ਕੀ ‘ਤੱਕੜੀ’ ਛੱਡ ‘ਹਾਥੀ’ ਦੇ ਹੱਕ ’ਚ ਬੋਲਣਗੇ ਸੁਖਬੀਰ ਬਾਦਲ?

06/29/2024 1:45:39 PM

ਲੁਧਿਆਣਾ (ਮੁੱਲਾਂਪੁਰੀ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਲਾਨ ਕਰ ਦਿੱਤਾ ਹੈ ਕਿ ਜਲੰਧਰ ਜ਼ਿਮਨੀ ਚੋਣ ਤੋਂ ਅਕਾਲੀ ਦਲ ਵੱਲੋਂ ਖੜ੍ਹੀ ਕੀਤੀ ਉਮੀਦਵਾਰ ਬੀਬੀ ਸੁਰਜੀਤ ਕੌਰ ਅਕਾਲੀ ਦਲ ਦੀ ਉਮੀਦਵਾਰ ਨਹੀਂ ਹੈ। ਅਕਾਲੀ ਦਲ ਜਲੰਧਰ ਵਿਚ ਬਸਪਾ ਦੇ ਉਮੀਦਵਾਰ ਦੀ ਹਮਾਇਤ ਕਰੇਗਾ, ਜਿਸ ਨੂੰ ਲੈ ਕੇ ਅਕਾਲੀ ਹਲਕਿਆਂ ਵਿਚ ਇਹ ਬੜੀ ਦੁਵਿਧਾ ਵਾਲੀ ਸਥਿਤੀ ਦੇਖੀ ਜਾ ਰਹੀ ਹੈ, ਜਦੋਂਕਿ ਜਲੰਧਰ ਦੇ ਚੋਣ ਅਧਿਕਾਰੀ ਨੇ ਬੀਬੀ ਸੁਰਜੀਤ ਕੌਰ ਨੂੰ ਤੱਕੜੀ ਚੋਣ ਨਿਸ਼ਾਨ ਅਲਾਟ ਕਰ ਦਿੱਤਾ ਅਤੇ ਉਸ ਤੋਂ ਤੁਰੰਤ ਬਾਅਦ ਸੁਖਬੀਰ ਬਾਦਲ ਵੱਲੋਂ ਹਮਾਇਤ ਵਾਪਸ ਲੈ ਕੇ ਬਸਪਾ ਦੀ ਹਮਾਇਤ ਕਰਨ ਦਾ ਐਲਾਨ ਕਰਨ ਨਾਲ ਲੋਕ ਦੁਚਿੱਤੀ ਵਿਚ ਹਨ।

ਇਹ ਖ਼ਬਰ ਵੀ ਪੜ੍ਹੋ - ਸ੍ਰੀ ਹਰਿਮੰਦਰ ਸਾਹਿਬ ਵਿਖੇ ਯੋਗ ਕਰਨ ਵਾਲੇ ਕੁੜੀ ਦੇ ਮਾਮਲੇ 'ਚ ਨਵਾਂ ਮੋੜ

ਹੁਣ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਆਪਣੇ ਅਧਿਕਾਰਤ ਚੋਣ ਨਿਸ਼ਾਨ ਤੱਕੜੀ ਨੂੰ ਠੇਂਗਾ ਦਿਖਾ ਕੇ ਬਸਪਾ ਦੇ ਹਾਥੀ ਦੇ ਹੱਕ ਵਿਚ ਪ੍ਰਚਾਰ ਕਰਨਗੇ? ਇਸ ਤਰ੍ਹਾਂ ਦੀ ਚਰਚਾ ਹੁਣ ਅਕਾਲੀ ਹਲਕਿਆਂ ਵਿਚ ਹੋ ਰਹੀ ਹੈ ਅਤੇ ਪਾਰਟੀ ਪ੍ਰਧਾਨ ਵੱਲੋਂ ਲਏ ਗਏ ਇਸ ਫ਼ੈਸਲੇ ’ਤੇ ਵੀ ਕਈ ਆਗੂ ਹਾਸਾ ਠੱਠਾ ਅਤੇ ਤਰ੍ਹਾਂ ਤਰ੍ਹਾਂ ਦੀਆਂ ਗੱਲਾਂ ਕਰਦੇ ਸੁਣੇ ਜਾ ਰਹੇ ਹਨ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News