ਪੰਜਾਬ ਬੰਦ ਦੌਰਾਨ ਸਕੂਲ ਖੁੱਲ੍ਹਣਗੇ ਜਾਂ ਨਹੀਂ, ਕੀ ਬੰਦ ਤੇ ਕੀ ਰਹੇਗਾ ਖੁੱਲ੍ਹਾ ਜਾਣੋ ਪੂਰੀ ਅਪਡੇਟ

Wednesday, Oct 14, 2026 - 06:36 PM (IST)

ਪੰਜਾਬ ਬੰਦ ਦੌਰਾਨ ਸਕੂਲ ਖੁੱਲ੍ਹਣਗੇ ਜਾਂ ਨਹੀਂ, ਕੀ ਬੰਦ ਤੇ ਕੀ ਰਹੇਗਾ ਖੁੱਲ੍ਹਾ ਜਾਣੋ ਪੂਰੀ ਅਪਡੇਟ

ਮਾਨਸਾ : ਪਰਵਿੰਦਰ ਸਿੰਘ ਝੋਟੇ ਦੇ ਕਤਲ ਦੇ ਵਿਰੋਧ ਅਤੇ ਹੋਰ ਮੰਗਾਂ ਨੂੰ ਲੈ ਕੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ, ਸਮਰਥਕਾਂ ਅਤੇ ਕਈ ਜਥੇਬੰਦੀਆਂ ਵੱਲੋਂ ਭਲਕੇ 15 ਅਕਤੂਬਰ ਦਿਨ ਵੀਰਵਾਰ ਨੂੰ ਪੰਜਾਬ ਬੰਦ ਦੀ ਕਾਲ ਦਿੱਤੀ ਗਈ ਹੈ। ਇਹ ਬੰਦ ਸਵੇਰੇ 6 ਵਜੇ ਤੋਂ ਲੈ ਕੇ ਸ਼ਾਮ 5 ਵਜੇ ਤੱਕ ਰਹੇਗਾ। ਇਸ ਸਬੰਧੀ ਪਰਵਿੰਦਰ ਸਿੰਘ ਝੋਟੇ ਦੇ ਪਿਤਾ ਭੀਮ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਪੰਜਾਬ ਬੰਦ ਦੇ ਸੱਦੇ ਨੂੰ ਸਫਲ ਬਣਾਉਣ। ਉਨ੍ਹਾਂ ਨੇ ਪੰਜਾਬ ਦੇ ਲੋਕਾਂ, ਸਿਆਸੀ ਪਾਰਟੀਆਂ ਤੇ ਹੋਰ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਦੀ ਜਵਾਨੀ ਨੂੰ ਨਸ਼ੇ ਤੋਂ ਬਚਾਉਣ ਲਈ ਪੰਜਾਬ ਬੰਦ ਦੇ ਸੱਦੇ ਵਿਚ ਸਹਿਯੋਗ ਦੇਣ। 

ਇਹ ਵੀ ਪੜ੍ਹੋ : ਮੰਗਲਵਾਰ ਨੂੰ ਵੀ ਛੁੱਟੀ ਦਾ ਐਲਾਨ, ਜ਼ਿਲ੍ਹਾ ਅੰਮ੍ਰਿਤਸਰ ਦੇ ਸਾਰੇ ਸਕੂਲ, ਕਾਲਜ ਰਹਿਣਗੇ ਬੰਦ

