ਕੀ ਅਕਾਲੀ-ਭਾਜਪਾ ਦਾ ਟੁੱਟਿਆ ਰਿਸ਼ਤਾ ਫਿਰ ਜੁੜੇਗਾ? ਅਮਿਤ ਸ਼ਾਹ ਦੇ ਦੌਰੇ 'ਤੇ ਟਿਕੀਆਂ ਸਭ ਦੀਆਂ ਨਜ਼ਰਾਂ

Thursday, Feb 26, 2026 - 12:02 PM (IST)

ਕੀ ਅਕਾਲੀ-ਭਾਜਪਾ ਦਾ ਟੁੱਟਿਆ ਰਿਸ਼ਤਾ ਫਿਰ ਜੁੜੇਗਾ? ਅਮਿਤ ਸ਼ਾਹ ਦੇ ਦੌਰੇ 'ਤੇ ਟਿਕੀਆਂ ਸਭ ਦੀਆਂ ਨਜ਼ਰਾਂ

ਚੰਡੀਗੜ੍ਹ/ਮੋਗਾ : ਪੰਜਾਬ ਵਿਧਾਨ ਸਭਾ ਚੋਣਾਂ 2027 ਨੂੰ ਲੈ ਕੇ ਹਰ ਸਿਆਸੀ ਪਾਰਟੀ ਵਲੋਂ ਤਿਆਰੀ ਖਿੱਚੀ ਗਈ ਹੈ। ਇਸ ਦਰਮਿਆਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਪੰਜਾਬ ਦੌਰਾ ਵੀ ਫਾਈਨਲ ਹੋ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 14 ਮਾਰਚ ਨੂੰ ਪੰਜਾਬ ਆ ਰਹੇ ਹਨ। ਇਸ ਦੌਰਾਨ ਉਹ ਮੋਗਾ ਦੇ ਪਿੰਡ 'ਚ ਰੈਲੀ ਕਰਨਗੇ। ਸਾਰੀਆਂ ਸਿਆਸੀ ਪਾਰਟੀਆਂ ਦੀ ਨਜ਼ਰਾਂ ਇਸ ਰੈਲੀ 'ਤੇ ਟਿਕੀਆਂ ਹੋਈਆਂ ਹਨ, ਜਿਸ ਦਾ ਮੁੱਖ ਕਾਰਨ ਸ਼੍ਰੋਮਣੀ ਅਕਾਲੀ ਦਲ ਨਾਲ ਭਾਜਪਾ ਦਾ ਗਠਜੋੜ ਹੋਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਵੱਡੀ ਖ਼ੁਸ਼ਖ਼ਬਰੀ, ਕੇਂਦਰ ਸਰਕਾਰ ਨੇ ਅਹਿਮ ਪ੍ਰਾਜੈਕਟ ਨੂੰ ਦਿੱਤੀ ਮਨਜ਼ੂਰੀ

ਸਿਆਸੀ ਮਾਹਿਰਾਂ ਵਿਚਕਾਰ ਇਹ ਚਰਚਾ ਜ਼ੋਰਾਂ 'ਤੇ ਹੈ ਕਿ ਸਾਲ 2020 'ਚ ਟੁੱਟਿਆ ਦੋਹਾਂ ਪਾਰਟੀਆਂ ਦਾ ਗਠਜੋੜ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਦੁਬਾਰਾ ਹੋ ਸਕਦਾ ਹੈ। ਇਸ ਗੱਲ ਦਾ ਅੰਦਾਜ਼ਾ ਲਾਇਆ ਜਾ ਰਿਹਾ ਹੈ ਕਿ ਅਮਿਤ ਸ਼ਾਹ ਰੈਲੀ ਦੌਰਨ ਇਸ ਗਠਜੋੜ ਦੇ ਸੰਕੇਤ ਦੇ ਸਕਦੇ ਹਨ। ਫਿਲਹਾਲ ਭਾਜਪਾ ਨੇ ਮੁੱਖ ਤੌਰ 'ਤੇ ਪੰਜਾਬ 'ਚ 4 ਰੈਲੀਆਂ ਕਰਨ ਦੀ ਯੋਜਨਾ ਤਿਆਰ ਕੀਤੀ ਹੈ। ਇਨ੍ਹਾਂ 'ਚੋਂ 2 ਮਾਲਵਾ ਅਤੇ ਇਕ-ਇਕ ਦੋਆਬਾ ਅਤੇ ਮਾਝਾ ਵਿੱਚ ਹੋਵੇਗੀ।

ਇਹ ਵੀ ਪੜ੍ਹੋ : ਪ੍ਰੀਖਿਆਵਾਂ ਵਿਚਾਲੇ ਪੰਜਾਬ ਸਕੂਲ ਸਿੱਖਿਆ ਬੋਰਡ ਦਾ ਨਵਾਂ ਕਾਰਨਾਮਾ! ਸੂਬੇ ਭਰ ਦੇ ਵਿਦਿਆਰਥੀ ਤੇ ਅਧਿਆਪਕਾਂ ਨੇ...
ਸਿਆਸੀ ਪਾਰਟੀਆਂ ਨੇ ਝੋਕੀ ਤਾਕਤ
ਦੱਸਣਯੋਗ ਹੈ ਕਿ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਾਰੀਆਂ ਸਿਆਸੀ ਪਾਰਟੀਆਂ ਨੇ ਆਪਣੀ ਤਾਕਤ ਝੋਕਣੀ ਸ਼ੁਰੂ ਕਰ ਦਿੱਤੀ ਹੈ। 16 ਫਰਵਰੀ ਨੂੰ ਆਮ ਆਦਮੀ ਪਾਰਟੀ ਨੇ ਜਿੱਥੇ ਮੋਗਾ 'ਚ ਰੈਲੀ ਕੀਤੀ ਸੀ, ਉੱਥੇ ਹੀ ਰਾਹੁਲ ਗਾਂਧੀ ਬਰਨਾਲਾ 'ਚ 28 ਫਰਵਰੀ ਨੂੰ ਰੈਲੀ ਕਰਨ ਜਾ ਰਹੇ ਹਨ, ਜਦੋਂ ਕਿ ਸ਼੍ਰੋਮਣੀ ਅਕਾਲੀ ਦਲ ਨੇ 13 ਅਪ੍ਰੈਲ ਵਿਸਾਖੀ ਤੋਂ 40 ਰੈਲੀਆਂ ਕਰਨ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਭਾਜਪਾ ਦੀ ਪੰਜਾਬ 'ਚ ਇਹ ਪਹਿਲੀ ਰੈਲੀ ਹੋਵੇਗੀ। ਮੰਨਿਆ ਜਾ ਰਿਹਾ ਹੈ ਕਿ ਅਮਿਤ ਸ਼ਾਹ ਇਸ ਗੱਲ ਦਾ ਸੰਕੇਤ ਦੇ ਸਕਦੇ ਹਨ ਕਿ ਭਾਜਪਾ ਦਾ ਅਕਾਲੀ ਦਲ ਨਾਲ ਗਠਜੋੜ ਹੋਵੇਗਾ ਜਾਂ ਨਹੀਂ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 


author

Babita

Content Editor

Related News