ਪੰਜਾਬ ''ਚ ਇਨ੍ਹਾਂ ਤਰੀਖ਼ਾਂ ਨੂੰ ਆ ਸਕਦੈ ਹਨੇਰੀ-ਤੂਫ਼ਾਨ, ਲਗਾਤਾਰ ਤਿੰਨ ਦਿਨ ਪੈ ਸਕਦਾ ਮੀਂਹ

Wednesday, Mar 11, 2026 - 11:00 AM (IST)

ਪੰਜਾਬ ''ਚ ਇਨ੍ਹਾਂ ਤਰੀਖ਼ਾਂ ਨੂੰ ਆ ਸਕਦੈ ਹਨੇਰੀ-ਤੂਫ਼ਾਨ, ਲਗਾਤਾਰ ਤਿੰਨ ਦਿਨ ਪੈ ਸਕਦਾ ਮੀਂਹ

ਪਟਿਆਲਾ/ਚੰਡੀਗੜ੍ਹ : ਪੰਜਾਬ ਅਤੇ ਚੰਡੀਗੜ੍ਹ ਦੇ ਮੌਸਮ ਨੂੰ ਲੈ ਕੇ ਤਾਜ਼ਾ ਅਤੇ ਅਹਿਮ ਜਾਣਕਾਰੀ ਸਾਹਣੇ ਆਈ ਹੈ। ਮੌਸਮ ਵਿਭਾਗ ਦੇ ਜਾਣਕਾਰਾਂ ਮੁਤਾਬਕ ਆਉਣ ਵਾਲੇ ਦਿਨਾਂ ਦੌਰਾਨ ਮੌਸਮ ਵਿਚ ਵੱਡੀ ਤਬਦੀਲੀ ਦੇਖਣ ਨੂੰ ਮਿਲ ਸਕਦੀ ਹੈ। ਮੌਸਮ ਵਿਭਾਗ ਦਾ ਅਨੁਮਾਨ ਹੈ ਕਿ 14 ਮਾਰਚ ਤੋਂ ਲਗਾਤਾਰ ਤਿੰਨ ਦਿਨਾਂ ਤੱਕ ਗਰਜ ਦੇ ਨਾਲ ਮੀਂਹ ਅਤੇ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਜੇਕਰ ਮੌਜੂਦਾ ਸਮੇਂ ਦੀ ਗੱਲ ਕਰੀਏ ਤਾਂ ਪੰਜਾਬ ਦੇ 15 ਸ਼ਹਿਰਾਂ ਵਿਚ ਤਾਪਮਾਨ 30 ਡਿਗਰੀ ਸੈਲਸੀਅਸ ਤੋਂ ਉੱਪਰ ਦਰਜ ਕੀਤਾ ਗਿਆ ਹੈ। ਸਭ ਤੋਂ ਵੱਧ ਤਾਪਮਾਨ ਰਾਜਸਥਾਨ ਨਾਲ ਲੱਗਦੇ ਫਾਜ਼ਿਲਕਾ (ਅਬੋਹਰ) ਵਿਚ ਰਿਕਾਰਡ ਹੋਇਆ ਹੈ। 

ਇਹ ਵੀ ਪੜ੍ਹੋ : ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਕਰ 'ਤਾ ਵੱਡਾ ਐਲਾਨ, 11 ਮਾਰਚ ਨੂੰ...

ਇਸ ਤੋਂ ਇਲਾਵਾ ਹੋਰ ਪ੍ਰਮੁੱਖ ਸ਼ਹਿਰਾਂ ਦਾ ਤਾਪਮਾਨ ਇਸ ਤਰ੍ਹਾਂ ਰਿਹਾ ਹੈ। ਪਟਿਆਲਾ ਵਿਚ 33.0 ਡਿਗਰੀ ਸੈਲਸੀਅਸ, ਲੁਧਿਆਣਾ 'ਚ 32.8 ਡਿਗਰੀ ਸੈਲਸੀਅਸ, ਅੰਮ੍ਰਿਤਸਰ 'ਚ 31.8 ਡਿਗਰੀ ਸੈਲਸੀਅਸ, ਰਿਕਾਰਡ ਹੋਇਆ ਹੈ ਜਦਕਿ ਚੰਡੀਗੜ੍ਹ 'ਚ 32.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਹਾਲਾਂਕਿ ਪਿਛਲੇ 24 ਘੰਟਿਆਂ ਵਿਚ ਤਾਪਮਾਨ ਵਿਚ 0.4 ਡਿਗਰੀ ਦੀ ਮਾਮੂਲੀ ਗਿਰਾਵਟ ਆਈ ਹੈ ਪਰ ਫਿਰ ਵੀ ਇਹ ਆਮ ਨਾਲੋਂ 6.3 ਡਿਗਰੀ ਵੱਧ ਬਣਿਆ ਹੋਇਆ ਹੈ।

