ਪੰਜਾਬ ''ਚ ਭਲਕੇ ਸਰਕਾਰੀ ਬੱਸਾਂ ਚੱਲਣਗੀਆਂ ਜਾਂ ਨਹੀਂ? ਦੂਰ ਹੋਇਆ ਭੰਬਲਭੂਸਾ, ਪੜ੍ਹੋ ਤਾਜ਼ਾ ਅਪਡੇਟ
Wednesday, Aug 26, 2026 - 03:51 PM (IST)
ਚੰਡੀਗੜ੍ਹ (ਅੰਕੁਰ ਤਾਂਗੜੀ) : ਪੰਜਾਬ 'ਚ ਸਰਕਾਰੀ ਬੱਸ ਮੁਲਾਜ਼ਮਾਂ ਵੱਲੋਂ ਭਲਕੇ ਕੀਤੀ ਜਾਣ ਵਾਲੀ ਹੜਤਾਲ ਰੱਦ ਕਰ ਦਿੱਤੀ ਗਈ ਹੈ। ਰੱਖੜੀ ਦੇ ਤਿਉਹਾਰ ਨੂੰ ਧਿਆਨ 'ਚ ਰੱਖਦਿਆਂ ਸਰਕਾਰੀ ਬੱਸ ਕਰਮਚਾਰੀ ਯੂਨੀਅਨ ਨੇ ਹੜਤਾਲ ਨਾ ਕਰਨ ਦਾ ਫ਼ੈਸਲਾ ਲਿਆ ਹੈ। ਯੂਨੀਅਨ ਦੇ ਨੁਮਾਇੰਦਿਆਂ ਦੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਬੈਠਕ ਹੋਈ, ਜਿਸ ਦੌਰਾਨ ਮੁਲਾਜ਼ਮਾਂ ਦੀਆਂ ਮੰਗਾਂ ਅਤੇ ਵੱਖ-ਵੱਖ ਮਸਲਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ।
ਇਹ ਵੀ ਪੜ੍ਹੋ : ਪੰਜਾਬ ਦੇ ਪਿੰਡ 'ਚ ਚਾਂਦੀ ਦੇ ਸਿੱਕਿਆਂ ਨਾਲ ਭਰਿਆ 'ਕੁੱਜਾ' ਲੱਭਿਆ, ਲੋਕਾਂ ਦੀ ਭੀੜ ਹੋ ਗਈ ਇਕੱਠੀ
ਸਰਕਾਰ ਵੱਲੋਂ ਮਸਲਿਆਂ ਦੇ ਹੱਲ ਲਈ ਭਰੋਸਾ ਦਿੱਤੇ ਜਾਣ ਤੋਂ ਬਾਅਦ ਯੂਨੀਅਨ ਨੇ ਹੜਤਾਲ ਰੱਦ ਕਰਨ ਦਾ ਐਲਾਨ ਕੀਤਾ। ਯੂਨੀਅਨ ਨੇ ਕਿਹਾ ਕਿ ਰੱਖੜੀ ਦੇ ਤਿਉਹਾਰ ਮੌਕੇ ਲੋਕਾਂ ਨੂੰ ਆਵਾਜਾਈ ਸਬੰਧੀ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਨਾ ਆਵੇ, ਇਸ ਲਈ ਭਲਕੇ ਸਰਕਾਰੀ ਬੱਸਾਂ ਦੀ ਸੇਵਾ ਪ੍ਰਭਾਵਿਤ ਨਹੀਂ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਚੰਡੀਗੜ੍ਹ 'ਚ ਅੱਜ ਲੱਗੇਗਾ 'ਖੰਡ ਦਾ ਲੰਗਰ!' ਮਹਿੰਗਾਈ ਖ਼ਿਲਾਫ਼ ਕਾਂਗਰਸ ਦਾ ਅਨੋਖਾ ਪ੍ਰਦਰਸ਼ਨ
ਮੁਲਾਜ਼ਮਾਂ ਦੇ ਬਾਕੀ ਰਹਿੰਦੇ ਮਸਲਿਆਂ ਦੇ ਹੱਲ ਲਈ ਸਰਕਾਰ ਅਤੇ ਯੂਨੀਅਨ ਵਿਚਾਲੇ 6 ਸਤੰਬਰ ਨੂੰ ਮੁੜ ਬੈਠਕ ਹੋਵੇਗੀ। ਯੂਨੀਅਨ ਨੇ ਕਿਹਾ ਕਿ ਉਸ ਬੈਠਕ 'ਚ ਮੰਗਾਂ ਸਬੰਧੀ ਵਿਸਥਾਰ ਨਾਲ ਵਿਚਾਰ ਕਰਕੇ ਅਗਲੀ ਰਣਨੀਤੀ ਤੈਅ ਕੀਤੀ ਜਾਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
