ ਪੰਜਾਬ ਸਮੇਤ ਦਿੱਲੀ 'ਚ ਲਗਾਏ ਜਾਣਗੇ। ਉਨ੍ਹਾਂ ਕਿਹਾ ਕਿ ਜਿਸ ਨੇ ਵੀ ਸੈਣੀ ਨੂੰ ਪਨਾਹ ਦਿੱਤੀ ਹੈ ਉਹ ਵੀ ਬਰਾਬਰ ਦਾ ਦੋਸ਼ੀ ਹੈ ਤੇ ਉਸ ਨੂੰ ਵੀ ਗ੍ਰਿਫ਼ਤਾਰ ਕੀਤਾ ਜਾਵੇ। ਉਨ੍ਹਾਂ ਨੇ ਖ਼ਦਸ਼ਾ ਜਤਾਇਆ ਜੇਕਰ ਸੈਣੀ ਗ੍ਰਿਫ਼ਤਾਰ ਹੋਏ ਤਾਂ ਉਹ ਜੇਲ੍ਹ ਜਾਣ ਦੀ ਵਜਾਏ ਹਸਪਤਾਲ ਹੀ ਜਾਵੇਗਾ। ਉਨ੍ਹਾਂ ਕਿਹਾ ਕਿ ਜਿੰਨੀ ਜਲਦੀ ਹੋ ਸਕੇ ਸਰਕਾਰ ਇਸ ਨੂੰ ਗ੍ਰਿਫ਼ਤਾਰ ਕਰੇ ਨਹੀਂ ਤਾਂ ਅਸੀਂ ਸੜਕਾਂ 'ਤੇ ਆਵਾਂਗੇ।
ਇਹ ਵੀ ਪੜ੍ਹੋ : ਕੈਪਟਨ ਅਮਰਿੰਦਰ ਸਿੰਘ ਇਕਾਂਤਵਾਸ 'ਚੋਂ ਬਾਹਰ ਆ ਕੇ ਲੋਕਾਂ ਤੇ ਪੰਜਾਬ ਲਈ ਸੋਚਣ: ਬੁੱਧ ਰਾਮ