ਬੰਦ ਦੇ ਸੱਦੇ ਨੂੰ ਲੈ ਕੇ ਸੰਘਰਸ਼ ਕਮੇਟੀ ਦੇ ਆਗੂਆਂ ਨੇ ਕਿਹਾ ਕਿ ਬੰਦ ਦੌਰਾਨ ਸਿਰਫ ਐਮਰਜੈਂਸੀ ਸੇਵਾਵਾਂ ਨੂੰ ਹੀ ਛੋਟ ਦਿੱਤੀ ਜਾਵੇਗੀ। ਉਨ੍ਹਾਂ ਨੇ ਅਪੀਲ ਕੀਤੀ ਕਿ ਸਾਰੇ ਇਸ ਬੰਦ ਦਾ ਸਹਿਯੋਗ ਕਰਨ। ਬੰਦ ਦੌਰਾਨ ਪਿੰਡਾਂ, ਸ਼ਹਿਰਾਂ ਵਿਚ ਆਪੇ ਆਪਣੇ ਪੱਧਰ 'ਤੇ ਬੰਦ ਨੂੰ ਸਫਲ ਬਨਾਉਣ ਲਈ ਆਖਿਆ ਗਿਆ ਹੈ। ਇਹ ਵੀ ਪਤਾ ਲੱਗਾ ਹੈ ਕਿ ਇਸ ਦੌਰਾਨ ਹਾਈਵੇਅ 'ਤੇ ਵੀ ਧਰਨਾ ਲਗਾਇਆ ਜਾ ਸਕਦਾ ਹੈ। ਲਿਹਾਜ਼ਾ ਇਸ ਨਾਲ ਟ੍ਰਾਂਸਪੋਰਟ ਸੇਵਾਵਾਂ ਪ੍ਰਭਾਵਤ ਹੋਣਾ ਲਾਜ਼ਮੀ ਹੈ। ਬੰਦ ਦੌਰਾਨ ਟ੍ਰਾਂਸਪੋਰਟ ਸੇਵਾਵਾਂ ਨੂੰ ਪੂਰੀ ਤਰ੍ਹਾਂ ਬੰਦ ਰੱਖਣ ਦੀ ਅਪੀਲ ਕੀਤੀ ਗਈ ਹੈ। 

ਇਹ ਵੀ ਪੜ੍ਹੋ : ਪੰਜਾਬ 'ਚ ਫਿਰ ਵੱਡੀ ਵਾਰਦਾਤ, ਕਾਰ ਸਵਾਰਾਂ 'ਚ ਅੰਨ੍ਹੇਵਾਹ ਫਾਇਰਿੰਗ, ਬਜ਼ੁਰਗ ਦੀ ਮੌਤ

ਸਕੂਲ, ਕਾਲਜਾਂ ਨੂੰ ਵੀ ਬੰਦ ਰੱਖਣ ਦੀ ਅਪੀਲ ਕੀਤੀ ਗਈ ਹੈ। ਪਰ ਸਕੂਲ ਖੋਲ੍ਹਣ ਜਾਂ ਬੰਦ ਕਰਨ ਦਾ ਸਰਕਾਰ ਵੱਲੋਂ ਕੋਈ ਅਧਿਰਾਕਬਿਆਨ ਨਹੀਂ ਆਇਆ ਹੈ। ਅਹਿਤਿਆਤ ਵੱਜੋਂ ਸਕੂਲ, ਕਾਲਜ ਪ੍ਰਬੰਧਕ ਆਪਣੇ ਤੌਰ 'ਤੇ ਸਕੂਲ ਕਾਲਜ ਬੰਦ ਰੱਖਣ ਦਾ ਐਲਾਨ ਕਰ ਸਕਦੇ ਹਨ। ਉਂਝ ਸੰਘਰਸ਼ ਕਮੇਟੀ ਦੇ ਆਗੂਆਂ ਨੇ ਵਪਾਰ ਮੰਡਲ, ਸਕੂਲਾਂ ਕਾਲਜਾਂ, ਟ੍ਰਾਂਸਪੋਟਰਾਂ, ਦੁਕਾਨਦਾਰਾਂ ਨੂੰ ਬੰਦ ਦੌਰਾਨ ਸਹਿਯੋਗ ਦੇਣ ਦੀ ਅਪੀਲ ਕੀਤੀ ਗਈ ਹੈ। ਦੂਜੇ ਪਾਸੇ ਪੰਜਾਬ ਦੀਆਂ ਵੱਖ-ਵੱਖ ਕਿਸਾਨ ਜਥੇਬੰਦੀਆਂ, ਸਿਆਸੀ ਪਾਰਟੀਆਂ ਤੋਂ ਇਲਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੀ ਬੰਦ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਗਿਆ ਹੈ। 

ਇਹ ਵੀ ਪੜ੍ਹੋ : ਗੋਲੀ ਦਾ ਜਵਾਬ ਗੋਲੀ ਨਾਲ ਦੇਵਾਂਗਾ, ਪਰਵਿੰਦਰ ਝੋਟੇ ਦੇ ਹੱਕ 'ਚ ਸੋਸ਼ਲ ਮੀਡੀਆ 'ਤੇ ਪਈ ਪੋਸਟ

