ਪੰਜਾਬ 'ਚ ਅੱਜ ਸਰਕਾਰੀ ਬੱਸਾਂ ਚੱਲਣਗੀਆਂ ਜਾਂ ਨਹੀਂ? ਹੜਤਾਲ ਨੂੰ ਲੈ ਕੇ ਆਈ ਨਵੀਂ ਅਪਡੇਟ

Tuesday, Sep 22, 2026 - 10:06 AM (IST)

ਪੰਜਾਬ 'ਚ ਅੱਜ ਸਰਕਾਰੀ ਬੱਸਾਂ ਚੱਲਣਗੀਆਂ ਜਾਂ ਨਹੀਂ? ਹੜਤਾਲ ਨੂੰ ਲੈ ਕੇ ਆਈ ਨਵੀਂ ਅਪਡੇਟ

ਚੰਡੀਗੜ੍ਹ (ਅੰਕੁਰ) : ਪੰਜਾਬ 'ਚ ਸਰਕਾਰੀ ਬੱਸਾਂ ਦਾ ਸਫ਼ਰ ਕਰਨ ਵਾਲਿਆਂ ਲਈ ਨਵੀਂ ਅਪਡੇਟ ਸਾਹਮਣੇ ਆਈ ਹੈ। ਦਰਅਸਲ ਅੱਜ ਹੋਣ ਵਾਲੀ ਸਰਕਾਰੀ ਬੱਸਾਂ ਦੀ ਹੜਤਾਲ 2 ਦਿਨਾਂ ਲਈ ਮੁਲਤਵੀ ਕਰ ਦਿੱਤੀ ਗਈ ਹੈ। ਜਾਣਕਾਰੀ ਮੁਤਾਬਕ ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ. ਆਰ. ਟੀ. ਸੀ. ਕੰਟਰੈਕਟ ਵਰਕਰਜ਼ ਯੂਨੀਅਨ ਨੇ 22 ਸਤੰਬਰ ਤੋਂ ਪ੍ਰਸਤਾਵਿਤ ਅਣਮਿੱਥੇ ਸਮੇਂ ਦੀ ਹੜਤਾਲ ਫ਼ਿਲਹਾਲ 2 ਦਿਨਾਂ ਲਈ ਮੁਲਤਵੀ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਪੰਜਾਬ-ਹਰਿਆਣਾ 'ਚ ਭਿਆਨਕ ਗਰਮੀ ਨੂੰ ਲੈ ਕੇ ਵੱਡੀ ਚਿਤਾਵਨੀ! 52 ਸਾਲਾਂ ਦੀ ਰਿਸਰਚ 'ਚ ਵੱਡਾ ਖ਼ੁਲਾਸਾ

ਯੂਨੀਅਨ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਗੱਲਬਾਤ ਲਈ 24 ਸਤੰਬਰ ਦਾ ਸਮਾਂ ਦਿੱਤਾ ਹੈ। ਉੁਨ੍ਹਾਂ ਨੇ ਨਾਲ ਹੀ ਚਿਤਾਵਨੀ ਦਿੱਤੀ ਕਿ ਜੇਕਰ 24 ਸਤੰਬਰ ਦੀ ਮੀਟਿੰਗ ’ਚ ਸਰਕਾਰ ਨੇ ਮੁੜ ਟਾਲਮਟੋਲ ਕੀਤੀ ਜਾਂ ਯੂਨੀਅਨ ਦੀਆਂ ਪ੍ਰਮੁੱਖ ਮੰਗਾਂ ਨਾ ਮੰਨੀਆਂ ਤਾਂ ਮੁਲਾਜ਼ਮ ਅਣਮਿੱਥੇ ਸਮੇਂ ਦੀ ਹੜਤਾਲ ’ਤੇ ਜਾਣ ਲਈ ਮਜਬੂਰ ਹੋਣਗੇ।

ਇਹ ਵੀ ਪੜ੍ਹੋ : ਮੋਹਨਜੀਤ ਸ਼ੇਰੋਂ ਮਾਮਲੇ ਬਾਰੇ ਹਾਈਕੋਰਟ 'ਚ ਅਹਿਮ ਸੁਣਵਾਈ, DGP ਨੇ ਦਾਇਰ ਕੀਤਾ ਹਲਫ਼ਨਾਮਾ

ਯੂਨੀਅਨ ਦੀਆਂ ਪ੍ਰਮੁੱਖ ਮੰਗਾਂ ’ਚ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨਾ, ਆਊਟਸੋਰਸ ਮੁਲਾਜ਼ਮਾਂ ਨੂੰ ਵਿਭਾਗ ਅਧੀਨ ਠੇਕੇ ’ਤੇ ਲੈਣਾ, ਕਿਲੋਮੀਟਰ ਸਕੀਮ ਪੂਰੀ ਤਰ੍ਹਾਂ ਬੰਦ ਕਰਨਾ, ਕੱਚੇ ਮੁਲਾਜ਼ਮਾਂ ਦੀਆਂ ਤਨਖ਼ਾਹਾਂ ’ਚ ਵਾਧਾ ਕਰਨਾ ਅਤੇ ਸਰਕਾਰੀ ਰੋਡਵੇਜ਼ ਦੇ ਬੇੜੇ ’ਚ ਨਵੀਆਂ ਬੱਸਾਂ ਸ਼ਾਮਲ ਕਰਨਾ ਆਦਿ ਸ਼ਾਮਲ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e

 


author

Babita

Content Editor

Related News