ਕੀ ਫਿਰ ਬਦਲੇਗਾ ਪ੍ਰਾਪਰਟੀ ਟੈਕਸ ਤੇ ਪਾਣੀ-ਸੀਵਰੇਜ ਦੇ ਬਿੱਲਾਂ ਦੀ ਵਸੂਲੀ ਦਾ ਬਜਟ ਟਾਰਗੈੱਟ?
Wednesday, Apr 05, 2023 - 03:31 PM (IST)

ਲੁਧਿਆਣਾ (ਹਿਤੇਸ਼) : ਨਗਰ ਨਿਗਮ ਵਲੋਂ ਕੀਤੀ ਗਈ ਰਿਕਵਰੀ ਦੇ ਮੱਦੇਨਜ਼ਰ ਪ੍ਰਾਪਰਟੀ ਅਤੇ ਪਾਣੀ ਸੀਵਰੇਜ ਦੇ ਬਿੱਲਾਂ ਦੀ ਵਸੂਲੀ ਦਾ ਬਜਟ ਟਾਰਗੈੱਟ ਫਿਰ ਬਦਲ ਸਕਦਾ ਹੈ। ਇੱਥੇ ਦੱਸਣਾ ਉੱਚਿਤ ਹੋਵੇਗਾ ਕਿ ਨਗਰ ਨਿਗਮ ਵਲੋਂ ਪਿਛਲੇ ਸਾਲ ਪ੍ਰਾਪਰਟੀ ਟੈਕਸ ਦੀ ਵਸੂਲੀ ਲਈ 100 ਕਰੋੜ ਦਾ ਟਾਰਗੈੱਟ ਰੱਖਿਆ ਗਿਆ ਸੀ ਪਰ ਨਵੇਂ ਵਿੱਤੀ ਸਾਲ ਦੌਰਾਨ ਬਜਟ ’ਚ ਪ੍ਰਾਪਰਟੀ ਟੈਕਸ ਦੇ ਰੂਪ ’ਚ 115 ਕਰੋੜ ਜੁਟਾਉਣ ਦਾ ਟਾਰਗੈੱਟ ਰੱਖਿਆ ਗਿਆ। ਹਾਲਾਂਕਿ ਆਲ ਪਾਰਟੀ ਮੀਟਿੰਗ ਦੌਰਾਨ ਕੌਂਸਲਰਾਂ ਵਲੋਂ ਇਤਰਾਜ਼ ਜਤਾਉਣ ਤੋਂ ਬਾਅਦ ਨਵੇਂ ਵਿੱਤੀ ਸਾਲ ਲਈ ਪ੍ਰਾਪਰਟੀ ਟੈਕਸ ਦੀ ਵਸੂਲੀ ਦਾ ਟਾਰਗੈੱਟ ਵਧਾ ਕੇ 120 ਕਰ ਦਿੱਤਾ ਗਿਆ। ਹਾਲਾਂਕਿ ਇਸ ਤੋਂ ਪਹਿਲਾਂ ਨਗਰ ਨਿਗਮ ਵਲੋਂ ਪਿਛਲੇ ਸਾਲ ਦੌਰਾਨ ਪ੍ਰਾਪਰਟੀ ਟੈਕਸ ਦੇ ਰੂਪ ’ਚ 122 ਕਰੋੜ ਤੋਂ ਵੱਧ ਦੀ ਵਸੂਲੀ ਕਰਨ ਦੀ ਗੱਲ ਸਾਹਮਣੇ ਆਈ ਹੈ। ਇਸੇ ਤਰ੍ਹਾਂ ਪਾਣੀ-ਸੀਵਰੇਜ ਦੇ ਬਕਾਇਆ ਬਿੱਲਾਂ ਦੀ ਵਸੂਲੀ ਦਾ ਅੰਕੜਾ 65 ਕਰੋੜ ਨੂੰ ਪਾਰ ਕਰ ਗਿਆ ਹੈ, ਜਦੋਂਕਿ ਨਗਰ ਨਿਗਮ ਵਲੋਂ ਪਿਛਲੇ ਸਾਲ ਵਾਂਗ ਇਸ ਵਾਰ ਵੀ ਬਜਟ ’ਚ ਪਾਣੀ-ਸੀਵਰੇਜ ਦੇ ਬਕਾਇਆ ਬਿੱਲਾਂ ਦੀ ਵਸੂਲੀ ਦੇ ਰੂਪ ’ਚ 60 ਕਰੋੜ ਦਾ ਟਾਰਗੈੱਟ ਰੱਖਿਆ ਗਿਆ ਹੈ, ਜਿਸ ਸਬੰਧੀ ਸਵਾਲ ਖੜ੍ਹੇ ਹੋ ਰਹੇ ਹਨ ਕਿਉਂਕਿ ਨਗਰ ਨਿਗਮ ਵਲੋਂ ਬਜਟ ਟਾਰਗੈੱਟ ਤੋਂ ਵੱਧ ਵਸੂਲੀ ਕਰਨ ਤੋਂ ਸਾਫ ਹੋ ਗਿਆ ਹੈ ਕਿ ਪ੍ਰਾਪਰਟੀ ਟੈਕਸ ਅਤੇ ਪਾਣੀ-ਸੀਵਰੇਜ ਦੇ ਬਕਾਇਆ ਬਿੱਲਾਂ ਦੀ ਵਸੂਲੀ ਦੇ ਰੂਪ ’ਚ ਕਾਫੀ ਸੰਭਾਵਨਾ ਮੌਜੂਦ ਹੈ।
ਇਹ ਵੀ ਪੜ੍ਹੋ : ਮੀਂਹ ਕਾਰਨ ਤਬਾਹ ਹੋਈਆਂ ਫ਼ਸਲਾਂ ਲਈ ਸੁਖਬੀਰ ਬਾਦਲ ਵਲੋਂ ਪੰਜਾਬ ਸਰਕਾਰ ਵਲੋਂ ਮੁਆਵਜ਼ੇ ਦੀ ਮੰਗ
ਇਸ ਦੇ ਤਹਿਤ ਖੁਦ ਨਗਰ ਨਿਗਮ ਵਲੋਂ ਵੱਡੀ ਗਿਣਤੀ ’ਚ ਲੋਕਾਂ ਵਲੋਂ ਪ੍ਰਾਪਰਟੀ ਟੈਕਸ ਅਤੇ ਪਾਣੀ ਤੇ ਸੀਵਰੇਜ ਦੇ ਬਕਾਇਆ ਬਿੱਲਾਂ ਦੀ ਵਸੂਲੀ ਦੇ ਰੂਪ ’ਚ ਕਾਫੀ ਸੰਭਾਵਨਾ ਮੌਜੂਦ ਹੈ, ਜਿਸ ਦੇ ਤਹਿਤ ਖੁਦ ਨਗਰ ਨਿਗਮ ਵਲੋਂ ਵੱਡੀ ਗਿਣਤੀ ’ਚ ਲੋਕਾਂ ਵਲੋਂ ਪ੍ਰਾਪਰਟੀ ਟੈਕਸ ਅਤੇ ਪਾਣੀ-ਸੀਵਰੇਜ ਦੇ ਬਕਾਇਆ ਬਿੱਲਾਂ ਦੀ ਅਦਾਇਗੀ ਨਾ ਕਰਨ ਦੀ ਰਿਪੋਰਟ ਜਾਰੀ ਕੀਤੀ ਗਈ ਹੈ, ਜਿਸ ਦੇ ਮੱਦੇਨਜ਼ਰ ਵੈਸੇ ਤਾਂ ਨਗਰ ਨਿਗਮ ਨੂੰ ਪ੍ਰਾਪਰਟੀ ਟੈਕਸ ਅਤੇ ਪਾਣੀ-ਸੀਵਰੇਜ ਦੇ ਬਕਾਇਆ ਬਿੱਲਾਂ ਦੀ ਵਸੂਲੀ ਦਾ ਟਾਰਗੈੱਟ ਵਧਾਉਣ ਦੀ ਸਿਫਾਰਸ਼ ਕਰਨੀ ਚਾਹੀਦੀ ਹੈ ਜਾਂ ਫਿਰ ਬਕਾਇਆ ਰੈਵੇਨਿਊ ਦੀ ਰਿਕਵਰੀ ਦੀ ਰਿਪੋਰਟ ਦੇ ਆਧਾਰ ’ਤੇ ਸਰਕਾਰ ਵਲੋਂ ਬਜਟ ਟਾਰਗੈੱਟ ’ਚ ਇਜ਼ਾਫਾ ਕੀਤਾ ਜਾ ਸਕਦਾ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਵੱਡੇ ਨੇਤਾਵਾਂ ਦਾ ਭਵਿੱਖ ਤੈਅ ਕਰੇਗੀ ‘ਜਲੰਧਰ’ ਸੀਟ! ਹੋਵੇਗਾ ਚਹੁੰਤਰਫਾ ਮੁਕਾਬਲਾ
ਸਟੇਟਸ ਰਿਪੋਰਟ
► ਨਗਰ ਨਿਗਮ ਵਲੋਂ ਪਿਛਲੇ ਸਾਲ ਪ੍ਰਾਪਰਟੀ ਟੈਕਸ ਦੀ ਵਸੂਲੀ ਦੇ ਰੂਪ ’ਚ ਰੱਖਿਆ ਗਿਆ ਬਜਟ ਟਾਰਗੈੱਟ : 100 ਕਰੋੜ
► ਪ੍ਰਾਪਰਟੀ ਟੈਕਸ ਦੇ ਰੂਪ ’ਚ ਹੋਈ 122.44 ਕਰੋੜ ਦੀ ਰਿਕਵਰੀ
► ਇਸ ਸਾਲ ਪ੍ਰਾਪਰਟੀ ਟੈਕਸ ਦੀ ਵਸੂਲੀ ਲਈ ਰੱਖਿਆ ਗਿਆ ਹੈ 120 ਕਰੋੜ ਦਾ ਟਾਰਗੈੱਟ
► ਪਾਣੀ, ਸੀਵਰੇਜ ਦੇ ਬਕਾਇਆ ਬਿੱਲਾਂ ਦੀ ਵਸੂਲੀ ਲਈ ਪਿਛਲੇ ਸਾਲ ਰੱਖਿਆ ਗਿਆ ਸੀ 60 ਕਰੋੜ ਦਾ ਟਾਰਗੈੱਟ
► ਪਾਣੀ, ਸੀਵਰੇਜ ਦੇ ਬਿੱਲਾਂ ਦੀ ਰਿਕਵਰੀ ਦਾ ਅੰਕੜਾ 65.08 ਕਰੋੜ
► ਇਸ ਸਾਲ ਫਿਰ ਪਾਣੀ, ਸੀਵਰੇਜ ਦੇ ਬਕਾਇਆ ਬਿੱਲਾਂ ਦੀ ਵਸੂਲੀ ਲਈ ਰੱਖਿਆ ਗਿਆ ਹੈ 60 ਕਰੋੜ ਦਾ ਟਾਰਗੈੱਟ
ਇਹ ਵੀ ਪੜ੍ਹੋ : ਜਲੰਧਰ ਦੇ ਲੋਕ ਇਸ ਵਾਰ ਭਾਜਪਾ ਦਾ ਸੰਸਦ ਮੈਂਬਰ ਬਣਾਉਣ ਤੇ ਫਰਕ ਦੇਖਣ : ਅਸ਼ਵਨੀ ਸ਼ਰਮਾ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