ਝੋਟੇ ਦੀ ਪਿਤਾ ਦੀ ਮੁੱਖ ਮੰਗ

ਭੀਮ ਸਿੰਘ ਨੇ ਮੰਗ ਕੀਤੀ ਕਿ ਮਾਨਸਾ ਜ਼ਿਲ੍ਹੇ ਨਾਲ ਸਬੰਧਤ ਡਰੱਗ ਇੰਸਪੈਕਟਰ, ਐੱਸਐੱਸਪੀ, ਡੀਐੱਸਪੀ ਤੇ ਸਿਟੀ-2 ਦੇ ਐੱਸਐੱਚਓ ਨੂੰ ਨਾ ਸਿਰਫ਼ ਡਿਸਮਿਸ ਕੀਤਾ ਜਾਵੇ, ਸਗੋਂ ਜਾਂਚ ਮਗਰੋਂ ਇਨ੍ਹਾਂ 'ਤੇ ਪਰਚਾ ਵੀ ਦਰਜ ਕੀਤਾ ਜਾਵੇ। ਉਨ੍ਹਾਂ ਇਹ ਵੀ ਆਖਿਆ ਕਿ ਉਨ੍ਹਾਂ ਦੇ ਪੁੱਤ ਨੂੰ ਸਿਰਫ਼ ਅਸ਼ਵਨੀ ਨੇ ਹੀ ਨਹੀਂ ਮਾਰਿਆਂ, ਸਗੋਂ ਕਾਤਲ ਨੂੰ ਵੱਡੇ ਨਸ਼ਾ ਤਸਕਰਾਂ ਨੇ ਹੱਲਾਸ਼ੇਰੀ ਦਿੱਤੀ ਸੀ। ਉਨ੍ਹਾਂ ਕਿਹਾ ਕਿ ਇਸ ਗੱਲ ਦੀ ਜਾਂਚ ਕੀਤੀ ਜਾਵੇ ਕਿ ਕਾਤਲ ਗੋਲ਼ੀ ਮਾਰਨ ਤੋਂ ਪਹਿਲਾਂ ਕਿਸ ਨਾਲ ਫ਼ੋਨ 'ਤੇ ਗੱਲ ਕਰ ਰਿਹਾ ਸੀ, ਕੀ ਉਹ ਕੋਈ ਸਰਕਾਰੀ ਅਫ਼ਸਰ ਜਾਂ ਤਸਕਰ ਸੀ? ਇਸ ਗੱਲ ਦੀ ਜਾਂਚ ਕਰ ਕੇ ਉਨ੍ਹਾਂ 'ਤੇ ਵੀ ਪਰਚਾ ਦਿੱਤਾ ਜਾਵੇ। ਉਨ੍ਹਾਂ ਨੇ ਇਸ ਮਾਮਲੇ ਦੀ CBI ਜਾਂਚ ਕਰਵਾਉਣ ਦੀ ਮੰਗ ਵੀ ਕੀਤੀ। ਭੀਮ ਸਿੰਘ ਨੇ ਇਹ ਵੀ ਆਖ਼ਿਆ ਕਿ ਅੱਜ ਧਰਨੇ ਵਿਚ ਆ ਰਹੇ ਲੋਕਾਂ ਨੂੰ ਪੁਲਸ ਨੇ ਹਿਰਾਸਤ ਵਿਚ ਲਿਆ ਹੈ, ਉਨ੍ਹਾਂ ਨੂੰ ਛੱਡਿਆ ਜਾਵੇ ਤੇ ਕੱਲ੍ਹ ਤੋਂ ਇਸ ਧਰਨੇ ਵਿਚ ਸ਼ਾਮਲ ਹੋਣ ਲਈ ਆ ਰਹੇ ਕਿਸੇ ਵੀ ਵਿਅਕਤੀ ਨੂੰ ਰੋਕਿਆ ਨਾ ਜਾਵੇ।

ਇਹ ਵੀ ਪੜ੍ਹੋ : 15 ਅਕਤੂਬਰ ਨੂੰ ਪੰਜਾਬ ਬੰਦ ਦੇ ਸੱਦੇ ਦਰਮਿਆਨ ਕਿਸਾਨ ਯੂਨੀਅਨ ਨੇ ਕਰ 'ਤਾ ਵੱਡਾ ਐਲਾਨ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News