ਕਰਤਾਰਪੁਰ ਕੋਰੀਡੋਰ 'ਤੇ ਵਿਦੇਸ਼ ਸਕੱਤਰ ਦਾ ਵੱਡਾ ਬਿਆਨ, ਜਾਣੋ ਕਦੋਂ ਤਕ ਰਹੇਗਾ ਬੰਦ
Friday, May 09, 2025 - 06:22 PM (IST)

ਵੈੱਬ ਡੈਸਕ : ਪਾਕਿਸਤਾਨ ਵੱਲੋਂ ਬੀਤੇ ਦਿਨ ਕੀਤੇ ਗਏ ਡਰੋਮ ਹਮਲਿਆਂ ਤੋਂ ਬਾਅਦ ਵਿਦੇਸ਼ ਸਕੱਤਰ ਵਿਕਰਮ ਮਿਸਰੀ ਨੇ ਮੀਡੀਆ ਨਾਲ ਪ੍ਰੈਸ ਬ੍ਰੀਫਿੰਗ ਕੀਤੀ ਹੈ। ਇਸ ਦੌਰਾਨ ਉਨ੍ਹਾਂ ਨੇ ਜਿੱਥੇ ਬੀਤੇ ਦਿਨ ਦੇ ਪਾਕਿਸਤਾਨੀ ਡਰੋਨ ਹਮਲੇ ਬਾਰੇ ਜਾਣਕਾਰੀ ਦਿੱਤੀ ਉਥੇ ਹੀ ਭਾਰਤ ਵੱਲੋਂ ਦਿੱਤੇ ਮੂੰਹਤੋੜ ਜਵਾਬ ਬਾਰੇ ਵੀ ਦੱਸਿਆ। ਇਸ ਦੌਰਾਨ ਉਨ੍ਹਾਂ ਨੇ ਕਰਤਾਰਪੁਰ ਕੋਰੀਡੋਰ ਉੱਤੇ ਵੀ ਪ੍ਰਤੀਕਿਰਿਆ ਦਿੱਤੀ।
ਇਸ ਦੌਰਾਨ ਉਨ੍ਹਾਂ ਨੇ ਕਰਤਾਰਪੁਰ ਸਾਹਿਬ ਲਾਂਘਾ ਚਾਲੂ ਹੈ ਜਾਂ ਨਹੀਂ, ਇਸ ਬਾਰੇ ਗੱਲ ਕਰਦਿਆਂ ਵਿਦੇਸ਼ ਸਕੱਤਰ ਵਿਕਰਮ ਮਿਸਰੀ ਨੇ ਕਿਹਾ ਕਿ ਤੁਹਾਨੂੰ ਸਾਰਿਆਂ ਨੂੰ ਮੌਜੂਦਾ ਹਾਲਾਤਾਂ ਬਾਰੇ ਪਤਾ ਹੀ ਹੈ। ਸਰਹੱਦੀ ਇਲਾਕਿਆਂ ਵਿਚ ਵਿਵਾਦ ਜਾਰੀ ਹੈ। ਮੌਜੂਦਾ ਸੁਰੱਖਿਆ ਦ੍ਰਿਸ਼ਟੀਕੋਣ ਦੇ ਮੱਦੇਨਜ਼ਰ, ਕਰਤਾਰਪੁਰ ਸਾਹਿਬ ਲਾਂਘੇ ਦੀਆਂ ਸੇਵਾਵਾਂ ਅਗਲੇ ਨਿਰਦੇਸ਼ਾਂ ਤੱਕ ਮੁਅੱਤਲ ਕਰ ਦਿੱਤੀਆਂ ਗਈਆਂ ਹਨ।
ਇਸ ਤੋਂ ਇਲਾਵਾ ਵਿਦੇਸ਼ ਸਕੱਤਰ ਨੇ ਪਾਕਿਸਤਾਨੀ ਹਮਲਿਆਂ ਬਾਰੇ ਗੱਲ ਕਰਦਿਆਂ ਕਿਹਾ ਕਿ ਪਾਕਿਸਤਾਨ ਨੇ ਕੰਧਾਰ, ਉੜੀ, ਪੁੰਛ, ਰਾਜੌਰੀ, ਅਖਨੂਰ ਅਤੇ ਊਧਮਪੁਰ ਵਰਗੇ ਕੰਟਰੋਲ ਰੇਖਾ ਦੇ ਨਾਲ ਲੱਗਦੇ ਇਲਾਕਿਆਂ 'ਤੇ ਗੋਲੀਬਾਰੀ ਕਰਕੇ ਭਾਰਤ ਵਿਰੁੱਧ ਭੜਕਾਊ ਫੌਜੀ ਕਾਰਵਾਈ ਕੀਤੀ ਹੈ। ਇਸ ਹਮਲੇ ਵਿੱਚ ਭਾਰਤੀ ਸੁਰੱਖਿਆ ਬਲਾਂ ਨੂੰ ਕੁਝ ਨੁਕਸਾਨ ਪਹੁੰਚਾਇਆ ਹੈ ਅਤੇ ਕੁਝ ਜ਼ਖ਼ਮੀ ਹੋਏ ਹਨ, ਹਾਲਾਂਕਿ, ਜਵਾਬੀ ਕਾਰਵਾਈ ਵਿੱਚ ਪਾਕਿਸਤਾਨੀ ਫੌਜ ਨੂੰ ਵੀ ਭਾਰੀ ਨੁਕਸਾਨ ਹੋਇਆ ਹੈ। ਇਸ ਦੌਰਾਨ ਉਨ੍ਹਾਂ ਇਹ ਵੀ ਦੱਸਿਆ ਕਿ ਇਸ ਦੌਰਾਨ ਪਾਕਿਸਤਾਨ ਵੱਲੋਂ 300 ਤੋਂ 400 ਡਰੋਨਾਂ ਦੀ ਵਰਤੋਂ ਕੀਤੀ ਗਈ ਸੀ।
ਮਿਸਰੀ ਨੇ ਇਹ ਵੀ ਕਿਹਾ ਕਿ ਡਰੋਨ ਹਮਲੇ ਦੀ ਅਸਫਲ ਕੋਸ਼ਿਸ਼ ਦੇ ਬਾਵਜੂਦ ਪਾਕਿਸਤਾਨ ਨੇ ਆਪਣਾ ਸਿਵਲੀਅਨ ਹਵਾਈ ਖੇਤਰ ਬੰਦ ਨਹੀਂ ਕੀਤਾ, ਜੋ ਕਿ ਇੱਕ ਖਤਰਨਾਕ ਅਤੇ ਗੈਰ-ਜ਼ਿੰਮੇਵਾਰਾਨਾ ਕਦਮ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਸਿਵਲੀਅਨ ਉਡਾਣਾਂ ਨੂੰ ਢਾਲ ਵਜੋਂ ਵਰਤ ਰਿਹਾ ਹੈ, ਜਿਸ ਨਾਲ ਨਾ ਸਿਰਫ਼ ਪਾਕਿਸਤਾਨ ਸਗੋਂ ਅੰਤਰਰਾਸ਼ਟਰੀ ਉਡਾਣਾਂ ਦੀ ਸੁਰੱਖਿਆ ਨੂੰ ਵੀ ਖ਼ਤਰਾ ਪੈਦਾ ਹੋ ਰਿਹਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8