 

ਇਹ ਵੀ ਪੜ੍ਹੋ : ਪੰਜਾਬ ਦੇ 20 ਲੱਖ ਤੋਂ ਵੱਧ ਪਰਿਵਾਰਾਂ ਨੂੰ ਵੱਡਾ ਝਟਕਾ, 1 ਅਪ੍ਰੈਲ ਤੋਂ ਲਾਗੂ ਹੋਵੇਗਾ ਇਹ ਫ਼ੈਸਲਾ

 

ਤਾਪਮਾਨ ਵਿੱਚ ਗਿਰਾਵਟ ਦੀ ਭਵਿੱਖਬਾਣੀ 

ਸੂਤਰਾਂ ਅਨੁਸਾਰ ਅਗਲੇ ਦੋ ਦਿਨਾਂ ਤੱਕ ਤਾਪਮਾਨ ਵਿਚ ਕੋਈ ਵੱਡਾ ਬਦਲਾਅ ਨਹੀਂ ਹੋਵੇਗਾ ਪਰ 14, 15 ਅਤੇ 16 ਮਾਰਚ ਨੂੰ ਹੋਣ ਵਾਲੀ ਹਲਕੀ ਬਾਰਿਸ਼ ਤੋਂ ਬਾਅਦ ਤਾਪਮਾਨ ਵਿਚ 2 ਤੋਂ 4 ਡਿਗਰੀ ਸੈਲਸੀਅਸ ਤੱਕ ਦੀ ਗਿਰਾਵਟ ਆ ਸਕਦੀ ਹੈ। ਮੌਸਮ ਮਾਹਿਰਾਂ ਅਨੁਸਾਰ 14 ਮਾਰਚ ਤੋਂ ਇਕ ਨਵਾਂ ਪੱਛਮੀ ਗੜਬੜੀ (Western Disturbance) ਸਰਗਰਮ ਹੋਣ ਜਾ ਰਹੀ ਹੈ, ਜਿਸ ਕਾਰਨ ਮੌਸਮ ਵਿਚ ਇਹ ਤਬਦੀਲੀ ਦੇਖਣ ਨੂੰ ਮਿਲੇਗੀ। ਇਸ ਵੇਲੇ ਅਰਬ ਸਾਗਰ ਤੋਂ ਆਉਣ ਵਾਲੀਆਂ ਨਮੀ ਭਰੀਆਂ ਹਵਾਵਾਂ ਅਤੇ ਇਕ 'ਸਾਈਕਲੋਨਿਕ ਸਰਕੂਲੇਸ਼ਨ' ਦੇ ਪ੍ਰਭਾਵ ਕਾਰਨ ਪੰਜਾਬ ਅਤੇ ਚੰਡੀਗੜ੍ਹ ਦੇ ਅਸਮਾਨ ਵਿਚ ਬੱਦਲਵਾਈ ਬਣੀ ਹੋਈ ਹੈ।

 

ਇਹ ਵੀ ਪੜ੍ਹੋ : ਅਮਰੀਕਾ ਤੋਂ ਪੰਜਾਬ ਖਿੱਚ ਲਿਆਈ ਮੌਤ, ਘਰ ਪਹੁੰਚਣ ਤੋਂ ਪਹਿਲਾਂ ਹੀ ਰਸਤੇ 'ਚ ਜੋੜੇ ਦੀ ਮੌਤ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News