ਪੰਜਾਬ ''ਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ? ਕੇਵਲ ਸਿੰਘ ਢਿੱਲੋਂ ਨੇ ਦਿੱਤਾ ਵੱਡਾ ਬਿਆਨ (ਵੀਡੀਓ)
Saturday, Jun 27, 2026 - 02:51 PM (IST)
ਚੰਡੀਗੜ੍ਹ (ਵੈੱਬ ਡੈਸਕ, ਅੰਕੁਸ਼ ਮਹਾਜਨ) : ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਵੱਡਾ ਬਿਆਨ ਦਿੰਦਿਆਂ ਕਿਹਾ ਹੈ ਕਿ ਪੰਜਾਬ 'ਚ ਭਾਜਪਾ ਦਾ ਕਿਸੇ ਨਾਲ ਕੋਈ ਗਠਜੋੜ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਭਾਜਪਾ 117 ਸੀਟਾਂ 'ਤੇ ਡੱਟ ਕੇ ਲੜੇਗੀ ਅਤੇ ਆਪਣੀ ਸਰਕਾਰ ਬਣਾਵੇਗੀ। ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਅੱਜ ਪਨਬੱਸ ਦੇ ਸਾਬਕਾ ਚੇਅਰਮੈਨ ਜੀਤ ਲਾਲ ਭੱਟੀ ਸਣੇ ਕਈ ਆਗੂ ਭਾਰਤੀ ਜਨਤਾ ਪਾਰਟੀ 'ਚ ਸ਼ਾਮਲ ਹੋਏ। ਕੇਵਲ ਸਿੰਘ ਢਿੱਲੋਂ ਵਲੋਂ ਉਨ੍ਹਾਂ ਨੂੰ ਪਾਰਟੀ 'ਚ ਸ਼ਾਮਲ ਕਰਵਾਇਆ ਗਿਆ ਅਤੇ ਵਧਾਈ ਦਿੱਤੀ ਗਈ। ਇਸ ਮੌਕੇ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ 'ਚ ਭਾਜਪਾ ਦਾ ਪਰਿਵਾਰ ਦਿਨੋਂ-ਦਿਨ ਵੱਧ ਰਿਹਾ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਚਲਾਨ ਭਰਨ ਨੂੰ ਲੈ ਕੇ ਵੱਡਾ ਬਦਲਾਅ, ਨਵੀਂ ਨੋਟੀਫਿਕੇਸ਼ਨ ਜਾਰੀ, ਵਾਹਨ ਚਾਲਕ ਹੋ ਜਾਣ ਸਾਵਧਾਨ
ਭਾਜਪਾ ਦੀ ਸਭ ਤੋਂ ਵੱਡੀ ਤਾਕਤ ਆਰਗੇਨਾਈਜ਼ੇਸ਼ਨ ਹੈ ਅਤੇ ਇਸ ਵੇਲੇ ਲੋਕਾਂ ਦੀ ਸਭ ਤੋਂ ਵੱਡੀ ਉਮੀਦ ਭਾਰਤੀ ਜਨਤਾ ਪਾਰਟੀ ਹੈ। ਉਨ੍ਹਾਂ ਕਿਹਾ ਕਿ ਅੱਜ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਹੈ ਅਤੇ ਭਾਜਪਾ ਸਾਰੇ ਹਲਕਿਆਂ 'ਚ ਮਹਾਰਾਜਾ ਰਣਜੀਤ ਸਿੰਘ ਦੀ ਯਾਦ 'ਚ ਛਬੀਲ ਲਗਾ ਰਹੀ ਹੈ। ਉਨ੍ਹਾਂ ਕਿਹਾ ਕਿ ਸਾਲ 2027 'ਚ ਅਸੀਂ ਮਹਾਰਾਜਾ ਰਣਜੀਤ ਸਿੰਘ ਦਾ ਰਾਜ ਲੈ ਕੇ ਆਉਣ ਦੀ ਪੂਰੀ ਕੋਸ਼ਿਸ਼ ਕਰ ਰਹੇ ਹਾਂ। ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਨਾਂਦੇੜ ਸਾਹਿਬ 'ਚ ਨਵੇਂ ਐਕਟ ਨੂੰ ਲੈ ਕੇ ਸਿੱਖ ਸੰਗਤ 'ਚ ਕੁੱਝ ਸ਼ੰਕੇ ਸੀ। ਇਸ ਤੋਂ ਬਾਅਦ ਮੈਂ ਤੁਰੰਤ ਮਹਾਰਾਸ਼ਟਰ ਦੇ ਮੁੱਖ ਮੰਤਰੀ ਨਾਲ ਗੱਲ ਕੀਤੀ, ਜਿਸ ਤੋਂ ਬਾਅਦ ਉਨ੍ਹਾਂ ਨੇ ਭਰੋਸਾ ਦਿੱਤਾ ਕਿ ਪਹਿਲਾਂ ਸਿੱਖ ਸੰਗਤ ਦੇ ਸ਼ੰਕਿਆਂ ਨੂੰ ਦੂਰ ਕੀਤਾ ਜਾਵੇਗਾ ਅਤੇ ਇਸ ਤੋਂ ਬਾਅਦ ਹੀ ਐਕਟ ਲਿਆਂਦਾ ਜਾਵੇਗਾ।
ਵੀ. ਬੀ, ਜੀ ਰਾਮ ਜੀ ਬਿੱਲ ਪੰਜਾਬ 'ਚ ਲਾਗੂ ਹੋਣ ਦੇ ਮਾਮਲੇ 'ਤੇ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਇਹ ਬਿੱਲ ਗਰੀਬਾਂ ਲਈ ਹੈ। ਪਹਿਲਾਂ ਸੂਬਾ ਸਰਕਾਰ ਕਹਿੰਦੀ ਸੀ ਕਿ ਇਹ ਬਿੱਲ ਠੀਕ ਨਹੀਂ ਹੈ ਅਤੇ ਹੁਣ ਇਸ ਨੂੰ ਆਪ ਹੀ ਲਾਗੂ ਕਰ ਰਹੀ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ 'ਆਪ' ਵਿਧਾਇਕਾਂ ਨੂੰ ਤਲਬ ਕੀਤੇ ਜਾਣ ਦੇ ਮਾਮਲੇ ਬਾਰੇ ਬੋਲਦਿਆਂ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਰਿਆ ਲਈ ਸਰਵ ਉੱਚ ਹੈ ਅਤੇ ਜੋ ਸ੍ਰੀ ਅਕਾਲ ਤਖ਼ਤ ਵਲੋਂ ਹੁਕਮ ਦਿੱਤਾ ਜਾਂਦਾ ਹੈ, ਉਸ ਦੀ ਇੰਨ-ਬਿੰਨ ਪਾਲਣਾ ਕਰਨਾ ਜ਼ਰੂਰੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
