ਪੰਜਾਬ ''ਚ 5 ਦਿਨਾਂ ਤੋਂ ਸਰਕਾਰੀ ਬੱਸਾਂ ਬੰਦ, ਅੱਜ ਖੁੱਲ੍ਹੇਗੀ ਹੜਤਾਲ ਜਾਂ ਰਹੇਗਾ ਚੱਕਾ ਜਾਮ? ਪੜ੍ਹੋ ਤਾਜ਼ਾ ਅਪਡੇਟ
Tuesday, Dec 02, 2025 - 11:55 AM (IST)
ਚੰਡੀਗੜ੍ਹ : ਪੰਜਾਬ ਭਰ 'ਚ ਪਿਛਲੇ 5 ਦਿਨਾਂ ਤੋਂ ਸਰਕਾਰੀ ਬੱਸਾਂ ਨਹੀਂ ਚੱਲ ਰਹੀਆਂ ਹਨ, ਜਿਸ ਕਾਰਨ ਯਾਤਰੀਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪੰਜਾਬ ਰੋਡਵੇਜ਼ ਦੇ ਕੱਚੇ ਮੁਲਾਜ਼ਮਾਂ ਦੀ ਹੜਤਾਲ ਲਗਾਤਾਰ ਜਾਰੀ ਹੈ। ਪੰਜਾਬ ਰੋਡਵੇਜ਼, ਪਨਬਸ/ਪੀ. ਆਰ. ਟੀ. ਸੀ. ਯੂਨੀਅਨ ਦੇ ਆਗੂਆਂ ਦਾ ਕਹਿਣਾ ਹੈ ਕਿ ਜਦੋਂ ਤੱਕ ਉਨ੍ਹਾਂ ਦੇ ਮੁਲਾਜ਼ਮਾਂ ਦੀ ਸਸਪੈਂਸ਼ਨ ਰੱਦ ਨਹੀਂ ਹੋ ਜਾਂਦੀ, ਉਦੋਂ ਤੱਕ ਸਰਕਾਰੀ ਬੱਸਾਂ ਦਾ ਚੱਕਾ ਜਾਮ ਰਹੇਗਾ ਅਤੇ ਹੜਤਾਲ ਨਹੀਂ ਖੁੱਲ੍ਹੇਗੀ। ਇਸ ਦਾ ਮਤਲਬ ਹੈ ਕਿ ਮੰਗਲਵਾਰ ਨੂੰ ਵੀ ਸੂਬੇ ਅੰਦਰ ਸਰਕਾਰੀ ਬੱਸਾਂ ਨਹੀਂ ਚੱਲਣਗੀਆਂ, ਜਿਸ ਕਾਰਨ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਮੌਸਮ ਨੂੰ ਲੈ ਕੇ 5 ਤਾਰੀਖ਼ ਤੱਕ ਲਈ ਵੱਡੀ ਭਵਿੱਖਬਾਣੀ, ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ (ਵੀਡੀਓ)
ਐਤਵਾਰ ਨੂੰ ਹੋਈ ਸੀ ਟਰਾਂਸਪੋਰਟ ਮੰਤਰੀ ਨਾਲ ਮੁਲਾਕਾਤ
ਦੱਸਣਯੋਗ ਹੈ ਕਿ ਐਤਵਾਰ ਨੂੰ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨਾਲ ਯੂਨੀਅਨ ਦੇ ਆਗੂਆਂ ਦੀ ਮੀਟਿੰਗ 7 ਘੰਟਿਆਂ ਤੱਕ ਚੱਲੀ ਸੀ। ਇਸ ਦੌਰਾਨ ਫ਼ੈਸਲਾ ਕੀਤਾ ਗਿਆ ਸੀ ਕਿ ਸੋਮਵਾਰ ਤੋਂ ਪੂਰੇ ਸੂਬੇ 'ਚ ਪਹਿਲਾਂ ਵਾਂਗ ਸਰਕਾਰੀ ਬੱਸਾਂ ਚੱਲਣਗੀਆਂ। ਫਿਰ ਸੋਮਵਾਰ ਨੂੰ ਯੂਨੀਅਨ ਦੇ ਆਗੂਆਂ ਨੇ ਐਲਾਨ ਕੀਤਾ ਕਿ ਟਰਾਂਸਪੋਰਟ ਮੰਤਰੀ ਨਾਲ ਹੋਈ ਬੈਠਕ 'ਚ ਜੋ ਸਹਿਮਤੀ ਬਣੀ ਸੀ, ਉਸ ਨੂੰ ਲਾਗੂ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜਦੋਂ ਤੱਕ ਮੰਗਾਂ ਨਹੀਂ ਮੰਨੀਆਂ ਜਾਂਦੀਆਂ।
ਇਹ ਵੀ ਪੜ੍ਹੋ : ਪੰਜਾਬ ਦੇ ਬਿਜਲੀ ਖ਼ਪਤਕਾਰਾਂ ਨੂੰ ਵੱਡੀ ਰਾਹਤ! ਪਾਵਰਕਾਮ ਦੇ ਫ਼ੈਸਲੇ ਨਾਲ ਮਿਲੇਗਾ ਫ਼ਾਇਦਾਉਦੋਂ ਤੱਕ ਹੜਤਾਲ ਜਾਰੀ ਰਹੇਗੀ। ਅਜਿਹੇ ਹਾਲਾਤ 'ਚ ਆਉਣ ਵਾਲੇ ਦਿਨਾਂ 'ਚ ਵੀ ਉਦੋਂ ਤੱਕ ਸਰਕਾਰੀ ਬੱਸਾਂ ਚੱਲਣ ਦੀ ਉਮੀਦ ਨਹੀਂ ਹੈ, ਜਦੋਂ ਤੱਕ ਯੂਨੀਅਨ ਵਲੋਂ ਹੜਤਾਲ ਖ਼ਤਮ ਨਹੀਂ ਕੀਤੀ ਜਾਂਦੀ। ਇਸ ਲਈ ਤੁਹਾਡਾ ਵੀ ਕੋਈ ਦੂਰ-ਦੁਰਾਡੇ ਜਾਣ ਦਾ ਪ੍ਰੋਗਰਾਮ ਹੈ ਤਾਂ ਪਹਿਲਾਂ ਬੱਸਾਂ ਬਾਰੇ ਸਹੀ ਜਾਣਕਾਰੀ ਲੈ ਲਓ ਅਤੇ ਫਿਰ ਹੀ ਘਰੋਂ ਬਾਹਰ ਨਿਕਲੋ ਕਿਉਂਕਿ ਰਾਹ 'ਚ ਤੁਹਾਨੂੰ ਭਾਰੀ ਪਰੇਸ਼ਾਨੀ ਹੋ ਸਕਦੀ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
